Saturday, 22 June 2024

 

 

LATEST NEWS Government’s aim is to keep every person healthy through yoga : Nayab Singh Saini Mann Government Reopens State's Only Silk Seed Grainage Center In Dalhousie, Which Was Closed For 15 Years Vigilance Bureau Unearths Scam Amounting To Rs 1.55 Crore For Embezzlement In Distribution Of Rice Meant For Poor Families 'AAP' candidate Mohinder Bhagat filed nomination for Jalandhar by-election DC Kishtwar Dr. Devansh Yadav reviews implementation of Swachh Bharat Abhiyan, RGSA in the district DC Reasi Vishesh Paul Mahajan reviews Rent Assessment and Change of Land Use Cases DC Jammu Sachin Kumar Vaishya for discipline, punctuality in Education sector Mela Kheer Bhawani celebrated with religious fervor at Tulmulla DC Budgam Akshay Labroo & SSP Budgam flags off Mata Kheer Bhawani Yatra 2024 from Pandit Colony Sheikhpora DC Kupwara Ayushi Sudan reviews arrangements for celebration of International Yoga Day Samba Administration, JKESL celebrate 125th birth anniversary of Brigadier Rajinder Singh DC Udhampur Saloni Rai finalizes arrangement for JKSSB Supervisor SWD written exam DC Reasi Vishesh Paul Mahajan finalizes arrangements for International Yoga Day District Admin Udhampur Saloni Rai gears up for 10th International Yoga day 2024 DC Doda Harvinder Singh reviews arrangements for 10th International Yoga Day DDC Reasi Vishesh Paul Mahajan reviews progress of Aspirational Block Programme for Thakrakote block Chief Secretary Atal Dulloo launches competitions on MyGov portal to mark ‘International Yoga Day’ Lt Governor Manoj Sinha meets J&K’s International Para Shooter to represent India at Paris 2024 Paralympic Games Chief Secretary Atal Dulloo launches competitions on MyGov portal to mark ‘International Yoga Day’ DC Rajouri Om Prakash Bhagat inaugurates event to celebrate World Blood Donor Day at GMC Rajouri Div Com Jammu Ramesh Kumar, ADGP Jammu meet members of Civil Society Jammu

 

Heat Wave Management- Mohali Admin Issues Advisory to beat heat wave

Drink plenty of water, lassi, lemon water and other liquids during heat wave conditions

Aashika Jain, DC Mohali, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar, ECI, Chief Electoral Officer Punjab, Lok Sabha Elections 2024, General Elections 2024, CEO Punjab, Chunav Ka Parv, Desh Ka Garv
Listen to this article

Web Admin

Web Admin

5 Dariya News

S.A.S Nagar , 22 May 2024

District Administration has advised residents to avoid direct sun exposure and stay indoors as much as possible in view of heat wave conditions, which could lead to severe to moderate health concerns for vulnerable people. As the weather is usually very hot these days, so people need to protect themselves from the heat wave, said the Deputy Commissioner by added that the effect of the heat wave could be more on the elderly and children, so measures need to be taken to avoid heat.

Chairng a meeting of district officials, in wake of souring of mercury, the Deputy Commissioner said that the people who may be prone to the heat including  pregnant women, new-borns, labourers, farmers or people working in the open air, the homeless, people living on the roadsides or on the sidewalks, in harsh climates, people suffering from mental or physical illness especially those suffering from heart disease or high blood pressure and obesity, may develop dehydration, which can lead to heatstroke. 

The people have been advised to avoid direct heat contact from 12 to 3 pm in day time.  Civil Surgeon Dr Davinder Kumar who was also the part of the meeting said that due to heat, the temperature rises resulting dehydration in the body; the person may feel dizzy and may fall unconscious. Due to severe heat, some illnesses may occur like dizziness, headache and vomiting, red, hot and dry skin, chronic diseases, muscle weakness etc.

Cautioning the people of severe heat wave conditions, the District Administration has advised them to do;

Keep their home cool,

Keep windows and doors closed during the day,

Drink plenty of water, lassi, lemonade and other fluids (patients who have been asked for limited use of liquid intake, do as per the advice of their doctors)

 Drink water every half hour,

 Take water along when going out,

 Keep the body cool,

 Wear light colored clothes,

 Wear glasses and keep your head covered when going out,

 If outdoors, find a cool place to sit, such as a tree or other shade,

Eat seasonal fruits.

Don'ts;

Avoid going out during severe heat,

Do not leave children or animals in a parked vehicle,

Don't go out in the hot sun,

 Avoid alcohol, tea and coffee,

Avoid strenuous physical activity as much as possible,

 Avoid cooking during the hottest time,

Keep the kitchen area ventilated,

Do not go out barefoot.

Deputy Commissioner asked the Commissioner MC Mohali Navjot Kaur and ADC (UD) Damanjit Singh Mann to convey the instructions to urban local bodies to make aware the people of heat wave advisory. Both were also suggested to keep plenty of drinking water available to the birds and animals that are in dire need in these days. 

She also directed the district health officials to be prepare in advance to handle the people coming to Govt Hospitals suffering with severe heat wave symtoms. The other officers who were present in the meeting included ADC (G) Rajiv S Tidke and ADC (D) Sonam Chaudhry.

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ

ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ

ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕਾਂ ਨੂੰ ਗਰਮੀ ਅਤੇ ਲੂੰ ਤੋਂ ਬਚਣ ਦੀ ਸਲਾਹ ਦਿਤੀ ਹੈ। ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਇਨ੍ਹਾਂ ਦਿਨਾਂ ਦੌਰਾਨ ਮੌਸਮ ਆਮ ਤੌਰ ’ਤੇ ਕਾਫ਼ੀ ਗਰਮ ਹੁੰਦਾ ਹੈ, ਇਸ ਲਈ ਗਰਮੀ ਤੋਂ ਬਚਾਅ ਜ਼ਰੂਰੀ ਹੈ। ਲੂੰ ਤੋਂ ਬਚਾਅ ਲਈ ਸਾਵਧਾਨੀਆਂ ਜਾਰੀ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨ੍ਹਾਂ ਕਿਹਾ ਕਿ ਗਰਮੀ ਕਾਰਨ ਤਾਪਮਾਨ ਵੱਧ ਜਾਂਦਾ ਹੈ ਜਿਸ ਕਾਰਨ ਸਰੀਰ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ, ਵਿਅਕਤੀ ਨੂੰ ਚੱਕਰ ਆ ਸਕਦੇ ਹਨ, ਬੇਹੋਸ਼ ਹੋ ਕੇ ਡਿੱਗ ਸਕਦਾ ਹੈ। 

ਉਨ੍ਹਾਂ ਕਿਹਾ ਕਿ ਗਰਮੀ ਅਤੇ ਲੂੰ ਦਾ ਅਸਰ ਬਜ਼ੁਰਗਾਂ, ਬੱਚਿਆਂ, ਨਵਜਨਮੇ ਬੱਚਿਆਂ, ਗਰਭਵਤੀ ਔਰਤਾਂ, ਖੁੱਲ੍ਹੇ ਆਸਮਾਨ ਹੇਠ ਕੰਮ ਕਰਨ ਵਾਲੇ ਮਜ਼ਦੂਰਾਂ, ਕਿਸਾਨਾਂ, ਬੇਘਰੇ ਲੋਕਾਂ, ਸੜਕਾਂ-ਫ਼ੁੱਟਪਾਥਾਂ ਕੰਢੇ ਰਹਿਣ ਵਾਲੇ ਲੋਕਾਂ, ਮਾਨਸਿਕ ਜਾਂ ਸਰੀਰਕ ਬੀਮਾਰੀਆਂ ਤੋਂ ਪੀੜਤ ਲੋਕਾਂ ਖ਼ਾਸਕਰ ਦਿਲ ਦੀ ਬੀਮਾਰੀ ਅਤੇ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ, ਮੋਟਾਪੇ ਤੋਂ ਪੀੜਤ ਲੋਕਾਂ,  ਖੁਲ੍ਹੇ ਵਿਚ ਸਖ਼ਤ ਕਸਰਤ ਕਰਨ ਵਾਲੇ ਖਿਡਾਰੀਆਂ ਆਦਿ ’ਤੇ ਜ਼ਿਆਦਾ ਹੋ ਸਕਦਾ ਹੈ। ਇਸ ਲਈ ਇਨ੍ਹਾਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ ਹੈ। ਅਜਿਹੇ ਵਿਅਕਤੀਆਂ ਅੰਦਰ ਪਾਣੀ ਦੀ ਘਾਟ ਪੈਦਾ ਹੋ ਸਕਦੀ ਹੈ ਜਿਸ ਕਾਰਨ ਉਹ ਗਰਮੀ ਤੇ ਲੂੰ ਦੀ ਲਪੇਟ ਵਿਚ ਛੇਤੀ ਆ ਸਕਦੇ ਹਨ।

ਮੀਟਿੰਗ ’ਚ ਮੌਜੂਦ ਸਿਵਲ ਸਰਜਨ ਡਾ. ਦਵਿੰਦਰ ਕੁਮਾਰ ਨੇ ਲੂੰ ਦੇ ਲੱਛਣਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗਰਮੀ ਕਾਰਨ ਪਿੱਤ ਹੋਣਾ ਜਾਂ ਚੱਕਰ ਆਉਣੇ, ਬਹੁਤ ਪਸੀਨਾ ਆਉਣਾ ਤੇ ਥਕਾਣ ਹੋਣਾ, ਸਿਰ ਦਰਦ ਤੇ ਉਲਟੀਆਂ ਲੱਗਣੀਆਂ, ਗਰਮੀ ਦੇ ਬਾਵਜੂਦ ਘੱਟ ਪਸੀਨਾ ਆਉਣਾ, ਲਾਲ, ਗਰਮ ਤੇ ਖ਼ੁਸ਼ਕ ਚਮੜੀ, ਪੁਰਾਣੀਆਂ ਬੀਮਾਰੀਆਂ, ਮਾਸਪੇਸ਼ੀਆਂ ਵਿਚ ਕਮਜ਼ੋਰੀ ਆਦਿ ਇਸ ਦੇ ਲੱਛਣ ਹੋ ਸਕਦੇ ਹਨ।

ਗਰਮੀ ਤੋਂ ਬਚਾਅ ਲਈ ਜਾਰੀ ਸਾਵਧਾਨੀਆਂ ’ਚ ਇਹ ਕਰਨ ਲਈ ਕਿਹਾ ਗਿਆ ਹੈ;

ਅਪਣੇ ਘਰ ਨੂੰ ਠੰਢਾ ਰੱਖੋ। ਦਿਨ ਵੇਲੇ ਤਾਕੀਆਂ ਅਤੇ ਦਰਵਾਜ਼ੇ ਬੰਦ ਰੱਖੋ। ਪਾਣੀ ਜ਼ਿਆਦਾ ਪੀਉ, ਲੱਸੀ, ਨਿੰਬੂ ਪਾਣੀ, ਓ.ਆਰ.ਐਸ. ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਕਰੋ, (ਜਿਨ੍ਹਾਂ ਮਰੀਜ਼ਾਂ ਨੂੰ ਪਾਣੀ/ਤਰਲ ਦੀ ਸੀਮਤ ਵਰਤੋਂ ਲਈ ਕਿਹਾ ਗਿਆ ਹੈ, ਉਹ ਆਪਣੇ ਡਾਕਟਰ ਦੀ ਸਲਾਹ ਲੈਣ)। ਸਰੀਰ ਨੂੰ ਠੰਢਾ ਰੱਖੋ। ਹਲਕੇ ਰੰਗ ਦੇ ਕਪੜੇ ਪਾਉ। ਬਾਹਰ ਜਾਣ ’ਤੇ ਐਨਕ ਲਾਉ ਤੇ ਸਿਰ ਢੱਕ ਕੇ ਰੱਖੋ। 

ਜੇਕਰ ਬਾਹਰ ਹੋ ਤਾਂ ਬੈਠਣ ਲਈ ਠੰਢੀ ਥਾਂ ਲੱਭੋ ਜਿਵੇਂ ਰੁੱਖ ਜਾਂ ਹੋਰ ਛਾਂਦਾਰ ਥਾਂ। ਮੌਸਮੀ ਫਲ ਖਾਉ। ਨੰਗੇ ਪੈਰ ਬਾਹਰ ਨਾ ਜਾਉ। ਹਰ ਅੱਧੇ ਘੰਟੇ ਬਾਅਦ ਪਾਣੀ ਪੀਉ। ਧੁੱਪ ਵਿਚ ਜਾਣ ਵੇਲੇ ਪਾਣੀ ਨਾਲ ਲੈ ਕੇ ਜਾਉ।

ਇਹ ਨਾ ਕਰਨ ਲਈ ਕਿਹਾ ਗਿਆ ਹੈ;

ਆਮ ਤੌਰ ’ਤੇ ਦੁਪਹਿਰ 12 ਵਜੇ ਤੋਂ ਦੁਪਹਿਰ ਬਾਅਦ 3 ਵਜੇ ਤਕ ਬਾਹਰ ਜਾਣ ਤੋਂ ਬਚੋ। ਗਰਮੀ ਦੇ ਸਿਖਰ ਦੇ ਸਮੇਂ ਖਾਣਾ ਬਣਾਉਣ ਤੋਂ ਬਚੋ। ਰਸੋਈ ਦੇ ਖੇਤਰ ਨੂੰ ਹਵਾਦਾਰ ਰੱਖੋ। ਬੱਚਿਆਂ ਤੇ ਜਾਨਵਰਾਂ ਨੂੰ ਪਾਰਕ ਕੀਤੇ ਵਾਹਨ ਵਿਚ ਨਾ ਛੱਡੋ। ਤਿੱਖੀ ਧੁੱਪ ਵਿਚ ਨਾ ਜਾਉ। ਸ਼ਰਾਬ, ਚਾਹ, ਕੌਫ਼ੀ ਆਦਿ ਤੋਂ ਪਰਹੇਜ਼ ਕਰੋ। ਬਾਸੀ ਖਾਣਾ ਨਾ ਖਾਉ। ਜਿੰਨਾ ਹੋ ਸਕੇ, ਸਖ਼ਤ ਸਰੀਰਕ ਸਰਗਰਮੀ ਤੋਂ ਬਚੋ।

ਡਿਪਟੀ ਕਮਿਸ਼ਨਰ ਨੇ ਮੀਟਿੰਗ ’ਚ ਹਾਜ਼ਰ ਐਮ ਸੀ ਮੋਹਾਲੀ ਦੇ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਅਤੇ ਏ ਡੀ ਸੀ (ਸ਼ਹਿਰੀ ਵਿਕਾਸ) ਦਮਨਜੀਤ ਸਿੰਘ ਮਾਨ ਨੂੰ ਇਨ੍ਹਾਂ ਸਾਵਧਾਨੀਆਂ ਬਾਰੇ ਆਮ ਲੋਕਾਂ ਨੂੰ ਸਥਾਨਕ ਸਰਕਾਰ ਸੰਸਥਾਂਵਾਂ ਰਾਹੀਂ ਜਾਣੂ ਕਰਵਾਉਣ ਦੇ ਨਾਲ-ਨਾਲ ਇਨ੍ਹਾਂ ’ਚ ਪੰਛੀਆਂ ਅਤੇ ਪਸ਼ੂਆਂ ਲਈ ਪੀਣ ਦੇ ਪਾਣੀ ਦਾ ਪ੍ਰਬੰਧ ਕਰਵਾਉਣ ਲਈ ਵੀ ਕਿਹਾ। ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਲੂੰ ਪ੍ਰਭਾਵਿਤ ਮਰੀਜ਼ਾਂ ਦੇ ਹਸਪਤਾਲ ’ਚ ਇਲਾਜ ਲਈ ਢੁਕਵੇਂ ਪ੍ਰਬੰਧ ਕਰਨ ਲਈ ਆਖਿਆ।

ਮੀਟਿੰਗ ’ਚ ਏ ਡੀ ਸੀ (ਜ) ਰਾਜੀਵ ਐਸ ਤਿੜਕੇ ਅਤੇ ਏ ਡੀ ਸੀ (ਵਿਕਾਸ) ਸੋਨਮ ਚੌਧਰੀ ਵੀ ਮੌਜੂਦ ਸਨ।

 

Tags: Aashika Jain , DC Mohali , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar , ECI , Chief Electoral Officer Punjab , Lok Sabha Elections 2024 , General Elections 2024 , CEO Punjab , Chunav Ka Parv , Desh Ka Garv

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD