Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Punjab Police to set up special sobriety check posts to curb drunken driving - ADGP AS Rai

Police to purchase 850 new alcometers to curb drunken driving

Amardeep Singh Rai, Additional Director General of Police, ADGP, Police, Punjab Police, Ludhiana

Web Admin

Web Admin

5 Dariya News

Ludhiana , 16 Jul 2024

The Additional Director General of Police (ADGP) for traffic and road safety, Amardeep Singh Rai, announced on Tuesday that the Punjab police will establish special sobriety checkpoints on national and state highways to address drunken driving, a leading cause of road accidents. Following a meeting with traffic SPs, DSPs, and other officials, ADGP Rai mentioned that the Punjab police have ordered 800 new alcometers, which will be distributed across the districts. 

He emphasized that drunken driving is a major factor in road accidents, and the Punjab police will take strict action against individuals found driving under the influence of alcohol. ADGP Rai also disclosed that on the directions of DGP Gaurav Yadav, 27 hi-tech interceptor vehicles are also being procured by the Punjab police to tackle over-speeding and reckless driving. 

He also addressed the issue of road accidents caused by stray cattle, stating that approximately 350 deaths are reported annually due to this problem. Various departments are actively working to resolve this issue, including the Municipal Corporations, animal husbandry, and others. 

Additionally, 900 e-challan machines have been provided to the districts under the recently launched system in Punjab. These measures are expected to further reduce the number of road accidents in Punjab.

ADGP Rai highlighted the positive impact of deploying the Sadak Surakhya Force (SSF), a brainchild of Chief Minister Bhagwant Singh Mann, which has resulted in a 15-20 percent decrease in road accident fatalities. On underage driving, the traffic wing of the district police will collaborate with school managements to educate students on legal provisions related to underage driving in the first phase. Strict action will be taken against underage drivers and their parents to address this issue in next phase.

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ 'ਤੇ ਨਕੇਲ ਪਾਉਣ ਲਈ ਪੁਲਿਸ ਵਿਸ਼ੇਸ਼ ਨਾਕੇ ਸਥਾਪਿਤ ਕਰੇਗੀ - ਏ.ਡੀ.ਜੀ.ਪੀ. ਏ.ਐਸ. ਰਾਏ

ਡਰੰਕਨ ਡਰਾਈਵਿੰਗ ਦੀ ਰੋਕਥਾਮ ਲਈ 850 ਨਵੇਂ ਅਲਕੋਮੀਟਰਾਂ ਦੀ ਖਰੀਦ ਕੀਤੀ ਜਾਵੇਗੀ

ਲੁਧਿਆਣਾ

ਵਧੀਕ ਡਾਇਰੈਕਟਰ ਜਨਰਲ ਆਫ ਪੁਲਿਸ (ਏ.ਡੀ.ਜੀ.ਪੀ.) ਟਰੈਫਿਕ ਅਤੇ ਸੜਕ ਸੁਰੱਖਿਆ ਅਮਰਦੀਪ ਸਿੰਘ ਰਾਏ ਵੱਲੋਂ ਐਲਾਨ ਕੀਤਾ ਗਿਆ ਕਿ ਪੰਜਾਬ ਪੁਲਿਸ ਸੜਕੀ ਹਾਦਸਿਆਂ ਦਾ ਮੁੱਖ ਕਾਰਨ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਨੂੰ ਨੱਥ ਪਾਉਣ ਲਈ ਰਾਸ਼ਟਰੀ ਅਤੇ ਰਾਜ ਮਾਰਗਾਂ 'ਤੇ ਵਿਸ਼ੇਸ਼ ਸੁਰੱਖਿਆ ਨਾਕੇ ਸਥਾਪਤ ਕਰੇਗੀ। ਟ੍ਰੈਫਿਕ ਐਸ.ਪੀਜ਼, ਡੀ.ਐਸ.ਪੀਜ਼ ਅਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਤੋਂ ਬਾਅਦ, ਏ.ਡੀ.ਜੀ.ਪੀ. ਰਾਏ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ 800 ਨਵੇਂ ਐਲਕੋਮੀਟਰ ਆਰਡਰ ਕੀਤੇ ਹਨ, ਜੋ ਕਿ ਸਾਰੇ ਜ਼ਿਲ੍ਹਿਆਂ ਵਿੱਚ ਵੰਡੇ ਜਾਣਗੇ। 

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣਾ ਸੜਕ ਹਾਦਸਿਆਂ ਦਾ ਇੱਕ ਵੱਡਾ ਕਾਰਨ ਹੈ ਅਤੇ ਪੰਜਾਬ ਪੁਲਿਸ ਸ਼ਰਾਬ ਪੀ ਕੇ ਗੱਡੀ ਚਲਾਉਣ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰੇਗੀ। ਏ.ਡੀ.ਜੀ.ਪੀ. ਰਾਏ ਨੇ ਇਹ ਵੀ ਖੁਲਾਸਾ ਕੀਤਾ ਕਿ ਡੀ.ਜੀ.ਪੀ. ਗੌਰਵ ਯਾਦਵ ਦੇ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਤੇਜ਼ ਰ\ਤਾਰ ਅਤੇ ਲਾਪਰਵਾਹੀ ਵਰਤਣ ਵਾਲੇ ਚਾਲਕਾਂ ਨਾਲ ਨਜਿੱਠਣ ਲਈ 27 ਹਾਈਟੈਕ ਇੰਟਰਸੈਪਟਰ ਵਾਹਨ ਵੀ ਖਰੀਦੇ ਜਾ ਰਹੇ ਹਨ। 

ਉਨ੍ਹਾਂ ਅਵਾਰਾ ਪਸ਼ੂਆਂ ਕਾਰਨ ਹੋਣ ਵਾਲੇ ਸੜਕ ਹਾਦਸਿਆਂ ਦੇ ਮੁੱਦੇ ਨੂੰ ਵੀ ਸੰਬੋਧਿਤ ਕਰਦੇ ਹੋਏ ਦੱਸਿਆ ਕਿ ਇਸ ਸਮੱਸਿਆ ਕਾਰਨ ਹਰ ਸਾਲ ਲਗਭਗ 350 ਮੌਤਾਂ ਹੁੰਦੀਆਂ ਹਨ। ਇਸ ਮੁੱਦੇ ਨੂੰ ਹੱਲ ਕਰਨ ਲਈ ਵੱਖ-ਵੱਖ ਵਿਭਾਗ ਸਰਗਰਮੀ ਨਾਲ ਕੰਮ ਕਰ ਰਹੇ ਹਨ, ਜਿਸ ਵਿੱਚ ਨਗਰ ਨਿਗਮ, ਪਸ਼ੂ ਪਾਲਣ ਅਤੇ ਹੋਰ ਸ਼ਾਮਲ ਹਨ। 

ਇਸ ਤੋਂ ਇਲਾਵਾ, ਪੰਜਾਬ ਵਿੱਚ ਹਾਲ ਹੀ ਵਿੱਚ ਸ਼ੁਰੂ ਕੀਤੀ ਗਈ ਪ੍ਰਣਾਲੀ ਤਹਿਤ ਜ਼ਿਲ੍ਹਿਆਂ ਨੂੰ 900 ਈ-ਚਲਾਨ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ। ਇਨ੍ਹਾਂ ਉਪਰਾਲਿਆਂ ਸਦਕਾ ਪੰਜਾਬ ਵਿੱਚ ਸੜਕ ਹਾਦਸਿਆਂ ਦੀ ਗਿਣਤੀ ਵਿੱਚ ਹੋਰ ਕਮੀ ਆਉਣ ਦੀ ਉਮੀਦ ਹੈ। ਏ.ਡੀ.ਜੀ.ਪੀ. ਰਾਏ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦਿਮਾਗੀ ਕਾਢ ਸੜਕ ਸੁਰੱਖਿਆ ਫੋਰਸ (ਐਸ.ਐਸ.ਐਫ.) ਦੀ ਤਾਇਨਾਤੀ ਦੇ ਸਕਾਰਾਤਮਕ ਪ੍ਰਭਾਵ 'ਤੇ ਚਾਨਣਾ ਪਾਇਆ, ਜਿਸ ਦੇ ਨਤੀਜੇ ਵਜੋਂ ਸੜਕ ਹਾਦਸਿਆਂ ਦੀਆਂ ਮੌਤਾਂ ਵਿੱਚ 15-20 ਫੀਸਦ ਕਮੀ ਆਈ ਹੈ। 

ਘੱਟ ਉਮਰ ਦੀ ਡਰਾਈਵਿੰਗ 'ਤੇ, ਜ਼ਿਲ੍ਹਾ ਪੁਲਿਸ ਦਾ ਟ੍ਰੈਫਿਕ ਵਿੰਗ ਪਹਿਲੇ ਪੜਾਅ ਵਿੱਚ ਕਾਨੂੰਨੀ ਵਿਵਸਥਾਵਾਂ ਬਾਰੇ ਵਿਦਿਆਰਥੀਆਂ ਨੂੰ ਜਾਗਰੂਕ ਕਰਨ ਲਈ ਸਕੂਲ ਪ੍ਰਬੰਧਕਾਂ ਨਾਲ ਸਹਿਯੋਗ ਕਰੇਗਾ। ਅਗਲੇ ਪੜਾਅ ਵਿੱਚ ਇਸ ਮੁੱਦੇ ਨੂੰ ਹੱਲ ਕਰਨ ਲਈ ਨਾਬਾਲਗ ਡਰਾਈਵਰਾਂ ਅਤੇ ਉਨ੍ਹਾਂ ਦੇ ਮਾਪਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

Tags: Amardeep Singh Rai , Additional Director General of Police , ADGP , Police , Punjab Police , Ludhiana

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD