Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Punjab Governor Banwari Lal Purohit lays foundation stone of Baba Namdev Yatri Niwas at Ghoman, Gurdaspur

Gives grant of Rs. 1 crore for construction of Bhawan in the memory of Bhagat Namdev Ji

Banwari Lal Purohit, Banwarilal Purohit, Governor of Punjab, Punjab Governor, Punjab Raj Bhavan

Web Admin

Web Admin

5 Dariya News

Batala/Gurdaspur , 23 Jul 2024

The Punjab Governor Shri Banwari Lal Purohit today laid down the foundation stone of the "Sant Namdev Ji Yatri Niwas" dedicated to the memory of Shiromani Bhagat Namdev Ji at his Taposthal (Place of Penance) village Ghoman in Gurdaspur district. The Governor gave a grant of Rs. 1 crore from his discretionary fund for construction of this building which will have 10 rooms, 1 hall and 1 kitchen. 

The purpose of this building is to facilitate the devotees visiting this holy place from all over the country. It is worth mentioning that Bhagat Namdev Ji travelled to various parts of the country starting from Maharashtra and ended up in Punjab where he sojourned in Ghoman village and nearby Bhattiwal village. 

Bhagat Namdev Ji spent 18 years of his life in Ghoman and in 1350 he attained the enlightenment here in Ghoman. Bhagat Namdev Ji's Samadhi (Sepulchre) is present in the village Ghoman itself where devotees from all over the world visit this place to pay obeisance.

Bhagat Namdev Ji was born in 1270 in Narsi Vamani village of Maharashtra. He was a prominent saint of the Bhakti movement, who always exhorted ending the inequality. As many as 61 Shabads (hymns) of Bhagat Namdev Ji are included in Sri Guru Granth Sahib Ji under 18 ragas, which are a beacon of light for the entire humanity.

The entire life of Bhagat Namdev Ji is a source of inspiration for humanity and every person needs to take guidance from it. On the occasion of Prakash Parv of Bhagat Namdev Ji, an annual festival is organized in the village Ghoman where a large number of devotees from the country and abroad come to pay homage to him.

A government degree college, in the name of Shiromani Bhagat Namdev ji, spread over 10 acres under Guru Nanak Dev University was established in Kishankot of Gudraspur, in which 500 students are studying. It is worth mentioning that for the last two years, the 'Palki Sohela Patrakar Sangh' has been organizing a cycle yatra from Maharashtra to Punjab, which is personally welcomed by the Governor of Punjab in Chandigarh.

On this occasion Mr. K Shiva Parshad Additional Chief Secretary to Governor Punjab, Mr. Neelkanth Awadh, Principal Secretary Water Supply and Sanitation, Mr. Vishesh Sarangal, Deputy Commissioner Gurdaspur, Madam Ashwani Gotyal SSP Batala, Dr. Shayrai Bhandari SDM Batala were also present.

ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਬਾਬਾ ਨਾਮਦੇਵ ਜੀ ਨੂੰ ਸਮਰਪਿਤ ਇਮਾਰਤ ਦਾ ਨੀਂਹ ਪੱਥਰ ਰੱਖਿਆ

ਇਮਾਰਤ ਦੀ ਉਸਾਰੀ ਲਈ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ

ਘੁਮਾਣ(ਬਟਾਲਾ)

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦੇ ਪਿੰਡ ਘੁਮਾਣ ਵਿਖੇ ਸ਼੍ਰੋਮਣੀ ਭਗਤ ਨਾਮਦੇਵ ਜੀ ਦੀ ਯਾਦ ਨੂੰ ਸਮਰਪਿਤ “ਸੰਤ ਨਾਮਦੇਵ ਜੀ ਯਾਤਰੀ ਨਿਵਾਸ” ਭਵਨ ਦਾ ਨੀਂਹ ਪੱਥਰ ਰੱਖਿਆ। ਦੱਸਣਯੋਗ ਹੈ ਕਿ ਰਾਜਪਾਲ ਵੱਲੋਂ ਇਸ ਭਵਨ ਦੇ ਨਿਰਮਾਣ ਲਈ ਆਪਣੇ ਫੰਡ ਵਿੱਚੋਂ 1 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਹੈ।

ਪਿੰਡ ਘੁਮਾਣ ਵਿੱਚ ਬਣਨ ਵਾਲੇ ਇਸ ਭਵਨ ਵਿੱਚ ਕੁੱਲ 10 ਕਮਰੇ, 1 ਹਾਲ ਅਤੇ 1 ਰਸੋਈ ਬਣਾਈ ਜਾਵੇਗੀ, ਜਿਸ ਦਾ ਮੰਤਵ ਦੇਸ਼-ਵਿਦੇਸ਼ ਤੋਂ ਆਉਣ ਵਾਲੇ ਸ਼ਰਧਾਲੂਆਂ ਨੂੰ ਸਹੂਲਤਾਂ ਪ੍ਰਦਾਨ ਕਰਨਾ ਹੈ। ਦੱਸਣਯੋਗ ਹੈ ਕਿ ਭਗਤ ਨਾਮਦੇਵ ਜੀ ਮਹਾਰਾਸ਼ਟਰ ਤੋਂ ਚੱਲ ਕੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੀ ਯਾਤਰਾ ਕਰਦੇ ਹੋਏ ਪੰਜਾਬ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਪਿੰਡ ਘੁਮਾਣ ਅਤੇ ਨੇੜਲੇ ਪਿੰਡ ਭੱਟੀਵਾਲ ਵਿੱਚ ਡੇਰਾ ਲਾਇਆ ਸੀ। ਭਗਤ ਨਾਮਦੇਵ ਜੀ 18 ਸਾਲ ਘੁਮਾਣ ਵਿੱਚ ਰਹੇ ਅਤੇ ਸੰਨ 1350 ਵਿੱਚ ਜੋਤੀ-ਜੋਤ ਸਮਾ ਗਏ। 

ਪਿੰਡ ਘੁਮਾਣ ਵਿੱਚ ਹੀ ਭਗਤ ਨਾਮਦੇਵ ਜੀ ਦੀ ਸਮਾਧ ਮੌਜੂਦ ਹੈ ਜਿੱਥੇ ਦੁਨੀਆਂ ਭਰ ਤੋਂ ਸ਼ਰਧਾਲੂ ਮੱਥਾ ਟੇਕਣ ਲਈ ਆਉਂਦੇ ਹਨ। ਭਗਤ ਨਾਮਦੇਵ ਜੀ ਦਾ ਜਨਮ ਸੰਨ 1270 ਵਿੱਚ ਮਹਾਰਾਸ਼ਟਰ ਦੇ ਪਿੰਡ ਨਰਸੀ ਬਾਮਣੀ ਵਿੱਚ ਹੋਇਆ ਸੀ। ਸ਼੍ਰੋਮਣੀ ਭਗਤ ਨਾਮਦੇਵ ਜੀ ਭਗਤੀ ਲਹਿਰ ਦੇ ਉੱਘੇ ਸੰਤ ਸਨ, ਜਿਹਨਾਂ ਨੇ ਆਪਣੀ ਬਾਣੀ ਵਿੱਚ ਊਚ-ਨੀਚ ਦੇ ਫਰਕ ਨੂੰ ਖਤਮ ਕਰਨ ਦੀ ਗੱਲ ਕੀਤੀ। 

ਭਗਤ ਨਾਮਦੇਵ ਜੀ ਦੀ ਬਾਣੀ ਦੇ 61 ਪਦ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ 18 ਰਾਗਾਂ ‘ਚ ਦਰਜ ਹਨ, ਜੋ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ। ਭਗਤ ਨਾਮਦੇਵ ਜੀ ਦਾ ਸਮੁੱਚਾ ਜੀਵਨ ਅਤੇ ਬਾਣੀ ਮਨੁੱਖਤਾ ਲਈ ਪ੍ਰੇਰਨਾ ਸਰੋਤ ਹਨ ਅਤੇ ਹਰ ਮਨੁੱਖ ਨੂੰ ਇਸ ਤੋਂ ਸੇਧ ਲੈਣ ਦੀ ਲੋੜ ਹੈ।

ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਿੰਡ ਘੁਮਾਣ ਵਿਖੇ ਸਾਲਾਨਾ ਸਮਾਗਮ ਕਰਵਾਇਆ ਜਾਂਦਾ ਹੈ ਜਿੱਥੇ ਦੇਸ਼-ਵਿਦੇਸ਼ ਤੋਂ ਵੱਡੀ ਗਿਣਤੀ ’ਚ ਸੰਗਤਾਂ ਪੁੱਜਦੀਆਂ ਹਨ। ਜ਼ਿਕਰਯੋਗ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪ੍ਰਬੰਧ ਅਧੀਨ ਕਿਸ਼ਨਕੋਟ, ਗੁਰਦਾਸਪੁਰ ਵਿੱਚ ਸ਼੍ਰੋਮਣੀ ਭਗਤ ਨਾਮਦੇਵ ਜੀ ਦੇ ਨਾਂ ’ਤੇ 10 ਏਕੜ ਵਿੱਚ ਫੈਲਿਆ ਇੱਕ ਸਰਕਾਰੀ ਡਿਗਰੀ ਕਾਲਜ ਪਹਿਲਾਂ ਹੀ ਸਥਾਪਿਤ ਹੈ, ਜਿਸ ਵਿੱਚ 500 ਬੱਚੇ ਪੜ੍ਹਦੇ ਹਨ।

ਜ਼ਿਕਰਯੋਗ ਹੈ ਕਿ ‘ਪਾਲਕੀ ਸੋਲਾਂ ਪੱਤਰਕਾਰ ਸੰਘ’ਵੱਲੋਂ ਪਿਛਲੇ ਦੋ ਸਾਲਾਂ ਤੋਂ ਮਹਾਰਾਸ਼ਟਰ ਤੋਂ ਪੰਜਾਬ ਤੱਕ ਸਾਈਕਲ ਯਾਤਰਾ ਕੱਢੀ ਜਾਂਦੀ ਹੈ, ਜਿਸ ਦਾ ਚੰਡੀਗੜ੍ਹ ਵਿਖੇ ਪੰਜਾਬ ਦੇ ਰਾਜਪਾਲ ਵੱਲੋਂ ਨਿੱਜੀ ਤੌਰ ’ਤੇ ਸਵਾਗਤ ਕੀਤਾ ਜਾਂਦਾ ਹੈ। ਇਸ ਮੌਕੇ ਸ੍ਰੀ ਕੇ ਸ਼ਿਵਾ ਪਰਸ਼ਾਦ ਐਡੀਸ਼ਨਲ ਚੀਫ ਸੈਕਰਟਰੀ ਟੂ ਗਵਰਨਰ ਪੰਜਾਬ, ਸ੍ਰੀ ਨੀਲਕੰਠ ਅਵਧ, ਪਿ੍ਰੰਸੀਪਲ ਸੈਕਰਟਰੀ ਵਾਟਰ ਸਪਲਾਈ ਐਂਡ ਸੈਨੀਟੇਸ਼ਨ, ਸ੍ਰੀ ਵਿਸ਼ੇਸ਼ ਸਾਰੰਗਲ, ਡਿਪਟੀ ਕਮਿਸ਼ਨਰ ਗੁਰਦਾਸਪੁਰ, ਮੈਡਮ ਅਸ਼ਵਨੀ ਗੋਟਿਆਲ ਐਸਐਸਪੀ ਬਟਾਲਾ, ਡਾ ਸ਼ਾਇਰੀ ਭੰਡਾਰੀ ਐਸਡੀਐਮ ਬਟਾਲਾ

ਮਹਾਰਾਸ਼ਟਰ ਤੋਂ ਅਕਸ਼ੈ ਮਹਾਰਾਜ ਭੋਸਲੇ, ਸੂਰੀਆ ਕਾਂਤ, ਸੁਭਾਸ਼ ਭੰਬੋਰ, ਡਾ ਅਭੈ ਜੀ, ਡਾ ਬਾਲਾਸਾਹਿਬ ਜੀ,ਸਰਪੰਚ ਨਰਿੰਦਰ ਸਿੰਘ ਨਿੰਦੀ, ਸ਼੍ਰੀ ਨਾਮਦੇਵ ਦਰਬਾਰ ਕਮੇਟੀ ਦੇ ਸਰਪ੍ਰਸਤ ਹਰਜਿੰਦਰ ਸਿੰਘ ਬਾਵਾ, ਪ੍ਰਧਾਨ ਤਰਸੇਮ ਸਿੰਘ ਬਾਵਾ, ਜਨਰਲ ਸਕੱਤਰ ਸੁਖਜਿੰਦਰ ਸਿੰਘ ਲਾਲੀ, ਮੀਤ ਸਕੱਤਰ ਮਨਜਿੰਦਰ ਸਿੰਘ ਬਿੱਟੂ ,ਜੋਇੰਟ ਸਕੱਤਰ ਸਰਬਜੀਤ ਸਿੰਘ ਬਾਵਾ, ਸੰਤੋਖ ਸਿੰਘ ਬਾਵਾ, ਮੁੱਖ ਸਲਾਹਕਾਰ ਪਿ੍ਰੰ. ਗੁਰਮੁਖ ਸਿੰਘ , ਮੀਤ ਪ੍ਰਧਾਨ ਰਘਬੀਰ ਸਿੰਘ, ਸਟੋਰ ਕੀਪਰ ਸੁਖਵੰਤ ਸਿੰਘ ਰਾਜੂ, ਕੈਸ਼ੀਅਰ ਮਨਜੀਤ ਸਿੰਘ, ਸੁਖਬੀਰ ਸਿੰਘ ਬਾਵਾ, ਪਿ੍ਰਤਪਾਲ ਸਿੰਘ, ਇੰਦਰਜੀਤ ਸਿੰਘ ਬਾਵਾ, ਅਰਵਿੰਦਰ ਸਿੰਘ ਬਾਵਾ, ਰਮੇਸ਼ ਚੰਦਰ ਬਾਵਾ, ਮਦਨ ਲਾਲ ਬਾਵਾ, ਕੁਲਦੀਪ ਸਿੰਘ ਬਾਵਾ, ਪ੍ਰਿਤਪਾਲ ਸਿੰਘ, ਰਣਜੀਤ ਸਿੰਘ ਬਾਵਾ, ਜਸਬੀਰ ਸਿੰਘ ਬਾਵਾ ਅਤੇ ਨਰੇਸ਼ ਕੁਮਾਰ ਬਾਵਾ ਆਦਿ ਹਾਜ਼ਰ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD