5 Dariya News

Stage all set for counting of votes

Elaborate arrangements made for counting to in 141 rounds for Ludhiana PC

5 Dariya News

Ludhiana 03-Jun-2024

The counting for the Ludhiana parliamentary constituency would be held in 141 rounds for which elaborate arrangements have been made by the district administration. District Election Officer Sakshi Sawhney on Monday took stock of the entire arrangements made in this regard. 

She said that the adequate number of police personnel had been deployed in the counting centres for the smooth and hassle free counting process besides making strenuous efforts for the streamlining parking system. She said that every effort would be made to ensure that the counting of the votes was held peacefully and in a congenial atmosphere.

Sawhney said that the counting of votes/postal ballots would start at 8 am in the morning in the presence of the Observers, candidates of the political parties and their representatives. She said that district administration had already made elaborate security arrangements for the security of the Electronic Voting Machines (EVMs) and the VVPAT Machines, for which the Para Military Force has been deployed at the counting centres. 

Likewise, she said that round the clock surveillance of the machines was also being ensured through the CCTV cameras that have been installed in the premises of the counting centre. Sawhney said that the entry of the candidates, their representatives, media persons and others would be strictly through the identity cards issued by the Election Commission of India.

ਵੋਟਾਂ ਦੀ ਗਿਣਤੀ ਲਈ ਪ੍ਰਸ਼ਾਸ਼ਨ ਪੱਬਾਂ ਭਾਰ

ਲੁਧਿਆਣਾ ਸੰਸਦੀ ਹਲਕੇ ਦੇ 141 ਗੇੜਾਂ 'ਚ ਗਿਣਤੀ ਲਈ ਕੀਤੇ ਗਏ ਪੁਖਤਾ ਪ੍ਰਬੰਧ

ਲੁਧਿਆਣਾ

ਲੁਧਿਆਣਾ ਲੋਕ ਸਭਾ ਹਲਕੇ ਲਈ 141 ਗੇੜਾਂ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ, ਜਿਸ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਸਾਕਸ਼ੀ ਸਾਹਨੀ ਨੇ ਸੋਮਵਾਰ ਨੂੰ ਇਸ ਸਬੰਧੀ ਕੀਤੇ ਗਏ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ ਵਿੱਚ ਸੁਚਾਰੂ ਅਤੇ ਨਿਰਵਿਘਨ ਗਿਣਤੀ ਪ੍ਰਕਿਰਿਆ ਲਈ ਲੋੜੀਂਦੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ ਅਤੇ ਪਾਰਕਿੰਗ ਵਿਵਸਥਾ ਨੂੰ ਸੁਚਾਰੂ ਬਣਾਉਣ ਲਈ ਸਖ਼ਤ ਯਤਨ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਕਿ ਵੋਟਾਂ ਦੀ ਗਿਣਤੀ ਅਮਨ-ਸ਼ਾਂਤੀ ਅਤੇ ਸੁਖਾਵੇਂ ਮਾਹੌਲ ਵਿੱਚ ਕਰਵਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਸਾਹਨੀ ਨੇ ਦੱਸਿਆ ਕਿ ਵੋਟਾਂ/ਪੋਸਟਲ ਬੈਲਟ ਦੀ ਗਿਣਤੀ ਸਵੇਰੇ 8 ਵਜੇ ਅਬਜ਼ਰਵਰਾਂ, ਸਿਆਸੀ ਪਾਰਟੀਆਂ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਦੀ ਮੌਜੂਦਗੀ ਵਿੱਚ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮ.) ਅਤੇ ਵੀ.ਵੀ. ਪੈਟ ਮਸ਼ੀਨਾਂ ਦੀ ਸੁਰੱਖਿਆ ਲਈ ਪਹਿਲਾਂ ਹੀ ਪੁਖਤਾ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ, ਜਿਸ ਲਈ ਗਿਣਤੀ ਕੇਂਦਰਾਂ 'ਤੇ ਪੈਰਾ ਮਿਲਟਰੀ ਫੋਰਸ ਤਾਇਨਾਤ ਕੀਤੀ ਗਈ ਹੈ। 

ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਗਿਣਤੀ ਕੇਂਦਰਾਂ 'ਤੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਮਸ਼ੀਨਾਂ ਦੀ 24 ਘੰਟੇ ਨਿਗਰਾਨੀ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ ਸਾਹਨੀ ਨੇ ਕਿਹਾ ਕਿ ਉਮੀਦਵਾਰਾਂ, ਉਨ੍ਹਾਂ ਦੇ ਨੁਮਾਇੰਦਿਆਂ, ਮੀਡੀਆ ਕਰਮੀਆਂ ਅਤੇ ਹੋਰਾਂ ਦਾ ਦਾਖਲਾ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਸ਼ਨਾਖਤੀ ਕਾਰਡਾਂ ਰਾਹੀਂ ਸਖਤੀ ਨਾਲ ਕੀਤਾ ਜਾਵੇਗਾ।