Tuesday, 04 March 2025

 

 

LATEST NEWS Indian Navy's East Coast Motor Car Rally Flags Off from Kolkata to Inspire Youth & Honor Maritime Heritage Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid

 

Vigilance Bureau Nabs Reader Of Sho Nri Police Station Taking Rs 20,000 Bribe

Vigilance Bureau, Crime News Punjab, Punjab Police, Police, Crime News, Ludhiana Police, Ludhiana

Web Admin

Web Admin

5 Dariya News

Ludhiana , 25 Apr 2024

The Punjab Vigilance Bureau (VB) during its ongoing campaign against corruption in the state on Thursday arrested constable Balraj Singh, posted as Reader of SHO NRI police station Ludhiana red handed while he was demanding and accepting a bribe of Rs 20,000. Disclosing this here today an official spokesperson of the state VB said the above mentioned police personnel has been arrested on the complaint of Advocate Arun Kumar Khurmi, a resident of Upkaar Nagar, Civil Lines Ludhiana.

He further added that the complainant has approached the VB and alleged that her wife owns a land of 20 Kanal at village Udhowal, tehsil Samrala, in Ludhiana district where two persons had tried to take possession of this land forcibly and also stolen Popular trees standing on that land.

The complainant has lodged a police complaint in this regard which is pending before SHO NRIs Cell, Ludhiana. He further alleged that the police didn't initiated any action so far on his complaint and Reader Balraj Singh attached with SHO NRIs cell has been demanding one lakh rupees to get the case registered. The complainant further added that the said accused has asked him to pay Rs 20000 as a bribe in advance and balance of Rs 80000 by next week.

The spokesperson informed that after verification of his statement a case under Prevention of Corruption Act has been registered against the accused at police station VB Range Ludhiana. Subsequently, a VB team laid a trap in which said constable Balraj Singh was arrested red handed while accepting a bribe money of Rs 20000 from the complainant in the presence of two official witnesses outside the NRI Police Station Ludhiana and role of SHO NRIs Cell would also be examined during further investigation into this case. The accused would be produced in the competent court tomorrow.

ਐਨ.ਆਰ.ਆਈ. ਥਾਣੇ ਦੇ ਐਸ.ਐਚ.ਓ. ਦਾ ਰੀਡਰ 20,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਲੁਧਿਆਣਾ

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਐਚ.ਓ. ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਰੀਡਰ ਵਜੋਂ ਤਾਇਨਾਤ ਸਿਪਾਹੀ ਬਲਰਾਜ ਸਿੰਘ ਨੂੰ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਐਡਵੋਕੇਟ ਅਰੁਣ ਕੁਮਾਰ ਖੁਰਮੀ, ਵਾਸੀ ਉਪਕਾਰ ਨਗਰ, ਸਿਵਲ ਲਾਈਨਜ਼ ਲੁਧਿਆਣਾ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਪਿੰਡ ਉਧੋਵਾਲ, ਤਹਿਸੀਲ ਸਮਰਾਲਾ, ਜ਼ਿਲ੍ਹਾ ਲੁਧਿਆਣਾ ਵਿਖੇ ਉਸ ਦੀ ਪਤਨੀ ਦੇ ਨਾਮ ਉਪਰ 20 ਕਨਾਲ ਜ਼ਮੀਨ ਹੈ, ਜਿਸ ਉੱਤੇ ਦੋ ਵਿਅਕਤੀਆਂ ਨੇ ਜਬਰਦਸਤੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਅਤੇ ਇਸ ਜਮੀਨ ਵਿਚ ਖੜ੍ਹੇ ਪਾਪੂਲਰ ਦੇ ਦਰੱਖਤ ਵੀ ਚੋਰੀ ਕਰ ਲਏ। ਸ਼ਿਕਾਇਤਕਰਤਾ ਨੇ ਇਸ ਸਬੰਧੀ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ ਜੋ ਕਿ ਐਸ.ਐਚ.ਓ ਐਨ.ਆਰ.ਆਈਜ਼ ਸੈੱਲ, ਲੁਧਿਆਣਾ ਕੋਲ ਪਈ ਹੈ।

ਉਸ ਨੇ ਅੱਗੇ ਦੋਸ਼ ਲਾਇਆ ਕਿ ਪੁਲੀਸ ਨੇ ਉਸ ਦੀ ਸ਼ਿਕਾਇਤ ’ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਅਤੇ ਐਸ.ਐਚ.ਓ. ਐਨ.ਆਰ.ਆਈਜ਼ ਥਾਣੇ ਦੇ ਰੀਡਰ ਬਲਰਾਜ ਸਿੰਘ ਨੇ ਇਸ ਉਪਰ ਕਾਰਵਾਈ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਨੇ ਉਸ ਨੂੰ ਰਿਸ਼ਵਤ ਵਜੋਂ 20000 ਰੁਪਏ ਪਹਿਲਾਂ ਅਤੇ 80000 ਰੁਪਏ ਅਗਲੇ ਹਫਤੇ ਤੱਕ ਦੇਣ ਲਈ ਕਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਦੇ ਬਿਆਨਾਂ ਦੀ ਪੜਤਾਲ ਉਪਰੰਤ ਉਕਤ ਮੁਲਜ਼ਮ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਸਿਪਾਹੀ ਬਲਰਾਜ ਸਿੰਘ ਨੂੰ ਐਨ.ਆਰ.ਆਈ. ਥਾਣਾ ਲੁਧਿਆਣਾ ਦੇ ਬਾਹਰੋਂ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 20000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਕੇਸ ਦੀ ਅਗਲੇਰੀ ਜਾਂਚ ਦੌਰਾਨ ਐਸ.ਐਚ.ਓ. ਐਨ.ਆਰ.ਆਈ. ਥਾਣਾ ਦੀ ਭੂਮਿਕਾ ਦੀ ਵੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

 

Tags: Vigilance Bureau , Crime News Punjab , Punjab Police , Police , Crime News , Ludhiana Police , Ludhiana

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD