5 Dariya News

डिप्टी कमिश्नर कोमल मित्तल द्वारा तहसीलों एवं सब रजिस्ट्रार कार्यालयों का औचक निरीक्षण

लोगों को दी जा रही सेवाओं की समीक्षा की

5 Dariya News

होशियारपुर 18-Jun-2024

डिप्टी कमिश्नर कोमल मित्तल ने आज जिले की विभिन्न तहसीलों एवं सब-रजिस्ट्रार कार्यालयों का औचक निरीक्षण किया। इस दौरान उन्होंने लोगों को दी जा रही सेवाओं की समीक्षा की और अधिकारियों को अपना काम प्राथमिकता के आधार पर करने का निर्देश दिया। उन्होंने कहा कि कार्यालयों में जनता को किसी भी प्रकार की परेशानी न होने दी जाये। 

उन्होंने कहा कि इस संबंध में किसी भी प्रकार की लापरवाही बर्दाश्त नहीं की जाएगी। उन्होंने कहा कि पंजाब सरकार के स्पष्ट आदेश हैं कि लोगों की समस्याओं का तुरंत समाधान सुनिश्चित किया जाए। इस बीच उन्होंने अपना काम कराने आये लोगों से बातचीत भी की। उन्होंने सभी एस.डी.एमस को निर्देश दिये कि वे अपनी-अपनी तहसीलों एवं उप-तहसीलों का निरन्तर निरीक्षण करें तथा लोगों को आ रही समस्याओं का त्वरित निस्तारण करें। 

इसी तरह उन्होंने आर.टी.ओ दफ्तर और सेवा केन्द्र होशियारपुर का भी निरीक्षण किया। उन्होंने कहा कि इस तरह की चेकिंग भविष्य में भी लगातार जारी रखी जाएगी और जिलावासियों को अपने काम को लेकर किसी भी प्रकार की परेशानी नहीं आने दी जाएगी।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵਲੋਂ ਤਹਿਸੀਲਾਂ ਤੇ ਸਬ-ਰਜਿਸਟਰਾਰ ਦਫਤਰਾਂ ਦਾ ਅਚਨਚੇਤ ਨਿਰੀਖਣ

ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਅੱਜ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ ਅਤੇ ਸਬ-ਰਜਿਸਟਰਾਰ ਦਫ਼ਤਰਾਂ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੇਵਾਵਾਂ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਉਨ੍ਹਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਦਫ਼ਤਰਾਂ ਵਿਚ ਜਨਤਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਪੇਸ਼ ਨਾ ਆਉਣ ਦਿੱਤੀ ਜਾਵੇ। 

ਉਨ੍ਹਾਂ ਕਿਹਾ ਕਿ ਇਸ ਸਬੰਧੀ ਕੋਈ ਵੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਪੱਸ਼ਟ ਆਦੇਸ਼ ਹਨ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਆਪਣਾ ਕੰਮਕਾਰ ਕਰਵਾਉਣ ਆਏ ਲੋਕਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਸਮੂਹ ਉਪ ਮੰਡਲ ਮੈਜਿਸਟਰੇਟਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਨਾਲ ਸਬੰਧਤ ਤਹਿਸੀਲਾਂ ਅਤੇ ਸਬ-ਤਹਿਸੀਲਾਂ ਦਾ ਲਗਾਤਾਰ ਨਿਰੀਖਣ ਕਰਨ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ ਕਰਨ। 

ਇਸੇ ਤਰ੍ਹਾਂ ਉਨ੍ਹਾਂ ਆਰ.ਟੀ.ਓ ਦਫਤਰ ਅਤੇ ਸੇਵਾ ਕੇਂਦਰ ਹੁਸ਼ਿਆਰਪੁਰ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੀ ਚੈਕਿੰਗ ਨਿਰੰਤਰ ਜਾਰੀ ਰੱਖੀ ਜਾਵੇਗੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਕੰਮਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ।