Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

VB Arrests Absconding Accused Pinder Sodhi Wanted in Pseudo Vigilance Official Case

Vigilance Bureau, Crime News Punjab, Punjab Police, Police, Crime News, Hoshiarpur Police, Hoshiarpur

Web Admin

Web Admin

5 Dariya News

Hoshiarpur , 29 Feb 2024

The Punjab Vigilance Bureau (VB) arrested Pinder Sodhi, a resident of Chabbewal town in Hoshiarpur district, on Thursday. He, along with his accomplices, had been declared proclaimed offenders for obtaining two cheques amounting to Rs 25 lakhs from farmers by posing as vigilance officials.

Disclosing this here today, an official spokesperson of the state VB said that this case was registered by complainant Palwinder Singh, a resident of village Bhaini Salu, police station Koom Kalan, Ludhiana district. The complainant had informed that he had sold 18 acres of his ancestral land. Thereafter, he received a notice regarding the sale of panchayat land, following which, three unknown persons came to his house on August 12, 2023, and introduced themselves as officers from the Vigilance Department at Sector-17, Chandigarh.

The complainant alleged that they demanded Rs 50 lakhs from him to sort out the matter of selling panchayat land, claiming that an inquiry was pending at the Chandigarh office, otherwise, a fraud case would be registered against him. In fear, the complainant agreed to pay Rs 25 lakhs, and the accused impersonators convinced him to sign two cheques of Rs 15 lakhs and Rs 10 lakhs with a guarantee to return them once they received Rs 25 lakhs in cash. 

He further added that one of the accused persons also took Rs 27,000 from his pocket and went away after getting his phone number. The spokesperson informed that thereafter, the complainant had received threatening calls on his WhatsApp for the registration of a criminal case against him if he failed to give the promised Rs 25 lakhs in cash.

In this regard, FIR No 20 dated 28.8.2023 under sections 7, 7-A of the Prevention of Corruption Act and 384, 120-B of IPC was registered against Manjeet Singh of village Bhaini Salu and four other unknown persons at VB Police Station, Ludhiana range. He further added that in this case, accused Manjeet Singh and Paramjeet Singh of village Mehlon, tehsil Samrala, and Parminder Singh, a resident of Akash Colony, Hoshiarpur city, had already been arrested. 

But the main accused, Pinder Sodhi, and Hardip Singh, a resident of Khamano town, were absconding and had been declared PO (Proclaimed Offenders) by the court in January this year. The spokesperson informed that while making extraordinary efforts, the main accused Pinder Sodhi was arrested from a park in the area of sector 32, Near BCM School, Chandigarh road, Ludhiana city, as he unsuccessfully tried to escape in his Maruti Swift Car PB-07CD-2603. 

He informed that during the search of the said car of the accused, many logos of the Human Rights Commission had been recovered, besides three mobile phones, a driving license of the UAE country, Indian currency notes, along with 305 Dirham currency notes, had also been recovered from him. The accused Pinder Sodhi would be produced in the competent court tomorrow, and further investigation into this case was underway, he added.

ਫ਼ਰਜੀ ਵਿਜੀਲੈਂਸ ਅਧਿਕਾਰੀ ਬਣ ਕੇ ਕਿਸਾਨ ਨਾਲ ਧੋਖਾਧੜੀ ਕਰਨ ਦੇ ਮਾਮਲੇ ਵਿੱਚ ਭਗੌੜਾ ਮੁਲਜ਼ਮ ਪਿੰਦਰ ਸੋਢੀ ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫ਼ਤਾਰ 

ਹੁਸ਼ਿਆਰਪੁਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਿੰਦਰ ਸੋਢੀ ਵਾਸੀ ਕਸਬਾ ਚੱਬੇਵਾਲ, ਜ਼ਿਲ੍ਹੇ ਹੁਸ਼ਿਆਰਪੁਰ ਨੂੰ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਅਤੇ ਉਸ ਦੇ ਸਾਥੀਆਂ ਨੇ ਆਪਣੇ ਆਪ ਨੂੰ ਵਿਜੀਲੈਂਸ ਮੁਲਾਜ਼ਮ ਦੱਸ ਕੇ ਇੱਕ ਕਿਸਾਨ ਤੋਂ 25 ਲੱਖ ਰੁਪਏ ਦੇ ਦੋ ਚੈੱਕ ਲਏ ਸਨ ਜਿਸ ਕਾਰਨ ਉਨ੍ਹਾਂ ਨੂੰ ਅਦਾਲਤ ਵੱਲੋਂ ਭਗੌੜਾ ਕਰਾਰ ਦੇ ਦਿੱਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮੁਕੱਦਮਾ ਸ਼ਿਕਾਇਤਕਰਤਾ ਪਲਵਿੰਦਰ ਸਿੰਘ ਵਾਸੀ ਪਿੰਡ ਭੈਣੀ ਸਾਲੂ, ਥਾਣਾ ਕੂੰਮ ਕਲਾਂ, ਜ਼ਿਲ੍ਹਾ ਲੁਧਿਆਣਾ ਵੱਲੋਂ ਦਰਜ ਕਰਵਾਇਆ ਗਿਆ ਸੀ। 

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੀ ਜੱਦੀ ਜ਼ਮੀਨ ਵਿੱਚੋਂ 18 ਏਕੜ ਜ਼ਮੀਨ ਵੇਚ ਦਿੱਤੀ ਸੀ। ਇਸ ਉਪਰੰਤ ਉਸ ਨੂੰ ਪੰਚਾਇਤੀ ਜ਼ਮੀਨ ਵੇਚਣ ਸਬੰਧੀ ਇੱਕ ਨੋਟਿਸ ਮਿਲਿਆ, ਜਿਸ ਤੋਂ ਬਾਅਦ 12 ਅਗਸਤ 2023 ਨੂੰ ਤਿੰਨ ਅਣਪਛਾਤੇ ਵਿਅਕਤੀ ਉਸ ਦੇ ਘਰ ਆਏ ਜਿੰਨਾ ਨੇ ਆਪਣੇ ਆਪ ਨੂੰ ਵਿਜੀਲੈਂਸ ਵਿਭਾਗ, ਸੈਕਟਰ-17 ਚੰਡੀਗੜ੍ਹ ਦਫ਼ਤਰ ਦੇ ਕਰਮਚਾਰੀ ਦੱਸਿਆ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਪੰਚਾਇਤੀ ਜ਼ਮੀਨ ਵੇਚਣ ਦੇ ਮਾਮਲੇ ਨੂੰ ਸੁਲਝਾਉਣ ਲਈ ਉਕਤ ਵਿਅਕਤੀਆਂ ਨੇ ਚੰਡੀਗੜ੍ਹ ਦਫ਼ਤਰ ਵਿਖੇ ਜਾਂਚ ਲੰਬਿਤ ਹੋਣ ਦਾ ਦਾਅਵਾ ਕਰਦਿਆਂ ਉਸ ਤੋਂ 50 ਲੱਖ ਰੁਪਏ ਦੀ ਮੰਗ ਕੀਤੀ ਅਤੇ ਪੈਸੇ ਨਾ ਦੇਣ ਦੀ ਸੂਰਤ ਵਿੱਚ ਉਸ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਧਮਕੀ ਤੋਂ ਡਰਦਿਆਂ ਸ਼ਿਕਾਇਤਕਰਤਾ 25 ਲੱਖ ਰੁਪਏ ਦੇਣ ਲਈ ਰਾਜ਼ੀ ਹੋ ਗਿਆ ਅਤੇ ਉਕਤ ਮੁਲਜ਼ਮਾਂ ਨੇ ਉਸ ਨੂੰ 15 ਲੱਖ ਅਤੇ 10 ਲੱਖ ਰੁਪਏ ਦੇ ਦੋ ਚੈੱਕਾਂ 'ਤੇ ਦਸਤਖਤ ਕਰਨ ਲਈ ਰਾਜ਼ੀ ਕਰ ਲਿਆ ਅਤੇ 25 ਲੱਖ ਰੁਪਏ ਨਕਦ ਮਿਲਣ 'ਤੇ ਦੋਵੇਂ ਚੈੱਕ ਵਾਪਸ ਕਰਨ ਦੀ ਗਰੰਟੀ ਦਿੱਤੀ। 

ਉਸ ਨੇ ਅੱਗੇ ਦੱਸਿਆ ਕਿ ਮੁਲਜ਼ਮਾਂ ਵਿੱਚੋਂ ਇੱਕ ਵਿਅਕਤੀ ਉਸ ਦੀ ਜੇਬ ਵਿੱਚੋਂ 27 ਹਜ਼ਾਰ ਰੁਪਏ ਵੀ ਕੱਢ ਕੇ ਲੈ ਗਿਆ ਅਤੇ ਉਸ ਦਾ ਫ਼ੋਨ ਨੰਬਰ ਲੈ ਕੇ ਚਲੇ ਗਏ। ਬੁਲਾਰੇ ਨੇ ਦੱਸਿਆ ਕਿ ਇਸ ਉਪਰੰਤ ਸ਼ਿਕਾਇਤਕਰਤਾ ਨੂੰ ਉਸਦੇ ਵਟਸਐਪ 'ਤੇ ਧਮਕੀ ਭਰੀ ਕਾਲ ਆਈ ਕਿ ਜੇਕਰ ਉਹ ਵਾਅਦੇ ਮੁਤਾਬਿਕ ਨਕਦ 25 ਲੱਖ ਰੁਪਏ ਨਹੀਂ ਦਿੰਦਾ ਤਾਂ ਉਸਦੇ ਖਿਲਾਫ ਅਪਰਾਧਿਕ ਮਾਮਲਾ ਦਰਜ ਕੀਤਾ ਜਾਵੇਗਾ। 

ਇਸ ਸਬੰਧੀ ਮਿਤੀ 28.8.2023 ਨੂੰ ਐਫ.ਆਈ.ਆਰ. ਨੰਬਰ 20 ਤਹਿਤ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈ.ਪੀ.ਸੀ. ਦੀ 384, 120-ਬੀ ਅਧੀਨ ਪਿੰਡ ਭੈਣੀ ਸਾਲੂ ਨਿਵਾਸੀ ਮਨਜੀਤ ਸਿੰਘ ਅਤੇ ਚਾਰ ਹੋਰ ਅਣਪਛਾਤੇ ਵਿਅਕਤੀਆਂ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਮੁਲਜ਼ਮ ਮਨਜੀਤ ਸਿੰਘ ਅਤੇ ਪਰਮਜੀਤ ਸਿੰਘ ਵਾਸੀ ਪਿੰਡ ਮੇਹਲੋਂ, ਤਹਿਸੀਲ ਸਮਰਾਲਾ ਅਤੇ ਪਰਮਿੰਦਰ ਸਿੰਘ ਵਾਸੀ ਅਕਾਸ਼ ਕਲੋਨੀ, ਹੁਸ਼ਿਆਰਪੁਰ ਸ਼ਹਿਰ ਨੂੰ ਪਹਿਲਾਂ ਹੀ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ ਪਰ ਮੁੱਖ ਮੁਲਜ਼ਮ ਪਿੰਦਰ ਸੋਢੀ ਅਤੇ ਹਰਦੀਪ ਸਿੰਘ ਵਾਸੀ ਖਮਾਣੋਂ ਕਸਬਾ ਫਰਾਰ ਸਨ ਅਤੇ ਉਨ੍ਹਾਂ ਨੂੰ ਇਸ ਸਾਲ ਜਨਵਰੀ ਵਿੱਚ ਅਦਾਲਤ ਵੱਲੋਂ ਪੀ.ਓ. (ਭਗੌੜੇ ਮੁਜਰਮ) ਐਲਾਨ ਕਰ ਦਿੱਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਮੁੱਖ ਦੋਸ਼ੀ ਪਿੰਦਰ ਸੋਢੀ ਨੂੰ ਬਿਊਰੋ ਦੇ ਮੁਲਾਜ਼ਮਾਂ ਨੇ ਬੜੀ ਮੁਸ਼ਤੈਦੀ ਨਾਲ ਸੈਕਟਰ 32, ਬੀ.ਸੀ.ਐਮ. ਸਕੂਲ ਨੇੜੇ, ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਪਾਰਕ ਨੇੜਿਓਂ ਉਸ ਸਮੇਂ ਗ੍ਰਿਫ਼ਤਾਰ ਕੀਤਾ ਜਦੋਂ ਉਹ ਆਪਣੀ ਮਾਰੂਤੀ ਸਵਿਫਟ ਕਾਰ ਪੀ.ਬੀ.-07 ਸੀ.ਡੀ. -2603 ਵਿੱਚ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਦੀ ਉਕਤ ਕਾਰ ਦੀ ਤਲਾਸ਼ੀ ਦੌਰਾਨ ਮਨੁੱਖੀ ਅਧਿਕਾਰ ਕਮਿਸ਼ਨ ਦੇ ਕਈ ਲੋਗੋ, ਤਿੰਨ ਮੋਬਾਈਲ ਫੋਨ, ਯੂ.ਏ.ਈ. ਦੇਸ਼ ਦਾ ਡਰਾਈਵਿੰਗ ਲਾਇਸੰਸ, ਭਾਰਤੀ ਕਰੰਸੀ ਨੋਟ ਸਮੇਤ 305 ਦਿਰਹਾਮ ਦੇ ਕਰੰਸੀ ਨੋਟ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਦੋਸ਼ੀ ਪਿੰਦਰ ਸੋਢੀ ਨੂੰ ਭਲਕੇ ਅਦਾਲਤ ਅੱਗੇ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

फ़र्ज़ी विजीलैंस अधिकारी बन कर किसान के साथ धोखाधड़ी करने के मामले में भगौड़ा मुलजिम पिन्दर सोढी विजीलैंस ब्यूरो द्वारा गिरफ़्तार

होशियारपुर

पंजाब विजीलैंस ब्यूरो ने आज पिन्दर सोढी निवासी कस्बा चब्बेवाल, जिला होशियारपुर को गिरफ़्तार किया है क्योंकि उसने और उसके साथियों ने अपने आप को विजीलैंस मुलाज़िम बता कर एक किसान से 25 लाख रुपए के दो चैक लिए थे जिस कारण उनको अदालत द्वारा भगौड़ा करार दे दिया गया था। इस सम्बन्धी जानकारी देते हुये विजीलैंस ब्यूरो के प्रवक्ता ने बताया कि यह मुकदमा शिकायतकर्ता पलविन्दर सिंह निवासी गाँव भैनी सालू, थाना कूम कलाँ, ज़िला लुधियाना द्वारा दर्ज करवाया गया था। शिकायतकर्ता ने बताया कि उसने अपनी पैतृक ज़मीन में से 18 एकड़ ज़मीन बेच दी थी। 

इसके उपरांत उसे पंचायती ज़मीन बेचने सम्बन्धी एक नोटिस मिला, जिसके बाद 12 अगस्त 2023 को तीन अज्ञात व्यक्ति उसके घर आए जिन्होंने अपने आप को विजीलैंस विभाग, सैक्टर- 17 चंडीगढ़ दफ़्तर के कर्मचारी बताया। शिकायतकर्ता ने दोष लगाया कि पंचायती ज़मीन बेचने के मामले को सुलझाने के लिए उक्त व्यक्तियों ने चंडीगढ़ दफ़्तर में जांच लम्बित होने का दावा करते हुये उससे 50 लाख रुपए की माँग की और पैसे न देने की सूरत में उसके खि़लाफ़ धोखाधड़ी का केस दर्ज करने की धमकी दी। 

धमकी से डरते हुये शिकायतकर्ता 25 लाख रुपए देने के लिए सहमत हो गया और उक्त मुलजिमों ने उसे 15 लाख और 10 लाख रुपए के दो चैकों पर दस्तखत करने के लिए मना लिया और 25 लाख रुपए नकद मिलने पर दोनों चैक वापस करने की गारंटी दी। उसने आगे बताया कि मुलजिमों में से एक व्यक्ति उसकी जेब में से 27 हज़ार रुपए भी निकाल कर ले गया और उसका फ़ोन नंबर लेकर चले गए। 

प्रवक्ता ने बताया कि इस उपरांत शिकायतकर्ता को उसके वटसऐप पर धमकी भरी काल आई कि यदि वह वायदे के मुताबिक नकद 25 लाख रुपए नहीं देता तो उसके खि़लाफ़ आपराधिक मामला दर्ज किया जायेगा। इस सम्बन्धी तारीख़ 28. 8. 2023 को एफ. आई. आर. नम्बर 20 के अंतर्गत भ्रष्टाचार रोकथाम कानून की धारा 7, 7 ए और आई. पी. सी. की 384, 120-बी के अधीन गाँव भैनी सालू निवासी मनजीत सिंह और चार अन्य अज्ञात व्यक्तियों के विरुद्ध विजीलैंस ब्यूरो के थाना लुधियाना रेंज में मुकदमा दर्ज किया गया था। 

उन्होंने आगे बताया कि इस मामले में मुलजिम मनजीत सिंह और परमजीत सिंह निवासी गाँव मेहलों, तहसील समराला और परमिन्दर सिंह निवासी अकाश कालोनी, होशियारपुर शहर को पहले ही गिरफ़्तार किया जा चुका है परन्तु मुख्य मुलजिम पिन्दर सोढी और हरदीप सिंह निवासी खमाणों कस्बा फ़रार थे और उनको इस साल जनवरी में अदालत द्वारा पी. ओ. (भगौड़े अपराधी) ऐलान कर दिया गया था। 

प्रवक्ता ने बताया कि मुख्य दोषी पिन्दर सोढी को ब्यूरो के मुलाजिमों ने बहुत मुश्तैदी के साथ सैक्टर 32, बी. सी. एम. स्कूल के नज़दीक, चंडीगढ़ रोड, लुधियाना के एक पार्क के नजदीक उस समय गिरफ़्तार किया जब वह अपनी मारुति सविफट कार पी. बी. - 07 सी. डी. - 2603 में भागने की कोशिश कर रहा था। उन्होंने आगे बताया कि मुलजिम की उक्त कार की तलाशी के दौरान मानवाधिकार आयोग के कई लॉगो, तीन मोबाइल फ़ोन, यू. ए. ई. देश का ड्राइविंग लायसंस, भारतीय करैंसी नोट समेत 305 दिरहाम के करैंसी नोट बरामद हुए हैं। उन्होंने बताया कि दोषी पिन्दर सोढी को कल अदालत के समक्ष पेश किया जायेगा और इस मामले की आगे जांच जारी है। 

 

Tags: Vigilance Bureau , Crime News Punjab , Punjab Police , Police , Crime News , Hoshiarpur Police , Hoshiarpur

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD