5 Dariya News

Heritage Walk held for awareness of first-time voters in PAU

5 Dariya News

Ludhiana 29-May-2024

More than 500 college students participated in the Heritage Walk aimed to encourage first-time voters to exercise their right to franchise at Punjab Agricultural University Ludhiana under Systematic Voters' Education and Electoral Participation (SVEEP) program of the Election Commission of India. The aim was to educate young participants to learn about the rich cultural heritage of Punjab along with the vital message of their voting rights, creating an immersive and educational experience for all attendees.

This event was flagged off by Vice Chancellor PAU Dr. Satbir Singh Gosal along with Police Observer Satish Kumar Gajbhiye, IPS, PAU Registrar Rishi Pal Singh, ADC (G) Major Amit Sareen, Former Additional Advocate General Harpreet Sandhu. Police Observer Satish Kumar Gajbhiye urged the young voters to actively participate in Lok Sabha elections and encouraged them to exercise their right to franchise on June 1 without any fear or greed.

Vice Chancellor PAU Dr. Satbir Singh Gosal also emphasized the need for participation of all eligible voters in the elections to uphold the democratic values and urged the youth to exercise their right to franchise. During the heritage walk, young voters were also administered an oath for ethical voting. ADC (G) Major Amit Sareen also encouraged the first time voters to exercise their right.

ਪੰਜਾਬ ਖੇਤੀਬਾੜੀ ਯੂਨੀਵਰਸਿਟੀ 'ਚ ਨਵੇਂ ਯੋਗ ਵੋਟਰਾਂ ਨੂੰ ਜਾਗਰੂਕ ਕਰਨ ਲਈ ਹੈਰੀਟੇਜ ਵਾਕ ਦਾ ਆਯੋਜਨ

ਲੁਧਿਆਣਾ

ਭਾਰਤੀ ਚੋਣ ਕਮਿਸ਼ਨ ਦੇ ਸਿਸਟਮੈਟਿਕ ਵੋਟਰਜ਼ ਐਜੂਕੇਸ਼ਨ ਐਂਡ ਇਲੈਕਟੋਰਲ ਪਾਰਟੀਸੀਪੇਸ਼ਨ (ਸਵੀਪ) ਪ੍ਰੋਗਰਾਮ ਤਹਿਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੇ ਨਵੇਂ ਯੋਗ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ 500 ਤੋਂ ਵੱਧ ਕਾਲਜ ਵਿਦਿਆਰਥੀਆਂ ਨੇ ਹੈਰੀਟੇਜ ਵਾਕ ਵਿੱਚ ਭਾਗ ਲਿਆ। ਇਸ ਦਾ ਉਦੇਸ਼ ਨੌਜਵਾਨ ਭਾਗੀਦਾਰਾਂ ਨੂੰ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਬਾਰੇ ਸਿੱਖਣ ਦੇ ਨਾਲ-ਨਾਲ ਉਨ੍ਹਾਂ ਦੇ ਵੋਟ ਦੇ ਅਧਿਕਾਰਾਂ ਦੇ ਮਹੱਤਵਪੂਰਨ ਸੰਦੇਸ਼ ਬਾਰੇ ਸਿੱਖਿਅਤ ਕਰਨਾ ਸੀ, ਜਿਸ ਨਾਲ ਸਾਰੇ ਹਾਜ਼ਰੀਨ ਲਈ ਇੱਕ ਸ਼ਾਨਦਾਰ ਅਤੇ ਵਿਦਿਅਕ ਅਨੁਭਵ ਤਿਆਰ ਕੀਤਾ ਗਿਆ ਸੀ।

ਇਸ ਸਮਾਗਮ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭੀਏ, ਆਈ.ਪੀ.ਐਸ., ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਰਜਿਸਟਰਾਰ ਰਿਸ਼ੀ ਪਾਲ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ, ਸਾਬਕਾ ਵਧੀਕ ਐਡਵੋਕੇਟ ਜਨਰਲ ਹਰਪ੍ਰੀਤ ਸੰਧੂ ਨਾਲ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਪੁਲਿਸ ਅਬਜ਼ਰਵਰ ਸਤੀਸ਼ ਕੁਮਾਰ ਗਜਭੀਏ ਨੇ ਨੌਜਵਾਨ ਵੋਟਰਾਂ ਨੂੰ ਲੋਕ ਸਭਾ ਚੋਣਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕਰਦਿਆਂ 1 ਜੂਨ ਨੂੰ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ ਸਤਬੀਰ ਸਿੰਘ ਗੋਸਲ ਨੇ ਵੀ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਲਈ ਸਾਰੇ ਯੋਗ ਵੋਟਰਾਂ ਨੂੰ ਚੋਣਾਂ ਵਿੱਚ ਭਾਗ ਲੈਣ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਨੌਜਵਾਨਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਹੈਰੀਟੇਜ ਵਾਕ ਦੌਰਾਨ ਨੌਜਵਾਨ ਵੋਟਰਾਂ ਨੂੰ ਨੈਤਿਕ ਵੋਟਿੰਗ ਲਈ ਸਹੁੰ ਵੀ ਚੁਕਾਈ ਗਈ। ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਵੀ ਪਹਿਲੀ ਵਾਰ ਵੋਟਰਾਂ ਨੂੰ ਆਪਣੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ।