Tuesday, 04 March 2025

 

 

LATEST NEWS Indian Navy's East Coast Motor Car Rally Flags Off from Kolkata to Inspire Youth & Honor Maritime Heritage Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid

 

SPL DGP Arpit Shukla Calls For Greater Synergy Between Punjab Police, Bsf & Central Agencies To Ensure Free And Fair Parliamentary Elections

Punjab Police, Bsf And Ncb Chalk Out Strategy To Break Supply Chain Of Drugs, Counter Drone Operations From Across Border

Arpit Shukla,Special Director General of Police, Spl DGP, Punjab Police, Police, Punjab Admin

Web Admin

Web Admin

5 Dariya News

Jalandhar , 04 Apr 2024

In order to ensure free, fair and peaceful forthcoming General Elections 2024, Special Director General of Police (Spl DGP) Law and Order Arpit Shukla on Thursday chalked out a foolproof strategy with the Border Security Force (BSF) to further strengthen the second line of defence and completely break the supply chain of drugs from across the border.

The Special DGP accompanied by IG Frontier Headquarters, BSF Jalandhar Dr Atul Fulzele was holding a Joint coordination meeting with the senior officers of Punjab Police, BSF, CRPF, ITBP, Narcotics Control Bureau (NCB) and other central agencies to review security arrangements at the Border and discuss issues pertaining to upcoming Parliamentary Elections 2024. Zonal Director NCB, ADGP State Armed Police (SAP) MF Farooqui, DIG Border Range Rakesh Kaushal and DIG Ferozepur Range Ranjit Singh Dhillon also attended the meeting.

Giving a call for greater synergy and teamwork between BSF and Punjab Police, Spl DGP Arpit Shukla exhorted both forces to work as one team to ensure free and fair elections in the border state. He said that being positioned at the first line of defence, the BSF needs to be more alert to prevent smuggling and infiltration bids by militants, terrorists or smugglers. 

He also ordered to enhance the number of Police personnel deployed on night patrolling along the International border. The Spl DGP advised the BSF to use drone detection technology to counter the Drone operations at Punjab borders, which have emerged as the new modus operandi to smuggle drugs from across the border. 

He also directed all the SSPs of border districts to conduct regular meetings with Village Level Defence Committee (VLDC) members and sensitise field staff and VLDC members to keep a strict vigil on the movement of drones. As per the information, there were 325 drone sightings across the border in 2023, of which 118 drones were successfully recovered. Similarly, 26 drones have been recovered in 2024 so far.

Sharing details on security arrangements for the upcoming Lok Sabha Elections, Spl DGP Arpit Shukla said that security has been beefed up across the state and Punjab Police has mobilised 75 percent from district police and 50% police force from other units for deployment during elections.

He said that the Punjab Police have already laid well-coordinated strong inter-state nakas at all the sealing points of 10 border districts in the state to stop the menace of liquor and drug smuggling. The 10 inter-state border districts include Pathankot, Sri Muktsar Sahib, Fazilka, Ropar, SAS Nagar, Patiala, Sangrur, Mansa, Hoshiarpur and Bathinda.

He said that the 25 companies of Central Armed Police Forces (CAPF) have been deployed in vulnerable districts of the state to instil confidence among the general public as well as to dominate sensitive and hyper-sensitive areas in the state. The 25 companies include five coys of Central Reserved Police Forces (CRPF), 15 coys of Border Security Force (BSF) and five coys of Indo-Tibetan Border Police (ITBP).

ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਪਾਰਦਰਸ਼ੀ ਅਤੇ ਨਿਰਪੱਖ ਸੰਸਦੀ ਚੋਣਾਂ ਨੂੰ ਯਕੀਨੀ ਬਣਾਉਣ ਲਈ ਪੰਜਾਬ ਪੁਲਿਸ, ਬੀ.ਐਸ.ਐਫ. ਅਤੇ ਕੇਂਦਰੀ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਮਜਬੂਤ ਕਰਨ ’ਤੇ ਦਿੱਤਾ ਜ਼ੋਰ

ਪੰਜਾਬ ਪੁਲਿਸ, ਬੀਐਸਐਫ ਅਤੇ ਐਨਸੀਬੀ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਅਤੇ ਡਰੋਨ ਅਪ੍ਰੇਸ਼ਨ ਨੂੰ ਠੱਲ੍ਹ ਪਾਉਣ ਲਈ ਘੜੀ ਰਣਨੀਤੀ  

ਜਲੰਧਰ/ਚੰਡੀਗੜ੍ਹ

ਆਗਾਮੀ ਆਮ ਚੋਣਾਂ 2024 ਨੂੰ ਪਾਰਦਰਸ਼ੀ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ  ਪੁਲਿਸ ਦੇ ਵਿਸ਼ੇਸ਼ ਡਾਇਰੈਕਟਰ ਜਨਰਲ, ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਵੀਰਵਾਰ ਨੂੰ ਸੀਮਾ ਸੁਰੱਖਿਆ ਬਲ ਨਾਲ  ਰਣਨੀਤੀ ਤਿਆਰ ਕੀਤੀ ਤਾਂ ਜੋ ਸੁਰੱਖਿਆ ਦੀ ਦੂਜੀ ਕਤਾਰ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ ਅਤੇ ਸਰਹੱਦ ਪਾਰੋਂ ਨਸ਼ਿਆਂ ਦੀ ਸਪਲਾਈ ਲੜੀ ਨੂੰ ਪੂਰੀ ਤਰ੍ਹਾਂ ਠੱਲਿ੍ਹਆ ਜਾ ਸਕੇ।

ਸਪੈਸ਼ਲ ਡੀਜੀਪੀ ਦੇ ਨਾਲ ਆਈ.ਜੀ. ਫਰੰਟੀਅਰ ਹੈੱਡਕੁਆਰਟਰ, ਬੀ.ਐਸ.ਐਫ. ਜਲੰਧਰ ਡਾ: ਅਤੁਲ ਫੁਲਜ਼ੇਲੇ ਨੇ ਸਰਹੱਦ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਤੇ ਆਗਾਮੀ ਸੰਸਦੀ ਚੋਣਾਂ 2024 ਨਾਲ ਸਬੰਧਤ ਮੁੱਦਿਆਂ ’ਤੇ ਚਰਚਾ ਕਰਨ ਲਈ ਪੰਜਾਬ ਪੁਲਿਸ, ਬੀਐਸਐਫ, ਸੀਆਰਪੀਐਫ, ਆਈਟੀਬੀਪੀ, ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ) ਅਤੇ ਹੋਰ ਕੇਂਦਰੀ ਏਜੰਸੀਆਂ ਦੇ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਾਂਝੀ ਤਾਲਮੇਲ ਮੀਟਿੰਗ ਕੀਤੀ।  

ਮੀਟਿੰਗ ਵਿੱਚ ਜ਼ੋਨਲ ਡਾਇਰੈਕਟਰ ਐਨ.ਸੀ.ਬੀ., ਏਡੀਜੀਪੀ ਸਟੇਟ ਆਰਮਡ ਪੁਲਿਸ (ਐਸ.ਏ.ਪੀ.) ਐਮ.ਐਫ. ਫਾਰੂਕੀ, ਡੀਆਈਜੀ ਬਾਰਡਰ ਰੇਂਜ ਰਾਕੇਸ਼ ਕੌਸ਼ਲ ਅਤੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਵੀ ਹਾਜ਼ਰ ਸਨ। ਬੀਐਸਐਫ ਅਤੇ ਪੰਜਾਬ ਪੁਲਿਸ ਦਰਮਿਆਨ ਵਧੇਰੇ ਤਾਲਮੇਲ ਅਤੇ ਇੱਕਜੁਟਤਾ ਦਾ ਸੱਦਾ ਦਿੰਦੇ ਹੋਏ, ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਸਰਹੱਦੀ ਰਾਜ ਵਿੱਚ ਪਾਰਦਰਸ਼ੀ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਦੋਵਾਂ ਫੋਰਸਾਂ ਨੂੰ ਇੱਕ ਟੀਮ ਵਜੋਂ ਕੰਮ ਕਰਨ ਲਈ ਕਿਹਾ।

ਉਨ੍ਹਾਂ ਕਿਹਾ ਕਿ ਸੁਰੱਖਿਆ ਦੀ ਮੋਹਰਲੀ ਕਤਾਰ ਵਿੱਚ ਤਾਇਨਾਤ ਹੋਣ ਕਰਕੇ ਬੀਐਸਐਫ ਨੂੰ ਅਤਿਵਾਦੀਆਂ, ਦਹਿਸ਼ਤਗਰਦਾਂ ਜਾਂ ਤਸਕਰਾਂ ਵੱਲੋਂ ਤਸਕਰੀ ਅਤੇ ਘੁਸਪੈਠ ਦੀਆਂ ਕੋਸ਼ਿਸ਼ਾਂ ਨੂੰ ਰੋਕਣ ਲਈ ਵਧੇਰੇ ਚੌਕਸ ਤੇ ਮੁਸਤੈਦ ਰਹਿਣ ਦੀ ਲੋੜ ਹੈ। ਉਨ੍ਹਾਂ ਅੰਤਰਰਾਸ਼ਟਰੀ ਸਰਹੱਦ ’ਤੇ ਰਾਤ ਦੀ ਗਸ਼ਤ ’ਤੇ ਤਾਇਨਾਤ ਪੁਲਿਸ ਮੁਲਾਜ਼ਮਾਂ ਦੀ ਨਫ਼ਰੀ ਵਧਾਉਣ ਦੇ ਵੀ ਹੁਕਮ ਦਿੱਤੇ।ਸਪੈਸ਼ਲ ਡੀਜੀਪੀ ਨੇ ਬੀਐਸਐਫ ਨੂੰ ਪੰਜਾਬ ਦੀਆਂ ਸਰਹੱਦਾਂ ’ਤੇ ਡਰੋਨ ਅਪਰੇਸ਼ਨਾਂ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਲਈ ਵਰਤੇ ਜਾਂਦੇ ਹਨ, ਦਾ ਮੁਕਾਬਲਾ ਕਰਨ ਲਈ ਡਰੋਨ ਡੀਟੈਕਸ਼ਨ ਤਕਨਾਲੋਜੀ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ। 

ਉਨ੍ਹਾਂ ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਐਸਐਸਪੀਜ਼ ਨੂੰ ਵੀ ਹਦਾਇਤ ਕੀਤੀ ਕਿ ਉਹ ਗ੍ਰਾਮੀਣ ਪੱਧਰੀ ਸੁਰੱਖਿਆ ਕਮੇਟੀ (ਵੀਐਲਡੀਸੀ) ਦੇ ਮੈਂਬਰਾਂ ਨਾਲ ਨਿਯਮਤ ਮੀਟਿੰਗਾਂ ਕਰਨ ਅਤੇ ਫੀਲਡ ਸਟਾਫ਼ ਅਤੇ ਵੀਐਲਡੀਸੀ ਮੈਂਬਰਾਂ ਨੂੰ ਡਰੋਨਾਂ ਦੀ ਆਵਾਜਾਈ ’ਤੇ ਸਖ਼ਤ ਨਜ਼ਰ ਰੱਖਣ ਲਈ ਜਾਗਰੂਕ ਕਰਨ। ਜਾਣਕਾਰੀ ਅਨੁਸਾਰ 2023 ਵਿੱਚ ਸਰਹੱਦ ’ਤੇ 325 ਡਰੋਨ ਦੇਖੇ ਗਏ, ਜਿਨ੍ਹਾਂ ਵਿੱਚੋਂ 118 ਡਰੋਨ ਸਫ਼ਲਤਾਪੂਰਵਕ ਬਰਾਮਦ ਕੀਤੇ ਗਏ। ਇਸੇ ਤਰ੍ਹਾਂ 2024 ਵਿੱਚ ਹੁਣ ਤੱਕ 26 ਡਰੋਨ ਬਰਾਮਦ ਕੀਤੇ ਜਾ ਚੁੱਕੇ ਹਨ।

ਆਗਾਮੀ ਲੋਕ ਸਭਾ ਚੋਣਾਂ ਲਈ ਸੁਰੱਖਿਆ ਪ੍ਰਬੰਧਾਂ ਬਾਰੇ ਵੇਰਵੇ ਸਾਂਝੇ ਕਰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਸੂਬੇ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਪੁਲੀਸ ਨੇ ਚੋਣਾਂ ਦੌਰਾਨ ਤਾਇਨਾਤੀ ਲਈ 75 ਫੀਸਦ ਜ਼ਿਲ੍ਹਾ ਪੁਲੀਸ ਅਤੇ 50 ਫੀਸਦ ਹੋਰ ਯੂਨਿਟਾਂ ਤੋਂ ਪੁਲਿਸ ਬਲ ਤਾਇਨਾਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਸ਼ਰਾਬ ਅਤੇ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਸੂਬੇ ਦੇ 10 ਸਰਹੱਦੀ ਜ਼ਿਲਿ੍ਹਆਂ ਦੇ ਸਾਰੇ ਸੀਲਿੰਗ ਪੁਆਇੰਟਾਂ ’ਤੇ ਪਹਿਲਾਂ ਹੀ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਅੰਤਰ-ਰਾਜੀ ਨਾਕੇ ਲਗਾਏ ਹਨ। 10 ਅੰਤਰਰਾਜੀ ਸਰਹੱਦੀ ਜ਼ਿਲਿ੍ਹਆਂ ਵਿੱਚ ਪਠਾਨਕੋਟ, ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਰੋਪੜ, ਐਸਏਐਸ ਨਗਰ, ਪਟਿਆਲਾ, ਸੰਗਰੂਰ, ਮਾਨਸਾ, ਹੁਸ਼ਿਆਰਪੁਰ ਅਤੇ ਬਠਿੰਡਾ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸੂਬੇ ਦੇ ਸੰਵੇਦਨਸ਼ੀਲ ਜ਼ਿਲਿ੍ਹਆਂ ਵਿੱਚ ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀਏਪੀਐਫ) ਦੀਆਂ 25 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਆਮ ਲੋਕਾਂ ਵਿੱਚ ਪੁਲਿਸ ਦਾ ਵਿਸ਼ਵਾਸ ਪੈਦਾ ਕੀਤਾ ਜਾ ਸਕੇ ਅਤੇ ਰਾਜ ਵਿੱਚ ਸੰਵੇਦਨਸ਼ੀਲ ਅਤੇ ਅਤਿ-ਸੰਵੇਦਨਸ਼ੀਲ ਖੇਤਰਾਂ ਵਿੱਚ ਦਬਦਬਾ ਬਣਾਇਆ ਜਾ ਸਕੇ। 25 ਕੰਪਨੀਆਂ ਵਿੱਚ ਕੇਂਦਰੀ ਰਿਜ਼ਰਵਡ ਪੁਲਿਸ ਬਲਾਂ (ਸੀਆਰਪੀਐਫ) ਦੀਆਂ ਪੰਜ ਕੰਪਨੀਆਂ, ਸੀਮਾ ਸੁਰੱਖਿਆ ਬਲ (ਬੀਐਸਐਫ) ਦੀਆਂ 15 ਕੰਪਨੀਆਂ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਿਸ (ਆਈਟੀਬੀਪੀ) ਦੀਆਂ 5 ਕੰਪਨੀਆਂ ਸ਼ਾਮਲ ਹਨ।

स्पैशल डीजीपी अर्पित शुक्ला ने पारदर्शी एवं निष्पक्ष लोकसभा मतदान को यकीनी बनाने के लिए पंजाब पुलिस, बी.एस. एफ. और केंद्रीय एजेंसियों के बीच तालमेल को और मज़बूत करने पर दिया बल

पंजाब पुलिस, बीएसएफ और एनसीबी ने सीमा पार से हो रही नशों की स्पलाई चेन को तोडऩे और ड्रोन ऑपरेशन को रोकने के लिए बनाई रणनीति

जालंधर/ चंडीगढ़

आगामी लोकसभा मतदान-2024 को पारदर्शी, निष्पक्ष एवं शांतिपूर्ण ढंग से संपूर्ण करवाना यकीनी बनाने के मद्देनजऱ पंजाब पुलिस के विशेष डायरैक्टर जनरल, कानून और व्यवस्था अर्पित शुक्ला ने गुरूवार को सीमा सुरक्षा बल के साथ  रणनीति तैयार की ताकि सुरक्षा की दूसरी कतार को और मज़बूत किया जा सके और सीमा-पार से नशों की स्पलाई को पूरी तरह रोक जा सके। 

स्पैशल डीजीपी के साथ आई. जी. फ्रंटियर हैडक्वाटर, बी. एस. एफ. जालंधर डा: अतुल फुलज़ेले ने सीमा पर सुरक्षा प्रबंधों का जायज़ा लेने के लिए और आगामी लोकसभा मतदान-2024 से सम्बन्धित मुद्दों पर चर्चा करने के लिए पंजाब पुलिस, बीएसएफ, सीआरपीएफ, आईटीबीपी, नारकोटिक्स कंट्रोल ब्यूरो (एनसीबी) और अन्य केंद्रीय एजेंसियों के सीनियर आधिकारियों के साथ एक संयुक्त तालमेल मीटिंग की। 

मीटिंग में ज़ोनल डायरैक्टर एन. सी. बी., एडीजीपी स्टेट आम्र्ड पुलिस (एस.ए.पी) एम. एफ. फारूकी, डी.आई.जी बार्डर रेंज राकेश कौशल और डी आई जी फिऱोज़पुर रेंज रणजीत सिंह ढिल्लों भी उपस्थित थे। बीएसएफ और पंजाब पुलिस के बीच और अधिक तालमेल एवं एकजुटता बढ़ाने का न्योता देते हुए, स्पैशल डीजीपी अर्पित शुक्ला ने राज्य में पारदर्शी और निष्पक्ष मतदान को यकीनी बनाने के लिए दोनों बलों को एक टीम के तौर पर काम करने के लिए कहा। 

उन्होंने कहा कि सुरक्षा की अग्रिम कतार में तैनात होने के कारण बीएसएफ को आतंकवादियों, दहशतगर्दों/तस्करों द्वारा तस्करी और घुसपैठ की कोशिशें रोकने के लिए और अधिक सतर्क और सक्रिय रहने की ज़रूरत है। उन्होंने अंतरराष्ट्रीय सीमा पर रात की गश्त पर तैनात पुलिस कर्मचारियों की संख्या बढ़ाने के भी हुक्म दिए। 

स्पैशल डीजीपी ने बीएसएफ को पंजाब की सीमा पर ड्रोन ऑपरेशनों, जो सीमा-पार नशों की तस्करी के लिए इस्तेमाल किये जाते हैं, का मुकाबला करने के लिए ड्रोन डीटैकशन प्रौद्यौगिकी का प्रयोग करने की सलाह दी। उन्होंने सरहदी जिलों के सभी एसएसपीज़ को भी निर्देश दिए कि वह ग्रामीण स्तरीय सुरक्षा समिति (वीएलडीसी) के सदस्यों के साथ नियमित मीटिंग करने और फील्ड स्टाफ एवं वीएलडीसी सदस्यों को ड्रोनें की आवाजाही पर पैनी  नजऱ रखने के लिए जागरूक करें।

जानकारी अनुसार 2023 में अंतराष्ट्रीय सीमा पर 325 ड्रोन देखे गए, जिनमें से 118 ड्रोन सफलतापूर्वक बरामद किये गए। इसी तरह 2024 में अब तक 26 ड्रोन बरामद किये जा चुके हैं। आगामी लोग सभा मतदान के लिए सुरक्षा प्रबंधों संबंधी विस्तृत जानाकरी देते हुए स्पैशल डीजीपी अर्पित शुक्ला ने कहा कि सूबे भर में सुरक्षा बढ़ा दी गई है और पंजाब पुलिस ने मतदान दौरान तैनाती के लिए 75 प्रतिशत जि़ला पुलिस और 50 प्रतिशत अन्य ईकाइयों से पुलिस बल तैनात किये है।

उन्होंने कहा कि पंजाब पुलिस ने शराब और नशों की तस्करी को रोकने के लिए सूबे के 10 सीमावर्ती जिलों के सभी सीलिंग प्वाईंटों  पर पहले ही तालमेल करके सख्त अंतरराज्यीय नाके लगाए हैं। 10 अंतरराज्यीय सरहदी जिलों में पठानकोट, श्री मुक्तसर साहिब, फाजिल्का, रोपड़, एसएएस नगर, पटियाला, संगरूर, मानसा, होशियारपुर और बठिंडा शामिल हैं। 

उन्होंने कहा कि सूबे के संवेदनशील जिलों में केंद्रीय हथियारबंद पुलिस बलों (सीआरपीएफ) की 25 कंपनियां तैनात की गई हैं ताकि नागरिकों में पुलिस बल के प्रति विश्वास पैदा किया जा सके और राज्य में संवेदनशील एवं अति-संवेदनशील क्षेत्रों में नियंत्रण बनाया जा सके। 25 कंपनियों में केंद्रीय रिज़र्व पुलिस बल (सी.आर.पी.एफ) की पांच कंपनियां, सीमा सुरक्षा बल (बीएसएफ) की 15 कंपनियां और इंडो-तिब्बत बार्डर पुलिस (आईटीबीपी) की 5 कंपनियां शामिल हैं।

 

Tags: Arpit Shukla , Special Director General of Police , Spl DGP , Punjab Police , Police , Punjab Admin

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD