5 Dariya News

On the directions of Chief Minister, Chief Secretary directs all Deputy Commissioners to be on their toes for tackling flood related contingency

Flood protection works amounting to Rs. 252 crores being done: Anurag Verma

5 Dariya News

Chandigarh 04-Jul-2024

On the directions of Sh. Bhagwant Singh  Mann, Chief Minister, Punjab, Sh. Anurag Verma, Chief Secretary held a Video conference with all the Deputy Commissioners of the State and directed them to be on their toes during the monsoon season so that the public does not face any inconvenience. Principal Secretary, Water Resources informed that as on date the level of Bhakra Dam is 1590 ft. this is 8 ft lower than the level last year. 

Similarly, Pong Dam is 30 ft lower and Ranjit Sagar Dam is 34 ft lower than last year. Mr. Verma stated that this year flood protection works amounting to Rs. 252 crores were being done which was almost 1.5 times the average work taken up during the last two years. 

Mr. Verma directed the Deputy Commissioners to again visit the vulnerable spots in their Districts and ensure that the flood protection works have been satisfactorily completed there. He directed the Deputy Commissioners to remain in touch with the local population in the villages near the vulnerable points during the entire monsoon season. 

Mr. Verma directed the Deputy Commissioners to recheck that the cleaning of the sewerage system had been done in the cities. They were directed to ensure Genset along with de-watering pumps. Deputy Commissioners were also directed to make arrangements of Generators at Water pumping stations. 

They were also directed to review the electricity arrangements with PSPCL authorities so that there is minimum disruption of electricity during rains. Principal Secretary, Water Resources Krishan Kumar informed that about 8.5 lakh EC bags have been procured and made available close to the vulnerable points in the various Districts. 

Deputy Commissioners informed that they are ready with the evacuation plans to be executed in the case of emergency. Flood Control Rooms have been established in all the Districts. Shelters have been identified for humans and animals in case of emergency.

Mr. Verma said that the entire state machinery will work day and night to ensure that the public does not face any inconvenience due to floods.

ਮੁੱਖ ਮੰਤਰੀ ਦੇ ਨਿਰਦੇਸ਼ਾਂ ‘ਤੇ ਮੁੱਖ ਸਕੱਤਰ ਵੱਲੋੰ ਡਿਪਟੀ ਕਮਿਸ਼ਨਰਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਕਿਸੇ ਵੀ ਅਣਸੁਖਾਵੀੰ ਸਥਿਤੀ ਨਾਲ ਨਜਿੱਠਣ ਲਈ ਤਿਆਰ ਬਰ ਤਿਆਰ ਰਹਿਣ ਦੀ ਹਦਾਇਤ

252 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾ ਰਹੇ ਹਨ ਹੜ੍ਹ ਰੋਕੂ ਕੰਮ: ਅਨੁਰਾਗ ਵਰਮਾ

ਚੰਡੀਗੜ੍ਹ

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ’ਤੇ ਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਵੀਡੀਓ ਕਾਨਫਰੰਸ ਕਰਦਿਆਂ ਉਨ੍ਹਾਂ ਨੂੰ ਮਾਨਸੂਨ ਸੀਜ਼ਨ ਦੌਰਾਨ ਤਿਆਰ-ਬਰ-ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਪ੍ਰਮੁੱਖ ਸਕੱਤਰ, ਜਲ ਸਰੋਤ ਨੇ ਦੱਸਿਆ ਕਿ ਮੌਜੂਦਾ ਸਮੇਂ ਭਾਖੜਾ ਡੈਮ ਦਾ ਪੱਧਰ 1590 ਫੁੱਟ ਹੈ, ਜੋ ਪਿਛਲੇ ਸਾਲ ਦੇ ਪੱਧਰ ਨਾਲੋਂ 8 ਫੁੱਟ ਘੱਟ ਹੈ। ਇਸੇ ਤਰ੍ਹਾਂ ਪੌਂਗ ਡੈਮ ਪਿਛਲੇ ਸਾਲ ਨਾਲੋਂ 30 ਫੁੱਟ ਅਤੇ ਰਣਜੀਤ ਸਾਗਰ ਡੈਮ ਦਾ ਪੱਧਰ 34 ਫੁੱਟ ਘੱਟ ਹੈ।

ਸ੍ਰੀ ਵਰਮਾ ਨੇ ਦੱਸਿਆ ਕਿ ਇਸ ਸਾਲ 252 ਕਰੋੜ ਰੁਪਏ ਦੀ ਲਾਗਤ ਨਾਲ ਹੜ੍ਹ ਰੋਕੂ ਕੰਮ ਕੀਤੇ ਜਾ ਰਹੇ ਹਨ, ਜੋ ਪਿਛਲੇ ਦੋ ਸਾਲਾਂ ਦੌਰਾਨ ਕੀਤੇ ਗਏ ਔਸਤ ਕੰਮਾਂ ਦਾ ਲਗਭਗ ਡੇਢ ਗੁਣਾ ਹੈ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਮੁੜ ਤੋਂ ਸੰਵੇਦਨਸ਼ੀਲ ਥਾਵਾਂ ਦਾ ਦੌਰਾ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਉੱਥੇ ਹੜ੍ਹ ਰੋਕੂ ਕਾਰਜ ਤਸੱਲੀਬਖ਼ਸ਼ ਢੰਗ ਨਾਲ ਪੂਰੇ ਕੀਤੇ ਗਏ ਹਨ। 

ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਪੂਰੇ ਮਾਨਸੂਨ ਸੀਜ਼ਨ ਦੌਰਾਨ ਪਿੰਡਾਂ ਵਿੱਚ ਸੰਵੇਦਨਸ਼ੀਲ ਥਾਵਾਂ ਦੇ ਨੇੜਲੀ ਵਸੋਂ ਦੇ ਨਿਰੰਤਰ ਸੰਪਰਕ ਵਿੱਚ ਰਹਿਣ ਦੇ ਵੀ ਨਿਰਦੇਸ਼ ਦਿੱਤੇ। ਸ੍ਰੀ ਵਰਮਾ ਨੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਸੀਵਰੇਜ ਸਿਸਟਮ ਦੀ ਸਫ਼ਾਈ ਦੀ ਮੁੜ ਜਾਂਚ ਕੀਤੀ ਜਾਵੇ। ਉਨ੍ਹਾਂ ਨੂੰ ਪਾਣੀ ਕੱਢਣ ਵਾਲੇ ਪੰਪਾਂ ਦੇ ਨਾਲ ਜੈਨਸੈੱਟ ਦੀ ਵਿਵਸਥਾ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। 

ਡਿਪਟੀ ਕਮਿਸ਼ਨਰਾਂ ਨੂੰ ਵਾਟਰ ਪੰਪਿੰਗ ਸਟੇਸ਼ਨਾਂ 'ਤੇ ਜਨਰੇਟਰਾਂ ਦੇ ਪ੍ਰਬੰਧ ਕਰਨ ਦੇ ਨਿਰਦੇਸ਼ ਵੀ ਦਿੱਤੇ ਗਏ। ਉਨ੍ਹਾਂ ਨੂੰ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨਾਲ ਬਿਜਲੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਵੀ ਨਿਰਦੇਸ਼ ਦਿੱਤੇ ਗਏ ਤਾਂ ਜੋ ਮੀਂਹ ਦੇ ਦਿਨਾਂ ਦੌਰਾਨ ਬਿਜਲੀ ਸਪਲਾਈ ਵਿੱਚ ਵਿਘਨ ਨਾ ਪਵੇ।

ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਵੱਖ-ਵੱਖ ਜ਼ਿਲ੍ਹਿਆਂ ਵਿੱਚ ਲਗਭਗ 8.5 ਲੱਖ ਖਾਲੀ ਥੈਲੇ (ਈ.ਸੀ. ਬੈਗ) ਖਰੀਦੇ ਗਏ ਹਨ ਅਤੇ ਸੰਵੇਦਨਸ਼ੀਲ ਥਾਵਾਂ ਦੇ ਨੇੜੇ ਉਪਲਬਧ ਕਰਵਾਏ ਗਏ ਹਨ। ਡਿਪਟੀ ਕਮਿਸ਼ਨਰਾਂ ਨੇ ਦੱਸਿਆ ਕਿ ਉਹ ਐਮਰਜੈਂਸੀ ਦੀ ਸਥਿਤੀ ਵਿੱਚ ਪਾਣੀ ਵਾਲੀਆਂ ਥਾਵਾਂ ‘ਚੋਂ ਬਾਹਰ ਕੱਢਣ ਸਬੰਧੀ ਯੋਜਨਾਵਾਂ ਨੂੰ ਅਮਲ ਵਿੱਚ ਲਿਆਉਣ ਲਈ ਪੂਰੀ ਤਰ੍ਹਾਂ ਤਿਆਰ ਹਨ। 

ਸਾਰੇ ਜ਼ਿਲ੍ਹਿਆਂ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕੀਤੇ ਗਏ ਹਨ। ਐਮਰਜੈਂਸੀ ਦੀ ਸਥਿਤੀ ਵਿੱਚ ਮਨੁੱਖਾਂ ਅਤੇ ਪਸ਼ੂ ਧਨ ਲਈ ਸੁਰੱਖਿਅਤ ਸਥਾਨਾਂ (ਸ਼ੈਲਟਰਾਂ) ਦੀ ਪਛਾਣ ਕੀਤੀ ਗਈ ਹੈ। ਸ੍ਰੀ ਵਰਮਾ ਨੇ ਕਿਹਾ ਕਿ ਸੂਬਾ ਸਰਕਾਰ ਦਿਨ-ਰਾਤ ਕੰਮ ਵਿੱਚ ਲੱਗੀ ਰਹੇਗੀ ਤਾਂ ਜੋ ਹੜ੍ਹਾਂ ਕਾਰਨ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਹੋਣਾ ਯਕੀਨੀ ਬਣਾਇਆ ਜਾ ਸਕੇ।

मुख्य मंत्री के निर्देशों पर मुख्य सचिव ने डिप्टी कमिश्नरों को मानसून सीजन के दौरान किसी भी अप्रिय स्थिति से निपटने के लिए तैयार रहने के दिए निर्देश

252 करोड़ रुपए की लागत से किए जा रहे हैं बाढ़ रोकथाम के कार्य: अनुराग वर्मा

चंडीगढ़

पंजाब के मुख्य मंत्री स.भगवंत सिंह मान के निर्देशों पर मुख्य सचिव श्री अनुराग वर्मा ने राज्य के सभी डिप्टी कमिश्नरों के साथ एक वीडियो कॉन्फ्रेंस की और उन्हें मानसून के मौसम के दौरान तैयार रहने का निर्देश दिया ताकि लोगों को किसी भी समस्या का सामना न करना पड़े। प्रमुख सचिव जल संसाधन ने बताया कि वर्तमान में भाखड़ा बांध का स्तर 1590 फीट है, जो पिछले वर्ष के स्तर से 8 फीट कम है। 

इसी तरह पौंग बांध पिछले साल की तुलना से 30 फीट और रणजीत सागर बांध का स्तर  34 फीट कम है। श्री वर्मा ने कहा कि इस वर्ष 252 करोड़ रुपए की लागत से बाढ़ निरोधक कार्य किए जा रहे हैं, जो पिछले दो वर्षों में किए गए औसत कार्यों से लगभग डेढ़ गुना है। 

श्री वर्मा ने डिप्टी कमिश्नरों को निर्देश दिया कि वे अपने-अपने जिलों के संवेदनशील क्षेत्रों का फिर से दौरा करें और यह सुनिश्चित करें कि बाढ़ रोकथाम कार्य संतोषजनक ढंग से पूरा हो। उन्होंने डिप्टी कमिश्नरों को पूरे मानसून सीजन में गांवों के संवेदनशील स्थानों के निवासियों के साथ लगातार संपर्क में रहने का भी निर्देश दिया।

 श्री वर्मा ने डिप्टी कमिश्नरों को शहरों में सीवेज सिस्टम की साफ-सफाई की दोबारा जांच करने का निर्देश दिए। उन्हें पानी निकालने वाले पम्पों के साथ जेनसेट की व्यवस्था सुनिश्चित करने का निर्देश दिए गए।  डिप्टी कमिश्नरों को वाटर पंपिंग स्टेशनों पर जेनरेटर की व्यवस्था करने के निर्देश भी दिए गए। 

उन्होंने पी.एस.पी.सी. के अधिकारियों के साथ बिजली व्यवस्था की समीक्षा करने का भी निर्देश दिए ताकि बरसात के दिनों में बिजली आपूर्ति में कोई व्यवधान न हो।

जल संसाधन विभाग के प्रधान सचिव कृष्ण कुमार ने कहा कि

विभिन्न जिलों में लगभग 8.5 लाख खाली बैग (ई.सी बैग) खरीदे गए हैं और  संवेदनशील क्षेत्रों के पास उपलब्ध कराए गए हैं। डिप्टी कमिश्नरों ने बताया कि वे आपातकालीन स्थिति में निकासी योजनाओं को लागू करने के लिए पूरी तरह से तैयार हैं।

सभी जिलों में बाढ़ नियंत्रण कक्ष स्थापित किए गए हैं। आपातकालीन स्थिति में लोगों और पशुओं के लिए सुरक्षित स्थानों (आश्रयों) की पहचान की गई है। श्री वर्मा ने कहा कि बाढ़ के कारण लोगों को किसी प्रकार की परेशानी न हो, इसके लिए राज्य सरकार दिन-रात काम करेगी।