आम आदमी पार्टी के लोकसभा उम्मीदवार गुरमीत सिंह मीत हेयर ने कहा कि मुख्यमंत्री भगवंत सिंह मान के नेतृत्व वाली सरकार की कृषि सर्वोच्च प्राथमिकता है। किसानों को अब धान उगाने के लिए डीजल नहीं जलाना पड़ेगा। उन्होंने कहा कि दिन में खेतों तक पर्याप्त पानी और नहरी पानी पहुंचाना हमारी प्राथमिकता रही है।
उन्होंने कहा कि इस बार टेल तक पानी पहुंचाकर 59 प्रतिशत खेतों तक नहरी पानी पहुंचाया गया। मीत हेयर आज सुनाम हलके के गांवों में चुनावी रैलियों को संबोधित कर रहे थे। मीत हेयर ने कहा कि पंजाब की जनता आप सरकार के कार्यों से काफी प्रभावित है। जो काम 75 साल में नहीं हुए वो काम हमारी सरकार ने दो साल में ही कर दिये।
उन्होंने कहा कि सिर्फ दो साल में इतना काम इसलिए संभव हो सका क्योंकि हमारी सरकार की मंशा नेक और साफ थी। कैबिनेट मंत्री अमन अरोड़ा ने कहा कि हमारी सरकार ने पिछले दो साल में 43 हजार युवाओं को सरकारी नौकरियां दी हैं। 90 प्रतिशत घरों का बिजली बिल शून्य आ रहा है। 830 मोहल्ला क्लीनिक खोले और एमिनेंस स्कूल बनाए।
ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜ਼ਲ ਨਹੀਂ ਫੂਕਣਾ ਪਵੇਗਾ: ਮੀਤ ਹੇਅਰ
ਖੇਤਾਂ ਨੂੰ ਦਿਨ ਵੇਲੇ ਲੋੜੀਂਦਾ ਪਾਣੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਆਪ ਸਰਕਾਰ ਦੀ ਪ੍ਰਮੁੱਖ ਤਰਜੀਹ
ਸੁਨਾਮ
ਆਮ ਆਦਮੀ ਪਾਰਟੀ ਦੇ ਲੋਕ ਸਭਾ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਕਿਸਾਨੀ ਪ੍ਰਮੁੱਖ ਤਰਜੀਹ ਹੈ। ਕਿਸਾਨਾਂ ਨੂੰ ਐਤਕੀਂ ਵੀ ਝੋਨਾ ਪਾਲਣ ਲਈ ਡੀਜਲ ਨਹੀਂ ਫੂਕਣਾ ਪਵੇਗਾ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਦਿਨ ਵੇਲੇ ਲੋੜੀਂਦਾ ਪਾਣੀ ਅਤੇ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਸਾਡੀ ਤਰਜੀਹ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਵਾਰ ਟੇਲਾਂ ਤੱਕ ਪਾਣੀ ਭੇਜਦਿਆਂ 59 ਫ਼ੀਸਦੀ ਖੇਤਾਂ ਨੂੰ ਨਹਿਰੀ ਪਾਣੀ ਦੀ ਸਪਲਾਈ ਦਿੱਤੀ ਗਈ। ਮੀਤ ਹੇਅਰ ਅੱਜ ਸੁਨਾਮ ਹਲਕੇ ਦੇ ਪਿੰਡਾਂ ਵਿੱਚ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰ ਰਹੇ ਸਨ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਦੇ ਲੋਕ ‘ਆਪ’ ਸਰਕਾਰ ਦੇ ਕੰਮਾਂ ਤੋਂ ਬਹੁਤ ਪ੍ਰਭਾਵਿਤ ਹਨ। ਜੋ ਕੰਮ 75 ਸਾਲਾਂ ਵਿੱਚ ਨਹੀਂ ਹੋਏ, ਉਹ ਕੰਮ ਸਾਡੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਕਰ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਐਨਾ ਕੰਮ ਸਿਰਫ਼ ਦੋ ਸਾਲਾਂ ਵਿੱਚ ਇਸ ਲਈ ਸੰਭਵ ਹੋ ਸਕਿਆ ਹੈ ਕਿਉਂਕਿ ਸਾਡੀ ਸਰਕਾਰ ਦੇ ਇਰਾਦੇ ਨੇਕ ਅਤੇ ਸਾਫ਼ ਸਨ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 43,000 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ। 90 ਫ਼ੀਸਦੀ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। 830 ਮੁਹੱਲਾ ਕਲੀਨਿਕ ਖੋਲ੍ਹੇ ਅਤੇ ਸਕੂਲ ਆਫ਼ ਐਮਿਨੈਂਸ ਬਣਾਏ।