Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Water Resources Minister Chetan Singh Jaura Majra Visits Derabassi

Reviews the ongoing strengthening work of Ghaggar Bandh at Tiwana, Alamgir and Amlala

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Kuljit Singh Randhawa, Derabassi

Web Admin

Web Admin

5 Dariya News

Derabassi (Sahibzada Ajit Singh Nagar) , 22 Jun 2024

Punjab Water Resources Minister, Chetan Singh Jauramajra today directed the Department Officials to complete the ongoing strengthening work of the Tiwana bandh of Ghaggar within a stipulated time to thwart any untoward incident during the Monsoon onset. Visiting the Tiwana, Amlala, Khajur Mandi and Alamgir, the villages prone to the Ghaggar’s flood water, along with MLA Derabassi, Kuljit Singh Randhawa, Juaramjara said that Chief Minister Bhagwant Singh Mann led Punjab Government is committed for pre-monsoon arrangements of water resources across the state. 

He said the strengthening works and cleaning of the water bodies are in place and no laxity would be tolerated with the quality and deadline of the works. “An amount of about Rs 9 crore has been allocated for the fortifying and repair works of the Bandh across the Ghaggar in Tiwana, Alamgir area to install a 2900 feet long bandh, out of which 2400 feet work has been completed and the rest of the 500 feet work would be finished on war footing to give relief to the villagers situated along the bandh of Ghaggar,” added the Minister Jauramajra. 

On raising a demand for a Poke lane machine for the work by the residents, the Minister immediately ordered the Water Resources Department Engineers present on the site, to arrange the required machinery at the earliest to speed up the strengthening work. The Minister assured the residents gathered there of all the flood protection measurements in place before the onset of Monsoons including cleaning of Sarsini-Sdhanpur choe.

MLA Kuljit Singh Randhawa while apprising the Water Resources Minister of the previous year's flood situation also sought for the repair work of Amlala Bridge that connects the area to Patiala road on priority. Similarly, explaining the bad road conditions caused by the Jam on the Shambhu Border as an alternate route for the traffic through Amlala and nearby villages, MLA Kuljit Singh demanded the immediate need for road repair. 

The Minister asked for the required estimates to get them approved by the Punjab CM. Earlier the Water Resources Minister Jauramjara along with MLA Kuljit Singh Randhawa also visited the ongoing work of Mubarkpur Causeway near Truck Union Derabassi and reviewed the progress of the work being executed by the Municipal Council, Derabassi. MLA Randhawa added that work of repair of another causeway from Bhankharpur to Issapur is also in progress and the work is expected to be finished before the start of the Monsoon. 

The work would be completed at an amount of Rs 1 Crore. MLA Randhawa while expressing gratitude to the Water Resources Minister Chetan Singh Jauramajra said that the visit of the latter would prove fruitful to push the ongoing works on Ghaggar to the finishing line as well as a big relief to the thousands of people who feel prone to the Ghaggar floods.

SDM Derabassi Himanshu Gupta, Chief Engineer Water Resources Hardeep Singh Mehandiratta, Superintending Engineer Manoj Bansal and Executive Engineer Gurtej Singh Garcha were among the officers present there.

ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾ ਮਾਜਰਾ ਵੱਲੋਂ ਡੇਰਾਬੱਸੀ ਦਾ ਦੌਰਾ 

ਟਿਵਾਣਾ, ਆਲਮਗੀਰ ਵਿਖੇ ਘੱਗਰ ਬੰਦ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਦਾ ਜਾਇਜ਼ਾ ਲਿਆ 

ਡੇਰਾਬੱਸੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ)

ਪੰਜਾਬ ਦੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਮੌਨਸੂਨ ਦੀ ਸ਼ੁਰੂਆਤ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਘੱਗਰ ਦੇ ਟਿਵਾਣਾ ਬੰਨ੍ਹ ਦੇ ਚੱਲ ਰਹੇ ਮਜ਼ਬੂਤੀ ਦੇ ਕੰਮ ਨੂੰ ਨਿਰਧਾਰਤ ਸਮੇਂ ਵਿੱਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਘੱਗਰ ਦੇ ਹੜ੍ਹਾਂ ਦੀ ਮਾਰ ਹੇਠ ਆਏ ਪਿੰਡਾਂ ਟਿਵਾਣਾ, ਅਮਲਾਲਾ, ਖਜੂਰ ਮੰਡੀ ਅਤੇ ਆਲਮਗੀਰ ਦਾ ਦੌਰਾ ਕਰਦਿਆਂ ਜੌੜਾ ਮਾਜਰਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਲ ਸਰੋਤਾਂ ਦੇ ਮੌਨਸੂਨ ਤੋਂ ਅਗਾਊਂ ਪ੍ਰਬੰਧਾਂ ਲਈ ਵਚਨਬੱਧ ਹੈ, ਜਿਸ ਤਹਿਤ ਰਾਜ ਭਰ ਵਿੱਚ ਜਲ ਸਰੋਤਾਂ ਦੀ ਮਜ਼ਬੂਤੀ ਅਤੇ ਸਫ਼ਾਈ ਦਾ ਕੰਮ ਜਾਰੀ ਹੈ ਅਤੇ ਕੰਮ ਦੀ ਗੁਣਵੱਤਾ ਅਤੇ ਸਮਾਂ ਸੀਮਾ ਵਿੱਚ ਕੋਈ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ, “ਟਿਵਾਣਾ, ਆਲਮਗੀਰ ਖੇਤਰ ਵਿੱਚ ਘੱਗਰ ਦੇ ਨਾਲ 2900 ਫੁੱਟ ਲੰਬਾ ਬੰਨ੍ਹ ਲਗਾਉਣ, ਮਜ਼ਬੂਤ ਕਰਨ ਅਤੇ ਮੁਰੰਮਤ ਦੇ ਕੰਮਾਂ ਲਈ ਲਗਭਗ 9 ਕਰੋੜ ਰੁਪਏ ਦੀ ਰਕਮ ਅਲਾਟ ਕੀਤੀ ਗਈ ਹੈ, ਜਿਸ ਵਿੱਚੋਂ 2400 ਫੁੱਟ ਦਾ ਕੰਮ ਮੁਕੰਮਲ ਹੋ ਚੁੱਕਾ ਹੈ ਅਤੇ ਘੱਗਰ ਦੇ ਬੰਨ੍ਹ ਦੇ ਨਾਲ ਵਸੇ ਪਿੰਡਾਂ ਦੇ ਲੋਕਾਂ ਨੂੰ ਰਾਹਤ ਦੇਣ ਲਈ ਬਾਕੀ ਦੇ 500 ਫੁੱਟ ਦਾ ਕੰਮ ਵੀ ਜੰਗੀ ਪੱਧਰ ’ਤੇ ਮੁਕੰਮਲ ਕੀਤਾ ਜਾਵੇਗਾ।’’ ਇਲਾਕਾ ਨਿਵਾਸੀਆਂ ਵੱਲੋਂ ਇਸ ਕੰਮ ਲਈ ਪੋਕ ਲੇਨ ਮਸ਼ੀਨ ਦੀ ਮੰਗ ਕਰਨ ’ਤੇ ਜਲ ਸਰੋਤ ਮੰਤਰੀ ਨੇ ਮੌਕੇ ’ਤੇ ਮੌਜੂਦ ਜਲ ਸਰੋਤ ਇੰਜੀਨੀਅਰਾਂ ਨੂੰ ਤੁਰੰਤ ਇਸ ਦੀ ਮਜ਼ਬੂਤੀ ਦੇ ਕੰਮ ਨੂੰ ਤੇਜ਼ ਕਰਨ ਲਈ ਲੋੜੀਂਦੀ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। 

ਮੰਤਰੀ ਜੌੜਾਮਾਜਰਾ ਨੇ ਉੱਥੇ ਇਕੱਠੇ ਹੋਏ ਵਸਨੀਕਾਂ ਨੂੰ ਸਰਸੀਣੀ-ਸਾਧਾਂਪੁਰ ਚੋਅ ਦੀ ਸਫ਼ਾਈ ਸਮੇਤ ਮਾਨਸੂਨ ਦੀ ਸ਼ੁਰੂਆਤ ਤੋਂ ਪਹਿਲਾਂ ਹੜ੍ਹਾਂ ਤੋਂ ਸੁਰੱਖਿਆ ਦੇ ਸਾਰੇ ਮਾਪਦੰਡ ਅਪਣਾਏ ਜਾਣ ਦਾ ਭਰੋਸਾ ਦਿਵਾਇਆ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜਲ ਸਰੋਤ ਮੰਤਰੀ ਨੂੰ ਪਿਛਲੇ ਸਾਲ ਦੇ ਹੜ੍ਹਾਂ ਦੀ ਸਥਿਤੀ ਤੋਂ ਜਾਣੂ ਕਰਵਾਉਂਦੇ ਹੋਏ ਇਲਾਕੇ ਨੂੰ ਪਟਿਆਲਾ ਰੋਡ ਨਾਲ ਜੋੜਨ ਵਾਲੇ ਅਮਲਾਲਾ ਪੁਲ ਦੀ ਮੁਰੰਮਤ ਦਾ ਕੰਮ ਪਹਿਲ ਦੇ ਆਧਾਰ ’ਤੇ ਕਰਵਾਉਣ ਦੀ ਮੰਗ ਕੀਤੀ। 

ਇਸੇ ਤਰ੍ਹਾਂ ਵਿਧਾਇਕ ਨੇ ਸ਼ੰਭੂ ਬਾਰਡਰ ’ਤੇ ਜਾਮ ਕਾਰਨ ਬਦਲਵੇਂ ਰਸਤੇ ਵਜੋਂ ਅਮਲਾਲਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚੋਂ ਲੰਘਣ ਵਾਲੀ ਆਵਾਜਾਈ ਕਾਰਨ ਸੜ੍ਹਕ ਦੀ ਮਾੜੀ ਹਾਲਤ ਦੀ ਤੁਰੰਤ ਮੁਰੰਮਤ ਕਰਵਾਉਣ ਦੀ ਮੰਗ ਵੀ ਕੀਤੀ। ਜਲ ਸਰੋਤ ਮੰਤਰੀ ਨੇ ਇਸ ਕੰਮ ਲਈ ਲੋੜੀਂਦੇ ਅਨੁਮਾਨਾਂ ਬਣਾ ਕੇ ਦੇਣ ਲਈ ਆਖਿਆ ਤਾਂ ਜੋ ਮੁੱਖ ਮੰਤਰੀ ਪੰਜਾਬ ਤੋਂ ਲੋੜੀਂਦੀ ਮਨਜੂਰੀ ਹਾਸਲ ਕੀਤੀ ਜਾ ਸਕੇ। 

ਇਸ ਤੋਂ ਪਹਿਲਾਂ ਜਲ ਸਰੋਤ ਮੰਤਰੀ ਜੌੜਾਮਾਜਰਾ ਨੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਟਰੱਕ ਯੂਨੀਅਨ ਡੇਰਾਬੱਸੀ ਨੇੜੇ ਮੁਬਾਰਕਪੁਰ ਕਾਜ਼ਵੇਅ ਦੇ ਚੱਲ ਰਹੇ ਕੰਮ ਦਾ ਵੀ ਦੌਰਾ ਕੀਤਾ ਅਤੇ ਨਗਰ ਕੌਂਸਲ ਡੇਰਾਬੱਸੀ ਵੱਲੋਂ ਕੀਤੇ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਿਧਾਇਕ ਰੰਧਾਵਾ ਨੇ ਕਿਹਾ ਕਿ ਭਾਂਖਰਪੁਰ ਤੋਂ ਈਸਾਪੁਰ ਤੱਕ ਇੱਕ ਹੋਰ ਕਾਜ਼ਵੇਅ ਦੀ ਮੁਰੰਮਤ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਮੌਨਸੂਨ ਸ਼ੁਰੂ ਹੋਣ ਤੋਂ ਪਹਿਲਾਂ ਇਹ ਕੰਮ ਮੁਕੰਮਲ ਹੋਣ ਦੀ ਉਮੀਦ ਹੈ। 

ਇਸ ਕੰਮ ’ਤੇ ਕਰੀਬ ਇੱਕ ਕਰੋੜ ਰੁਪਏ ਦਾ ਖਰਚ ਹੋਣ ਦੀ ਸੰਭਾਵਨਾ ਹੈ। ਵਿਧਾਇਕ ਰੰਧਾਵਾ ਨੇ ਜਲ ਸਰੋਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਘੱਗਰ ਦੇ ਚੱਲ ਰਹੇ ਕੰਮਾਂ ਨੂੰ ਮੁਕੰਮਲ ਕਰਨ ਲਈ ਘੱਗਰ ਦਾ ਦੌਰਾ ਸਾਰਥਕ ਸਿੱਧ ਹੋਵੇਗਾ ਅਤੇ ਨਾਲ ਹੀ ਹਜ਼ਾਰਾਂ ਲੋਕਾਂ ਨੂੰ ਘੱਗਰ ਦੇ ਹੜ੍ਹ ਵਰਗੀ ਸਥਿਤੀ ਤੋਂ ਵੱਡੀ ਰਾਹਤ ਮਿਲੇਗੀ।

ਇਸ ਮੌਕੇ ਐਸ ਡੀ ਐਮ ਡੇਰਾਬੱਸੀ ਹਿਮਾਂਸ਼ੂ ਗੁਪਤਾ, ਚੀਫ਼ ਇੰਜਨੀਅਰ ਜਲ ਸਰੋਤ ਹਰਦੀਪ ਸਿੰਘ ਮਹਿੰਦੀਰੱਤਾ, ਨਿਗਰਾਨ ਇੰਜਨੀਅਰ ਮਨੋਜ ਬਾਂਸਲ ਅਤੇ ਕਾਰਜਕਾਰੀ ਇੰਜਨੀਅਰ ਗੁਰਤੇਜ ਸਿੰਘ ਗਰਚਾ ਵੀ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Kuljit Singh Randhawa , Derabassi

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD