5 Dariya News

‘जिंदगी को हां, नशे को ना’- जन सहयोग से पंजाब को नशा मुक्त करने में नहीं छोड़ी जाएगी कोई कमी : ब्रम शंकर जिंपा

कैबिनेट मंत्री ने जिला पुलिस की ओर से नशे के खिलाफ करवाए गए जिला स्तरीय खेल में आयोजन में की मुख्य मेहमान के तौर पर शिरकत

5 Dariya News

होशियारपुर 29-Jun-2024

मुख्य मंत्री भगवंत सिंह मान के नेतृत्व में पंजाब सरकार प्रदेश की ओर से लोगों को नशे के खिलाफ एकजुट करने के लिए की जा रही गतिविधियों के अंतर्गत जिला पुलिस की ओर से ‘जिंदगी को हां, नशे को ना’ थीम पर जिला स्तरीय खेल का आयोजन पुलिस लाईन ग्राउंड में किया गया, जिसमें फुटबाल, बास्केटबाल व कबड्डी की 34 टीमों ने भाग लिया। इस दौरान कैबिनेट मंत्री पंजाब ब्रम शंकर जिंपा ने बतौर मुख्य मेहमान के तौर पर शिरकत की। 

इस दौरान डिप्टी कमिश्नर कोमल मित्तल, मेयर सुरिंदर कुमार, एस.एस.पी सुरेंद्र लांबा के अलावा अन्य गणमान्य भी मौजूद थे। कैबिनेट मंत्री ने ब्रम शंकर ने कहा कि मुख्य मंत्री भगवंत सिंह मान के नेतृत्व में पंजाब सरकार प्रदेश को नशा मुक्त बनाने के संकल्प में कोई कमी नहीं छोड़ेगी। उन्होंने कहा कि गांव से लेकर जिला स्तर तक आयोजित इन खेल आयोजनों से नौजवानों का ध्यान खेल की ओर आकर्षित हुआ है और जो नौजवान खेल की ओर से आकर्षित हो गया, वह कभी भी नशे की ओर नहीं जाएगा। 

उन्होंने कहा कि प्रदेश से लेकर जिला स्तर पर नशे के खात्मे के लिए जिला व पुलिस प्रशासन मिल कर कार्य कर रहा है लेकिन प्रशासन भी तभी कामयाब हो सकता है जब लोगों का पूर्ण सहयोग मिलेगा। इस लिए जिलावासी प्रशासन को सहयोग दें ताकि नशे के सौदागरों को गिरफ्त में लाया जा सके। ब्रम शंकर जिंपा ने कहा कि उन्हें उम्मीद है कि हम सब मुख्य मंत्री पंजाब के ‘रंगले पंजाब’ के सपने को मिलकर जल्द साकार करेंगे।

डिप्टी कमिश्नर कोमल मित्तल ने कहा कि मुख्य मंत्री भगवंत सिंह मान के निर्देश पर जिला प्रशासन नशे के पूर्ण रोकथाम के लिए जिला वासियों को लगातार जागरुक कर रहा है। उन्होंने कहा कि प्रशासन की ओर से समय-समय पर गतिविधियां आयोजित की जा रही है और नशे के दलदल में फंसे लोगों के उपचार के लिए नशा छुड़ाओ केंद्र में दाखिल करवा कर उनका नि:शुल्क उपचार किया जा रहा है। 

उन्होंने कहा कि उपचार के बाद इन लोगों के पुर्नवास को लेकर भी जिला प्रशासन की ओर से अलग-अलग योजनाओं पर कार्य किया जा रहा है ताकि स्वस्थ होने के बाद इन्हें मुख्य धारा के साथ जोड़ा जा सके। एस.एस.पी सुरेंद्र लांबा ने कहा कि होशियारपुर पुलिस नशे के पूर्ण खात्मे के लिए वचनबद्ध है। उन्होंने कहा कि जिले में थाना स्तर पर नशे के खिलाफ विशेष अभियान चलाया जा रहा है और नशे का कारोबार करने वालों पर नकेल कसी जा रही है। 

उन्होंने कहा कि नौजवानों को नशे से बचाने के लिए जिला पुलिस की ओर से 6 दिवसीय खेल मुकाबले करवाए गए हैं, जिसके अंतर्गत थाना स्तर पर गांव से लेकर ब्लाक स्तर के खेल मुकाबले करवाए गए और अब जिला स्तर पर फुटबाल, बास्केटबाल व कबड्डी के मुकाबले करवाए जा रहे हैं। उन्होंने कहा कि विजेता टीमों को ट्राफी, सर्टिफिकेट के साथ-साथ नकद पुरस्कार दिए जाएंगे। 

इसके अलावा इन मुकाबलों में भाग लेने वाली टीमों को भी सर्टिफिकेट दिए जाएंगे। उन्होंने जिला पुलिस की ओर से नशे के खिलाफ की गई कार्रवाई के बारे में बताते हुए कहा कि जून के इस महीने में ही जिला पुलिस ने 68 एफ.आई.आर दर्ज कर 90 से ज्यादा नशा तस्करों के खिलाफ कार्रवाई की है।उन्होंने कहा कि नशे के खात्मे के इस अभियान में जनता का सहयोग बहुत जरुरी है और वे जिला वासियों को विश्वास दिलाते हैं कि पुलिस को नशे का व्यापार करने वालों की सूचना देने वालों का नाम गुप्त रखा जाएगा और इस कारोबार में जुड़े लोगों के खिलाफ सख्त से सख्त कार्रवाई की जाएगी।

इस मौके पर एस.पी सर्बजीत सिंह बाहिया, एस.पी मेजर सिंह, एस.डी.एम होशियारपुर प्रीतइंदर सिंह बैंस, होशियारपुर कोआप्रेटिव बैंक के चेयरमैन विक्रम शर्मा, सीनियर डिप्टी मेयर प्रवीन सैनी, पार्षद बलविंदर बिंदी, दृपन सैनी, वरिंदर शर्मा बिंदु, चंदन लक्की के अलावा अन्य गणमान्य भी मौजूद थे।


‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’- ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਕਰਨ ‘ਚ ਨਹੀਂ ਛੱਡੀ ਜਾਵੇਗੀ ਕੋਈ ਕਮੀ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਹੁਸ਼ਿਆਰਪੁਰ ਪੁਲਿਸ ਵੱਲੋਂ ਨਸ਼ਿਆਂ ਖਿਲਾਫ਼ ਕਰਵਾਈਆਂ ਜ਼ਿਲ੍ਹਾ ਪੱਧਰੀ ਖੇਡਾਂ ‘ਚ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

ਹੁਸ਼ਿਆਰਪੁਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਨਸ਼ਿਆਂ ਖਿਲਾਫ ਇਕਜੁੱਟ ਕਰਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਤਹਿਤ ਜ਼ਿਲ੍ਹਾ ਪੁਲਿਸ ਵੱਲੋਂ ‘ਜ਼ਿੰਦਗੀ ਨੂੰ ਹਾਂ, ਨਸ਼ਿਆਂ ਨੂੰ ਨਾਂਹ’ ਥੀਮ ‘ਤੇ ਜ਼ਿਲ੍ਹਾ ਪੱਧਰੀ ਖੇਡਾਂ ਦਾ ਆਯੋਜਨ ਪੁਲਿਸ ਲਾਈਨ ਗਰਾਊਂਡ ਵਿਚ ਕੀਤਾ ਗਿਆ, ਜਿਸ ਵਿਚ ਫੁੱਟਬਾਲ, ਬਾਸਕਿਟਬਾਲ ਅਤੇ ਕਬੱਡੀ ਦੀਆਂ 34 ਟੀਮਾਂ ਨੇ ਭਾਗ ਲਿਆ। ਇਸ ਦੌਰਾਨ ਕੈਬਨਿਟ ਮੰਤਰੀ ਪੰਜਾਬ ਬ੍ਰੰਮ ਸ਼ੰਕਰ ਜਿੰਪਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। 

ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਮੇਅਰ ਸੁਰਿੰਦਰ ਕੁਮਾਰ, ਐਸ.ਐਸ.ਪੀ ਸੁਰੇਂਦਰ ਲਾਂਬਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਰਹੇ। ਕੈਬਨਿਟ ਮੰਤਰੀ ਬ੍ਰੰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਸੰਕਲਪ ਵਿਚ ਕੋਈ ਕਮੀ ਨਹੀਂ ਛੱਡੇਗੀ। ਉਨ੍ਹਾਂ ਕਿਹਾ ਕਿ ਪਿੰਡ ਤੋਂ ਲੈ ਕੇ ਜ਼ਿਲ੍ਹਾ ਪੱਧਰ ਤੱਕ ਆਯੋਜਿਤ ਇਨ੍ਹਾਂ ਖੇਡ ਆਯੋਜਨਾਂ ਨਾਲ ਨੌਜਾਵਾਨਾਂ ਦਾ ਧਿਆਨ ਖੇਡਾਂ ਵਾਲੇ ਪਾਸੇ ਗਿਆ ਹੈ ਅਤੇ ਜੋ ਨੌਜਵਾਨ ਖੇਡਾਂ ਵੱਲ ਆਕਰਸ਼ਿਤ ਹੋ ਗਿਆ , ਉਹ ਕਦੇ ਵੀ ਨਸ਼ੇ ਵੱਲ ਨਹੀਂ ਜਾਵੇਗਾ। 

ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਮਿਲ ਕੇ ਕੰਮ ਕਰ ਰਿਹਾ ਹੈ, ਪਰੰਤੂ ਪ੍ਰਸ਼ਾਸਨ ਵੀ ਤਾਂ ਹੀ ਕਾਮਯਾਬ ਹੋ ਸਕਦਾ ਹੈ, ਜਦ ਲੋਕਾਂ ਦਾ ਪੂਰਾ ਸਹਿਯੋਗ ਮਿਲੇ। ਇਸ ਲਈ ਜ਼ਿਲ੍ਹਾ ਵਾਸੀ ਪ੍ਰਸ਼ਾਸਨ ਨੂੰ ਸਹਿਯੋਗ ਦੇਣ, ਤਾਂ ਜੋ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕੀਤਾ ਜਾ ਸਕੇ। ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਅਸੀਂ ਸਾਰੇ ਮੁੱਖ ਮੰਤਰੀ ਪੰਜਾਬ ਦੇ  'ਰੰਗਲੇ ਪੰਜਾਬ’ ਦੇ ਸੁਪਨੇ ਨੂੰ ਮਿਲ ਕੇ ਸਾਕਾਰ ਕਰਾਂਗੇ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਮੌਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਨਸ਼ੇ ਦੀ ਪੂਰਨ ਰੋਕਥਾਮ ਲਈ ਜ਼ਿਲ੍ਹਾ ਵਾਸੀਆਂ ਨੂੰ ਲਗਾਤਾਰ ਜਾਗਰੂਕ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਮੇਂ-ਸਮੇਂ ‘ਤੇ ਗਤੀਵਿਧੀਆਂ ਆਯੋਜਿਤ ਕੀਤੀਆਂ ਜਾ ਰਹੀਆਂ ਅਤੇ ਨਸ਼ੇ ਦੀ ਦਲਦਲ ਵਿਚ ਫਸੇ ਨੌਜਵਾਨਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰ ਵਿਚ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਮੁਫ਼ਤ ਇਲਾਜ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਇਲਾਜ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਯੋਜਨਾਵਾਂ ‘ਤੇ ਕੰਮ ਕੀਤਾ ਜਾ ਰਿਹਾ ਹੈ, ਤਾਂ ਜੋ ਨਸ਼ਾ ਛੱਡਣ ਤੋਂ ਬਾਅਦ ਇਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਸਕੇ। ਐਸ.ਐਸ.ਪੀ ਸੁਰੇਂਦਰ ਲਾਂਬਾ ਨੇ ਕਿਹਾ ਕਿ ਹੁਸ਼ਿਆਰਪੁਰ ਪੁਲਿਸ ਨਸ਼ੇ ਦੇ ਪੂਰਨ ਖ਼ਾਤਮੇ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਥਾਣਾ ਪੱਧਰ ‘ਤੇ ਨਸ਼ੇ ਦੇ ਖਿਲਾਫ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ‘ਤੇ ਨਕੇਲ ਕੱਸੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ੇ ਤੋਂ ਬਚਾਉਣ ਲਈ ਜ਼ਿਲ੍ਹਾ ਪੁਲਿਸ ਵੱਲੋਂ 6 ਰੋਜ਼ਾ ਖੇਡ ਮੁਕਾਬਲੇ ਕਰਵਾਏ ਗਏ, ਜਿਸ ਤਹਿਤ ਥਾਣਾ ਪੱਧਰ ‘ਤੇ ਪਿੰਡ ਤੋਂ ਲੈ ਕੇ ਬਲਾਕ ਪੱਧਰ ਦੇ ਖੇਡ ਮੁਕਾਬਲੇ ਕਰਵਾਏ ਗਏ ਅਤੇ ਹੁਣ ਜ਼ਿਲ੍ਹਾ ਪੱਧਰ ‘ਤੇ ਫੁੱਟਬਾਲ, ਬਾਸਕਿਟਬਾਲ ਅਤੇ ਕਬੱਡੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਜੇਤੂ ਟੀਮਾਂ ਨੂੰ ਟਰਾਫੀਆਂ, ਸਰਟੀਫਿਕੇਟ ਦੇ ਨਾਲ-ਨਾਲ ਨਕਦ ਇਨਾਮ ਵੀ ਦਿੱਤੇ ਜਾ ਰਹੇ ਹਨ। ਇਸ ਤੋਂ ਇਲਾਵਾ ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੀਆਂ ਟੀਮਾਂ ਨੂੰ ਵੀ ਸਰਟੀਫਿਕੇਟ ਦਿੱਤੇ ਜਾਣਗੇ। ਉ

ਨ੍ਹਾਂ ਜ਼ਿਲ੍ਹਾ ਪੁਲਿਸ ਵੱਲੋਂ ਨਸ਼ੇ ਦੇ ਖਿਲਾਫ ਕੀਤੀ ਗਈ ਕਾਰਵਾਈ ਦੇ ਬਾਰੇ ਦੱਸਦਿਆਂ ਕਿਹਾ ਕਿ ਜੂਨ ਦੇ ਇਸ ਮਹੀਨੇ ਵਿਚ ਹੀ ਜ਼ਿਲ੍ਹਾ ਪੁਲਿਸ ਨੇ 68 ਐਫ.ਆਈ.ਆਰ ਦਰਜ ਕਰਕੇ 90 ਤੋਂ ਵੱਧ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੇ ਖ਼ਾਤਮੇ ਲਈ ਇਸ ਮੁਹਿੰਮ ਵਿਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਉਹ ਜ਼ਿਲ੍ਹਾ ਵਾਸੀਆਂ ਨੂੰ ਵਿਸ਼ਵਾਸ ਦਿਵਾਉਂਦੇ ਹਨ ਕਿ ਪੁਲਿਸ ਨੂੰ ਨਸ਼ੇ ਦਾ ਵਪਾਰ ਕਰਨ ਵਾਲਿਆਂ ਦੀ ਸੂਚਨਾ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ ਅਤੇ ਇਸ ਕਾਰੋਬਾਰ ਵਿਚ ਜੁੜੇ ਲੋਕਾਂ ਖਿਲਾਫ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਐਸ.ਪੀ ਸਰਬਜੀਤ ਸਿੰਘ ਬਾਹੀਆ, ਐਸ.ਪੀ ਮੇਜਰ ਸਿੰਘ, ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ, ਹੁਸ਼ਿਆਰਪੁਰ ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਵਿਕਰਮ ਸ਼ਰਮਾ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਕੌਂਸਲਰ ਬਲਵਿੰਦਰ ਬਿੰਦੀ, ਦਰੁਪਨ ਸੈਣੀ, ਵਰਿੰਦਰ ਸ਼ਰਮਾ ਬਿੱਟੂ, ਚੰਦਨ ਲੱਕੀ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।