Saturday, 22 June 2024

 

 

LATEST NEWS Government’s aim is to keep every person healthy through yoga : Nayab Singh Saini Mann Government Reopens State's Only Silk Seed Grainage Center In Dalhousie, Which Was Closed For 15 Years Vigilance Bureau Unearths Scam Amounting To Rs 1.55 Crore For Embezzlement In Distribution Of Rice Meant For Poor Families 'AAP' candidate Mohinder Bhagat filed nomination for Jalandhar by-election DC Kishtwar Dr. Devansh Yadav reviews implementation of Swachh Bharat Abhiyan, RGSA in the district DC Reasi Vishesh Paul Mahajan reviews Rent Assessment and Change of Land Use Cases DC Jammu Sachin Kumar Vaishya for discipline, punctuality in Education sector Mela Kheer Bhawani celebrated with religious fervor at Tulmulla DC Budgam Akshay Labroo & SSP Budgam flags off Mata Kheer Bhawani Yatra 2024 from Pandit Colony Sheikhpora DC Kupwara Ayushi Sudan reviews arrangements for celebration of International Yoga Day Samba Administration, JKESL celebrate 125th birth anniversary of Brigadier Rajinder Singh DC Udhampur Saloni Rai finalizes arrangement for JKSSB Supervisor SWD written exam DC Reasi Vishesh Paul Mahajan finalizes arrangements for International Yoga Day District Admin Udhampur Saloni Rai gears up for 10th International Yoga day 2024 DC Doda Harvinder Singh reviews arrangements for 10th International Yoga Day DDC Reasi Vishesh Paul Mahajan reviews progress of Aspirational Block Programme for Thakrakote block Chief Secretary Atal Dulloo launches competitions on MyGov portal to mark ‘International Yoga Day’ Lt Governor Manoj Sinha meets J&K’s International Para Shooter to represent India at Paris 2024 Paralympic Games Chief Secretary Atal Dulloo launches competitions on MyGov portal to mark ‘International Yoga Day’ DC Rajouri Om Prakash Bhagat inaugurates event to celebrate World Blood Donor Day at GMC Rajouri Div Com Jammu Ramesh Kumar, ADGP Jammu meet members of Civil Society Jammu

 

CM Bhagwant Singh Mann pays obeisance at Gurudwara Singh Shaheedan in Mohali

Says his government following the footsteps of great Sikh Gurus to serve the state

Bhagwant Mann, Bhagwant Singh Mann, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Punjab, Chief Minister Of Punjab
Listen to this article

Web Admin

Web Admin

5 Dariya News

S.A.S Nagar (Mohali) , 10 Jun 2024

Punjab Chief Minister Bhagwant Singh Mann on Monday paid obeisance at Gurudwara Singh Shaheedan and prayed for progress and prosperity of the state. Interacting with the media persons, the Chief Minister said that the great sikh Gurus have taught us to oppose the tyranny, injustice and oppression. He said Sri Guru Granth Sahib ji is repository of knowledge and wisdom which is guiding light for entire humanity. 

Quoting verse ‘Pawan Guru, Paani Pitaah, Mata Dharat Mahat’ from Gurbani, Bhagwant Singh Mann said that the great Gurus have equated air (pawan) with teacher, water (paani) with father and land (dharat) with mother. The Chief Minister said that the state government is following the footsteps of the great gurus to serve the people. 

He said that for the first time the state government has embarked a major scheme to save ground water by optimum utilisation of canal water. Bhagwant Singh Mann said that the AAP has performed well in the Lok Sabha polls as vote share has enhanced from 7% in 2019 to more than 26% during current polls. 

The Chief Minister said that as compared to one seat in 2019 party has secured three seats this time whereas vote share of congress has declined and BJP has been wiped out. However, he said that party will certain analyse and overcome shortcomings, if any, in its working and try to improve it. 

Bhagwant Singh Mann said that as election code was too long so development of the state has jeopardised. The Chief Minister said that state government has released Rs 91 crore pending for the post Matric scholarship scheme. He said that 50% decline has been witnessed in the students seeking immigration to Canada as state of art technical education is being imparted to students. 

Bhagwant Singh Mann said that state government is leaving stone unturned for the noble cause of development of the state and welfare of its people. The Chief Minister said that the state government is fully ready for the upcoming by-election for Jalandhar (West) assembly segment. He said that AAP is a national party which will contest the by-poll vehemently and ensure the victory. 

Bhagwant Singh Mann said that the party will contest this poll with full might and win this seat that fallen vacant due to resignation of MLA. The Chief Minister said that despite of huge rhetoric regarding 400 paar BJP has not been able to cross 250 in the country and the Modi Government has been rechristened as NDA government. 

He said that BJP is far away from majority and the opposition is equally strong in the current constitution of the Lok Sabha. Bhagwant Singh Mann envisioned that the dictatorship of saffron party will not be visible this time as they are running a government in coalition with other parties. 

The Chief Minister said that several leaders who have lost the general elections have been made the Ministers in the new Cabinet led by Prime Minister. He said that the new state Minister from Punjab Ravneet Bittu should flag the issues of state especially regarding stopping of funds with Union government so that they are immediately released. Bhagwant Singh Mann said that it is imperative to give impetus to the development of the state and prosperity of its people. The Chief Minister said that the state government is fully ready for the ensuing paddy season in the state. 

He said that directions have been already issued to Power and water resources department. Bhagwant Singh Mann exhorted the farmers to use the canal water instead of ground water to save the water The Chief Minister said that slap on Kangna Ranaut represents the simmering anger due to her venomous statement issued in the past. 

He said that it is an unfortunate incident but Kangna should also have exercised restraint and before labelling the entire Punjabis as terrorists she should have remembered the significant contribution of Punjabis in making country self reliant in food production, freedom struggle and defence of the country. 

Bhagwant Singh Mann said that the immature statement does not behove a public figure of Kangna’s stature. The Chief Minister said that the state government has taken several pro-people and citizen centric initiatives for welfare of people. He said that more such steps will be taken for the overall development and progress of the state. 

Bhagwant Singh Mann said that it is good the winds of change are blowing in country as BjP has failed to touch majority. The Chief Minister expressed hope that now the anti-people scheme of Agnivir will be rolled back. 

He said that the state government is working tirelessly for well being of the state and new policies are being made to given fillip to development of state. Asked to comment on state of Union Minister Amit Shah that Punjab government will fall after June 4, Bhagwant Singh Mann quipped that instead of worrying about Punjab, Shah should focus on retaining his department in new government.

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ 

ਸਾਡੀ ਸਰਕਾਰ ਮਹਾਨ ਸਿੱਖ ਗੁਰੂਆਂ ਦੇ ਨਕਸ਼ੇ-ਕਦਮਾਂ 'ਤੇ ਚੱਲ ਕੇ ਸੂਬੇ ਦੀ ਸੇਵਾ ਕਰ ਰਹੀ ਹੈਃ ਮੁੱਖ ਮੰਤਰੀ

ਐਸ.ਏ.ਐਸ. ਨਗਰ (ਮੁਹਾਲੀ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਮੱਥਾ ਟੇਕਿਆ ਅਤੇ ਸੂਬੇ ਦੀ ਤਰੱਕੀ ਤੇ ਖ਼ੁਸ਼ਹਾਲੀ ਲਈ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਹਾਨ ਸਿੱਖ ਗੁਰੂਆਂ ਨੇ ਸਾਨੂੰ ਜ਼ੁਲਮ, ਅਨਿਆਂ ਅਤੇ ਜ਼ੁਲਮ ਦਾ ਡਟ ਕੇ ਵਿਰੋਧ ਕਰਨ ਦਾ ਉਪਦੇਸ਼ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗਿਆਨ ਅਤੇ ਸਿਆਣਪ ਦਾ ਖ਼ਜ਼ਾਨਾ ਹੈ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹੈ। 

ਭਗਵੰਤ ਸਿੰਘ ਮਾਨ ਨੇ ਗੁਰਬਾਣੀ ਦੀ ਤੁਕ ‘ਪਵਣੁ ਗੁਰੂ, ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦਾ ਹਵਾਲਾ ਦਿੰਦਿਆਂ ਕਿਹਾ ਕਿ ਮਹਾਨ ਗੁਰੂਆਂ ਨੇ ਹਵਾ ਨੂੰ ਗੁਰੂ, ਪਾਣੀ ਨੂੰ ਪਿਤਾ ਅਤੇ ਜ਼ਮੀਨ ਨੂੰ ਮਾਤਾ ਦੇ ਬਰਾਬਰ ਦਰਜਾ ਦਿੱਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮਹਾਨ ਗੁਰੂਆਂ ਦੇ ਪਾਏ ਪੂਰਨਿਆਂ 'ਤੇ ਚੱਲ ਕੇ ਲੋਕਾਂ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਪਹਿਲੀ ਵਾਰ ਨਹਿਰੀ ਪਾਣੀ ਦੀ ਸੁਚੱਜੀ ਵਰਤੋਂ ਕਰਕੇ ਧਰਤੀ ਹੇਠਲਾ ਪਾਣੀ ਬਚਾਉਣ ਲਈ ਵੱਡੀ ਯੋਜਨਾ ਸ਼ੁਰੂ ਕੀਤੀ ਹੈ। 

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਵਿੱਚ ਵਧੀਆ ਪ੍ਰਦਰਸ਼ਨ ਕੀਤਾ ਹੈ ਕਿਉਂਕਿ ਮੌਜੂਦਾ ਚੋਣਾਂ ਦੌਰਾਨ ਵੋਟ ਸ਼ੇਅਰ 2019 ਵਿੱਚ 7 ਫੀਸਦੀ ਤੋਂ ਵਧ ਕੇ 26 ਫੀਸਦੀ ਤੋਂ ਵੱਧ ਹੋ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ 2019 ਦੀ ਇੱਕ ਸੀਟ ਦੇ ਮੁਕਾਬਲੇ ਇਸ ਵਾਰ ਪਾਰਟੀ ਨੂੰ ਤਿੰਨ ਸੀਟਾਂ ਮਿਲੀਆਂ ਹਨ, ਜਦਕਿ ਕਾਂਗਰਸ ਦਾ ਵੋਟ ਫੀਸਦ ਘਟਿਆ ਹੈ ਅਤੇ ਭਾਜਪਾ ਦਾ ਸਫ਼ਾਇਆ ਹੋ ਗਿਆ ਹੈ। 

ਉਨ੍ਹਾਂ ਕਿਹਾ ਕਿ ਜੇ ਕੰਮਕਾਜ ਵਿੱਚ ਕੋਈ ਕਮੀਆਂ ਹਨ ਤਾਂ ਪਾਰਟੀ ਉਨ੍ਹਾਂ ਦਾ ਨਿਸ਼ਚਿਤ ਵਿਸ਼ਲੇਸ਼ਣ ਕਰੇਗੀ ਅਤੇ ਉਨ੍ਹਾਂ ਨੂੰ ਦੂਰ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਚੋਣ ਜ਼ਾਬਤਾ ਬਹੁਤ ਲੰਮਾ ਹੋਣ ਕਾਰਨ ਸੂਬੇ ਦੇ ਵਿਕਾਸ ਵਿਚ ਰੁਕਾਵਟ ਆਈ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ ਬਕਾਇਆ 91 ਕਰੋੜ ਰੁਪਏ ਜਾਰੀ ਕਰ ਦਿੱਤੇ ਹਨ। 

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਤਿ ਆਧੁਨਿਕ ਤਕਨੀਕੀ ਸਿੱਖਿਆ ਦਿੱਤੀ ਜਾ ਰਹੀ ਹੈ, ਜਿਸ ਕਾਰਨ ਕੈਨੇਡਾ ਜਾਣ ਦੀ ਇੱਛਾ ਰੱਖਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਿੱਚ 50 ਫੀਸਦੀ ਕਮੀ ਆਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਦੇ ਨੇਕ ਕਾਰਜਾਂ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਲਈ ਹੋਣ ਵਾਲੀ ਜ਼ਿਮਨੀ ਚੋਣ ਲਈ ਪੂਰੀ ਤਰ੍ਹਾਂ ਤਿਆਰ ਹੈ। 

ਉਨ੍ਹਾਂ ਕਿਹਾ ਕਿ ‘ਆਪ’ ਕੌਮੀ ਪਾਰਟੀ ਹੈ, ਜੋ ਜ਼ਿਮਨੀ ਚੋਣ ਜ਼ੋਰਦਾਰ ਢੰਗ ਨਾਲ ਲੜੇਗੀ ਅਤੇ ਜਿੱਤ ਯਕੀਨੀ ਬਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਾਰਟੀ ਇਹ ਚੋਣ ਪੂਰੀ ਤਾਕਤ ਨਾਲ ਲੜੇਗੀ ਅਤੇ ਵਿਧਾਇਕ ਦੇ ਅਸਤੀਫ਼ੇ ਕਾਰਨ ਖਾਲੀ ਹੋਈ ਇਸ ਸੀਟ 'ਤੇ ਜਿੱਤ ਦਰਜ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਦੇਸ਼ ਵਿੱਚ 400 ਪਾਰ ਬਾਰੇ ਭਾਰੀ ਬਿਆਨਬਾਜ਼ੀ ਦੇ ਬਾਵਜੂਦ 250 ਦਾ ਅੰਕੜਾ ਪਾਰ ਨਹੀਂ ਕਰ ਸਕੀ ਅਤੇ ਹੁਣ ਮੋਦੀ ਸਰਕਾਰ ਨੂੰ ਐਨ.ਡੀ.ਏ. ਸਰਕਾਰ ਕਿਹਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਭਾਜਪਾ ਬਹੁਮਤ ਤੋਂ ਬਹੁਤ ਦੂਰ ਹੈ ਅਤੇ ਲੋਕ ਸਭਾ ਦੇ ਮੌਜੂਦਾ ਸਰੂਪ ਵਿੱਚ ਵਿਰੋਧੀ ਧਿਰ ਵੀ ਬਰਾਬਰ ਦੀ ਮਜ਼ਬੂਤ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤਾ ਕਿ ਭਗਵਾ ਪਾਰਟੀ ਦੀ ਤਾਨਾਸ਼ਾਹੀ ਇਸ ਵਾਰ ਨਜ਼ਰ ਨਹੀਂ ਆਵੇਗੀ ਕਿਉਂਕਿ ਉਹ ਦੂਜੀਆਂ ਪਾਰਟੀਆਂ ਨਾਲ ਗੱਠਜੋੜ ਕਰ ਕੇ ਸਰਕਾਰ ਚਲਾ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਅਗਵਾਈ ਵਾਲੀ ਨਵੀਂ ਕੈਬਨਿਟ ਵਿੱਚ ਆਮ ਚੋਣਾਂ ਹਾਰਨ ਵਾਲੇ ਕਈ ਆਗੂਆਂ ਨੂੰ ਮੰਤਰੀ ਬਣਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਪੰਜਾਬ ਦੇ ਨਵੇਂ ਰਾਜ ਮੰਤਰੀ ਰਵਨੀਤ ਬਿੱਟੂ ਨੂੰ ਚਾਹੀਦਾ ਹੈ ਕਿ ਉਹ ਸੂਬੇ ਦੇ ਮਸਲਿਆਂ ਖ਼ਾਸ ਕਰਕੇ ਕੇਂਦਰ ਸਰਕਾਰ ਕੋਲ ਫੰਡ ਰੋਕਣ ਦੇ ਮੁੱਦੇ ਉਠਾਉਣ ਤਾਂ ਜੋ ਉਨ੍ਹਾਂ ਨੂੰ ਤੁਰੰਤ ਜਾਰੀ ਕਰਵਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣਾ ਜ਼ਰੂਰੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਆਗਾਮੀ ਝੋਨੇ ਦੇ ਸੀਜ਼ਨ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਕਿਹਾ ਕਿ ਬਿਜਲੀ ਅਤੇ ਜਲ ਸਰੋਤ ਵਿਭਾਗ ਨੂੰ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। 

ਭਗਵੰਤ ਸਿੰਘ ਮਾਨ ਨੇ ਕਿਸਾਨਾਂ ਨੂੰ ਪਾਣੀ ਬਚਾਉਣ ਲਈ ਧਰਤੀ ਹੇਠਲੇ ਪਾਣੀ ਦੀ ਬਜਾਏ ਨਹਿਰੀ ਪਾਣੀ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਕੰਗਨਾ ਰਣੌਤ ਦੇ ਵੱਜਿਆ ਥੱਪੜ ਉਸ ਦੇ ਪਿਛਲੇ ਜ਼ਹਿਰੀਲੇ ਬਿਆਨਾਂ ਕਾਰਨ ਭੜਕ ਰਹੇ ਗੁੱਸੇ ਨੂੰ ਦਰਸਾਉਂਦਾ ਹੈ। 

ਉਨ੍ਹਾਂ ਕਿਹਾ ਕਿ ਇਹ ਮੰਦਭਾਗੀ ਘਟਨਾ ਹੈ ਪਰ ਕੰਗਨਾ ਨੂੰ ਵੀ ਸੰਜਮ ਵਰਤਣਾ ਚਾਹੀਦਾ ਸੀ ਅਤੇ ਸਮੁੱਚੇ ਪੰਜਾਬੀਆਂ ਨੂੰ ਦਹਿਸ਼ਤਗਰਦ ਕਰਾਰ ਦੇਣ ਤੋਂ ਪਹਿਲਾਂ ਸੁਤੰਤਰਤਾ ਸੰਗਰਾਮ, ਦੇਸ਼ ਦੀ ਰੱਖਿਆ ਅਤੇ ਦੇਸ਼ ਨੂੰ ਅਨਾਜ ਉਤਪਾਦਨ ਪੱਖੋਂ ਆਤਮ ਨਿਰਭਰ ਬਣਾਉਣ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ ਨੂੰ ਯਾਦ ਕਰਨਾ ਚਾਹੀਦਾ ਸੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬੇਤੁਕਾ ਬਿਆਨ ਕੰਗਨਾ ਵਰਗੀ ਜਨਤਕ ਹਸਤੀ ਨੂੰ ਸ਼ੋਭਾ ਨਹੀਂ ਦਿੰਦਾ। 

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਦੀ ਭਲਾਈ ਲਈ ਕਈ ਲੋਕ-ਪੱਖੀ ਪਹਿਲਕਦਮੀਆਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਤਰੱਕੀ ਲਈ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਦੇਸ਼ ਵਿੱਚ ਬਦਲਾਅ ਦੀ ਹਵਾ ਚੱਲ ਰਹੀ ਹੈ ਕਿਉਂਕਿ ਭਾਜਪਾ ਬਹੁਮਤ ਦੇ ਅੰਕੜੇ ਨੂੰ ਛੂਹਣ ਵਿੱਚ ਅਸਫ਼ਲ ਰਹੀ ਹੈ। ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਹੁਣ ਅਗਨੀਵੀਰ ਦੀ ਲੋਕ ਵਿਰੋਧੀ ਸਕੀਮ ਨੂੰ ਵਾਪਸ ਲਿਆ ਜਾਵੇਗਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ ਅਤੇ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਕੇਂਦਰੀ ਮੰਤਰੀ ਅਮਿਤ ਸ਼ਾਹ ਵੱਲੋਂ 4 ਜੂਨ ਤੋਂ ਬਾਅਦ ਪੰਜਾਬ ਸਰਕਾਰ ਡਿੱਗਣ ਬਾਰੇ ਪੁੱਛੇ ਜਾਣ 'ਤੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਾਹ ਨੂੰ ਪੰਜਾਬ ਦੀ ਚਿੰਤਾ ਕਰਨ ਦੀ ਬਜਾਏ ਨਵੀਂ ਸਰਕਾਰ 'ਚ ਆਪਣਾ ਵਿਭਾਗ ਬਰਕਰਾਰ ਰੱਖਣ 'ਤੇ ਧਿਆਨ ਦੇਣਾ ਚਾਹੀਦਾ ਹੈ।

 

Tags: Bhagwant Mann , Bhagwant Singh Mann , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Punjab , Chief Minister Of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD