Tuesday, 04 March 2025

 

 

LATEST NEWS Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla Punjab’s Women Helpline 181: A Lifeline for Women in Distress Mohali Police Cracks Down On Drug Traffickers Under Special Campaign 'War Against Drugs' Narendra Modi Chairs 7th National Board for Wildlife Meeting at Gir Abu Dhabi Department of Energy Rolls Out Phase Two of LPG Safety Campaign Farmers can report crop damage on toll-free number : Shyam Singh Rana

 

Sarkar Tuhade Dwar’ camp held in Issru

MLA, DC and SSP listen to people' grievances, hand over sanction letters

Sakshi Sawhney, DC Ludhiana, Ludhiana, Deputy Commissioner Ludhiana, Amneet Kondal, Tarunpreet Singh Sond,AAP, Aam Aadmi Party, Aam Aadmi Party Punjab, AAP Punjab, Bhagwant Mann Sarkar Tuhade Dwar

Web Admin

Web Admin

5 Dariya News

Issru (Ludhiana) , 23 Jul 2024

Under the "Sarkar Aapke Dwar" flagship campaign started by the Punjab Government led by Chief Minister Bhagwant Singh Mann, a camp was organized in Issru village by district administration. Khanna MLA Tarunpreet Singh Sond, Deputy Commissioner Sakshi Sawhney, and SSP Amneet Kondal listened to people's grievances, and issues of immediate nature were solved on the spot. 

Besides this, they also handed over sanctioned letters of new SC certificates, pensions, and senior citizen cards. Hardeep Singh, resident of Issru village received the SC certificate immediately from the officials after filing the application in the camp. Residents Rajinder Singh of Rohno Khurd, Kirpal Singh of Tonsa, Naib Singh, and Harjinder Singh of Issru also got the sanction letters for their old-age pensions. 

They expressed gratitude towards the government for holding the camp there. Davinder Singh of Aloona Miana thanked the government for the camp as he got prompt approval for a specially-abled pension. The applications of Gurmel Singh of Haul, Bhupinder Singh of Rasulra, and Jaswant Kaur for senior citizen cards were also approved in the camp, and sanction letters were handed over to them. 

They hailed the campaign of the Punjab government led by Chief Minister Bhagwant Singh Mann for facilitating the poor people by delivering the services at their doorsteps. MLA and Deputy Commissioner, while visiting each desk set up by the departments, directed them to keep a record of every application and also apprise the people about the welfare schemes run by the government so that they can avail maximum benefit.

MLA Tarunpreet Singh Sond mentioned that the camps are being held every week and involve officials from various government departments, including revenue, sewa kendras, social justice, empowerment and minorities, social security and development of women and children, agriculture and farmers’ welfare, health, water supply and sanitation, PSPCL, DBEE, rural development and panchayats, food supply labour, and police.

The DC emphasized Chief Minister Bhagwant Singh Mann's commitment to ensuring that government services and schemes reach the masses, and announced to hold more such camps across the district. She urged people to participate in these camps. Prominent individuals present at the occasion included ADC Anmol Singh Dhaliwal, SDM Dr. Baljinder Singh Dhillon, Assistant Commissioner Kritika Goyal, and others.

ਖੰਨਾ ਸਬ ਡਵੀਜ਼ਨ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਹਰੇਕ ਲੋੜਵੰਦ ਤੱਕ ਲਾਭ ਪਹੁੰਚਾਉਣ ਲਈ ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਖ਼ੁਦ ਕਰ ਰਹੇ ਸਨ ਕੈਂਪ ਦੀ ਨਿਗਰਾਨੀ

ਲੁਧਿਆਣਾ

ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਬ ਡਵੀਜ਼ਨ ਖੰਨਾ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਲਗਾ ਕੇ ਵਿਧਾਨ ਸਭਾ ਹਲਕਾ ਖੰਨਾ ਦੇ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। 

ਇਸ ਮੌਕੇ ਉਹਨਾਂ ਦੇ ਨਾਲ ਐਸ.ਐਸ.ਪੀ ਖੰਨਾ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ, ਐਸ.ਡੀ.ਐਮ ਡਾ. ਬਲਜਿੰਦਰ ਸਿੰਘ ਢਿੱਲੋਂ ਅਤੇ ਸਹਾਇਕ ਕਮਿਸ਼ਨਰ (ਜਨਰਲ) ਕ੍ਰਿਤਿਕਾ ਗੋਇਲ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁੱਖੀਆਂ ਨੇ ਸਿ਼ਰਕਤ ਕੀਤੀ। ਇਸ ਕੈਂਪ ਵਿੱਚ ਮਾਲ, ਸੇਵਾ ਕੇਂਦਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ, ਸਮਾਜਿਕ ਸੁਰੱਖਿਆ ਅਤੇ ਔਰਤਾਂ ਅਤੇ ਬੱਚਿਆਂ ਦਾ ਵਿਕਾਸ, ਖੇਤੀਬਾੜੀ ਅਤੇ ਕਿਸਾਨ ਭਲਾਈ, ਸਿਹਤ, ਜਲ ਸਪਲਾਈ ਅਤੇ ਸੈਨੀਟੇਸ਼ਨ, ਪੀ.ਐਸ.ਪੀ.ਸੀ.ਐਲ, ਪੇਂਡੂ ਵਿਕਾਸ ਅਤੇ ਪੰਚਾਇਤਾਂ, ਪੁਲਿਸ ਆਦਿ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਿਰਕਤ ਕਰਦਿਆਂ ਲੋਕਾਂ ਨੂੰ ਸੇਵਾਵਾਂ ਪ੍ਰਦਾਨ ਕੀਤੀਆਂ।

ਪੰਜਾਬ ਸਰਕਾਰ ਦੇ 'ਸਰਕਾਰ ਤੁਹਾਡੇ ਦੁਆਰ' ਪ੍ਰੋਗਰਾਮ, ਜਿਸਦਾ ਉਦੇਸ਼ ਲੋਕਾਂ ਨੂੰ ਸਿੱਧੇ ਤੌਰ 'ਤੇ ਸੇਵਾਵਾਂ ਪ੍ਰਦਾਨ ਕਰਨਾ ਹੈ, ਨੂੰ ਲੋਕਾਂ ਵੱਲੋਂ ਹਾਂ-ਪੱਖੀ ਹੁੰਗਾਰਾ ਮਿਲ ਰਿਹਾ ਹੈ। ਖੰਨਾ ਨੇੜਲੇ ਪਿੰਡ ਈਸੜੂ ਵਿਖੇ ਲਗਾਏ ਗਏ ਕੈਂਪ ਦੌਰਾਨ ਅਧਿਕਾਰੀਆਂ ਵੱਲੋਂ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨਾਂ, ਵਿਧਵਾ ਪੈਨਸ਼ਨਾਂ, ਬਿਜਲੀ ਲੋਡ ਵਧਾਉਣ ਆਦਿ ਵਰਗੀਆਂ ਵੱਖ-ਵੱਖ ਅਰਜ਼ੀਆਂ ਨੂੰ ਤੁਰੰਤ ਪ੍ਰਵਾਨਗੀ ਦਿੱਤੀ ਗਈ। ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਅਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲਾਭਪਾਤਰੀਆਂ ਨਾਲ ਗੱਲਬਾਤ ਕਰਦਿਆਂ ਮਨਜ਼ੂਰੀ ਪੱਤਰ ਸੌਂਪੇ।

ਪਿੰਡ ਈਸੜੂ ਦੇ ਵਸਨੀਕ ਹਰਦੀਪ ਸਿੰਘ ਨੇ ਜਾਤੀ ਸਰਟੀਫਿਕੇਟ ਬਣਾਉਣ ਲਈ ਅਰਜ਼ੀ ਦਿੱਤੀ ਅਤੇ ਕੈਂਪ ਵਿੱਚ ਤਹਿਸੀਲ ਦਫ਼ਤਰ ਖੰਨਾ ਦੇ ਅਧਿਕਾਰੀਆਂ ਵੱਲੋਂ ਤੁਰੰਤ ਪ੍ਰਵਾਨਗੀ ਦੇ ਕੇ ਜਾਤੀ ਸਰਟੀਫਿਕੇਟ ਬਣਾਉਣ ਲਈ ਧੰਨਵਾਦ ਪ੍ਰਗਟ ਕੀਤਾ। ਰਾਜਿੰਦਰ ਸਿੰਘ ਵਾਸੀ ਪਿੰਡ ਰੋਹਣੋ ਖੁਰਦ, ਕਿਰਪਾਲ ਸਿੰਘ ਵਾਸੀ ਪਿੰਡ ਟੌਂਸਾ, ਨਾਇਬ ਸਿੰਘ ਅਤੇ ਹਰਦੀਪ ਸਿੰਘ ਵਾਸੀ ਈਸੜੂ ਨੇ ਵੀ ਬੁਢਾਪਾ ਪੈਨਸ਼ਨਾਂ ਦੀ ਮਨਜ਼ੂਰੀ ਪ੍ਰਾਪਤ ਕੀਤੀ, ਸਥਾਨਕ ਦਫ਼ਤਰ ਵਿਖੇ ਪਹੁੰਚ ਕਰਨ ਤੋਂ ਅਸਮਰੱਥ ਹੋਣ ਕਾਰਨ ਉਨ੍ਹਾਂ ਇਸ ਕੈਂਪ ਦਾ ਆਯੋਜਨ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵਿਸ਼ੇ਼ਸ਼ ਧੰਨਵਾਦ ਕੀਤਾ।

ਇਸੇ ਤਰ੍ਹਾਂ ਦਵਿੰਦਰ ਸਿੰਘ ਪਿੰਡ ਅਲੂਣਾ ਮਿਆਨਾ ਨੇ ਅੰਗਹੀਣ ਪੈਨਸ਼ਨ ਲਈ ਤੁਰੰਤ ਪ੍ਰਵਾਨਗੀ ਪ੍ਰਾਪਤ ਕਰਕੇ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਦੀ ਸ਼ਲਾਘਾ ਕੀਤੀ। ਗੁਰਮੇਲ ਸਿੰਘ ਪਿੰਡ ਹੋਲ, ਭੁਪਿੰਦਰ ਸਿੰਘ ਪਿੰਡ ਰਸੂਲੜਾ ਅਤੇ ਜਸਵੰਤ ਕੌਰ ਪਿੰਡ ਈਸੜੂ ਨੇ ਕੈਂਪ ਵਿੱਚ ਇੱਕ ਘੰਟੇ ਦੇ ਅੰਦਰ ਸੀਨੀਅਰ ਸਿਟੀਜ਼ਨ ਕਾਰਡ ਵੀ ਪ੍ਰਾਪਤ ਕੀਤਾ ਅਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਵਿਧਾਇਕ ਤਰੁਨਪ੍ਰੀਤ ਸਿੰਘ ਸੌਦ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਹਨ ਕਿ ਅਸੀਂ ਸਰਕਾਰ ਪਿੰਡਾਂ ਵਿੱਚ ਲੈ ਕੇ ਜਾਈਏ ਤਾਂ ਜੋ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਮੌਕੇ ਤੇ ਹੀ ਹੱਲ ਕੀਤੀਆ ਜਾ ਸਕਣ।

ਉਸ ਮੰਤਵ ਨਾਲ ਹੀ ਅਸੀਂ ਸ਼ਹੀਦ ਮਾਸਟਰ ਕਰਨੈਲ ਸਿੰਘ ਦੇ ਪਿੰਡ ਈਸੜੂ ਵਿਖੇ ਪਹੁੰਚੇ ਹਾਂ l ਉਹਨਾਂ ਕਿਹਾ ਕਿ ਸਾਡੀ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੇ ਜ਼ਿਲ੍ਹੇ ਵਿੱਚ ਹਰ ਹਫਤੇ ਸਰਕਾਰ ਤੁਹਾਡੇ ਦੁਆਰ ਦੇ ਦੋ ਕੈਂਪ ਲਗਾਏ ਜਾਂਦੇ ਹਨ । ਉਹਨਾਂ ਕਿਹਾ ਕਿ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਫ਼ਸਰ ਵੀ ਇਹਨਾਂ ਕੈਂਪਾਂ ਵਿੱਚ ਮੌਜੂਦ ਰਹਿੰਦੇ ਹਨl ਉਹਨਾਂ ਕਿਹਾ ਅੱਜ ਮੌਕੇ ਤੇ ਹੀ ਕਈ ਲੋਕਾਂ ਦੀਆਂ ਵਿਧਵਾ, ਬੁਢਾਪਾ ਤੇ ਅੰਗਹੀਣ ਪੈਨਸ਼ਨਾ ਲਗਾਈਆਂ ਗਈਆਂ ਅਤੇ ਹੋਰ ਲੋਕ ਭਲਾਈ ਸਕੀਮਾਂ ਦਾ ਲਾਭ ਦਿੱਤਾ ਗਿਆ।

ਉਹਨਾਂ ਕਿਹਾ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕੋਸ਼ਿਸ਼ ਹੈ ਕਿ ਵੱਧ ਤੋਂ ਵੱਧ ਸਰਕਾਰੀ ਸਹੂਲਤਾਂ ਲੋਕਾਂ ਨੂੰ ਪਿੰਡ ਪੱਧਰ ਤੇ ਹੀ ਪ੍ਰਦਾਨ ਕੀਤੀਆ ਜਾਣ। ਉਹਨਾਂ ਕਿਹਾ ਕਿ ਸਾਨੂੰ ਜ਼ਮੀਨੀ ਪੱਧਰ ਤੇ ਆ ਕੇ ਹੀ ਲੋਕਾਂ ਦੀਆਂ ਮੁਸਕਲਾਂ ਦਾ ਪਤਾ ਲੱਗਦਾ ਹੈ ਤਾਂ ਹੀ ਇਹਨਾਂ ਮੁਸ਼ਕਲਾਂ ਨੂੰ ਸੁਣ ਕੇ ਹੀ ਹੱਲ ਕਰ ਸਕਦੇ ਹਾਂ। 

ਉਹਨਾਂ ਕਿਹਾ ਕਿ ਸਾਡੀ ਹਮੇਸ਼ਾ ਇਹੀ ਕੋਸ਼ਿਸ਼ ਰਹਿੰਦੀ ਹੈ ਕਿ ਅਗਲੇ ਕੈਂਪ ਲਗਾਉਣ ਤੋਂ ਪਹਿਲਾ-ਪਹਿਲਾ ਅਸੀਂ ਪਿਛਲੇ ਕੈਂਪ ਦੀਆਂ ਜਿੰਨੀਆਂ ਵੀ ਸ਼ਿਕਾਇਤਾਂ ਜਾਂ ਸੇਵਾਵਾਂ ਹਲੇ ਪ੍ਰਦਾਨ ਨਹੀਂ ਹੋਈਆਂ ਉਨ੍ਹਾਂ ਨੂੰ ਵੀ ਪ੍ਰਦਾਨ ਕਰ ਸਕੀਏ। ਉਨ੍ਹਾਂ ਇਹ ਯਕੀਨੀ ਬਣਾਉਣ ਦੀ ਮਹੱਤਤਾ 'ਤੇ ਜੋਰ ਦਿੱਤਾ ਕਿ ਸਾਰੇ ਯੋਗ ਲਾਭਪਾਤਰੀਆਂ ਨੂੰ ਸਰਕਾਰੀ ਸਮਾਜ ਭਲਾਈ ਸਕੀਮਾਂ ਦਾ ਲਾਭ ਮਿਲੇ ਅਤੇ ਕੈਂਪਾਂ ਵਿੱਚ ਸਾਰੀਆਂ ਸਰਕਾਰੀ ਲੋਕ ਭਲਾਈ ਸਕੀਮਾਂ ਦੀ 100 ਫੀਸਦੀ ਵਰਤੋਂ ਕੀਤੀ ਜਾ ਸਕੇ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਸਿੱਧੀਆਂ ਮੁਹੱਈਆ ਕਰਵਾਉਣ ਲਈ 'ਸਰਕਾਰ ਤੁਹਾਡੇ ਦੁਆਰ' ਮੁਹਿੰਮ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਵਿੱਚ ਹੋਰ ਕੈਂਪ ਲਗਾਏ ਜਾਣਗੇ। ਉਨ੍ਹਾਂ ਨਾਗਰਿਕ ਸੇਵਾਵਾਂ ਨੂੰ ਨਿਰਵਿਘਨ, ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਪ੍ਰਦਾਨ ਕਰਨ ਲਈ ਵਚਨਬੱਧਤਾ 'ਤੇ ਜ਼ੋਰ ਦਿੱਤਾ ਅਤੇ ਆਸ ਪ੍ਰਗਟਾਈ ਕਿ ਪ੍ਰਸ਼ਾਸਨ ਦੀ ਪ੍ਰਕਿਰਿਆ ਵਿੱਚ ਜਨਤਾ ਦੀ ਭਾਗੀਦਾਰੀ ਸੇਵਾਵਾਂ ਨੂੰ ਵਧੇਰੇ ਜਵਾਬਦੇਹ ਅਤੇ ਪਾਰਦਰਸ਼ੀ ਬਣਾਏਗੀ। 

ਉਹਨਾਂ ਕਿਹਾ ਕਿ ਸਾਰੇ ਵਿਭਾਗਾਂ ਵੱਲੋਂ ਸਰਕਾਰੀ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾ ਰਿਹਾ ਹੈ ਤਾਂ ਜੋ ਅਸੀਂ ਚਾਹੁੰਦੇ ਹਾਂ ਕਿ ਵੱਧ ਤੋਂ ਵੱਧ ਲੋਕ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਸਰਕਾਰ ਤੁਹਾਡੇ ਦੁਆਰ ਤਹਿਤ ਅਸੀਂ ਹਰ ਮੰਗਲਵਾਰ ਤੇ ਸ਼ੁੱਕਰਵਾਰ ਜ਼ਿਲ੍ਹਾ ਲੁਧਿਆਣਾ ਦੀਆਂ ਵੱਖ-ਵੱਖ ਥਾਵਾਂ ਤੇ ਕੈਪ ਲਗਾਉਂਦੇ ਹਾਂ। ਉਹਨਾਂ ਕਿਹਾ ਕਿ ਸਵੇਰ ਤੋਂ ਹੀ ਬਹੁਤ ਸਾਰੇ ਲੋਕ ਇੱਥੇ ਪਹੁੰਚ ਕੇ ਇਸ ਕੈਂਪ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ। 

ਉਹਨਾਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਉਹਨਾਂ ਦੀਆਂ ਬਰੂਹਾਂ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ ਤਾਂ ਜੋ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਇਆ ਜਾ ਸਕੇ। ਉਹਨਾਂ ਕਿਹਾ ਕਿ ਲੋਕਾਂ ਨੂੰ ਸਰਕਾਰੀ ਸੇਵਾਵਾਂ ਵਧੀਆ ਤਰੀਕੇ ਨਾਲ ਦੇਣ ਦੀਆਂ ਹਦਾਇਤਾਂ ਸਾਰੇ ਵਿਭਾਗਾਂ ਨੂੰ ਕੀਤੀਆਂ ਜਾ ਚੁੱਕੀਆ ਹਨ।

ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ ਖੰਨਾ ਅਮਨੀਤ ਕੌਂਡਲ ਵੱਲੋਂ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਹਲਕਾ ਖੰਨਾ ਦੇ ਪਿੰਡਾਂ ਦੀਆਂ ਨਸ਼ਾ ਛੁਡਾਊ ਕਮੇਟੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਆਪਣੇ ਅਤੇ ਨਾਲ ਲੱਗਦੇ ਪਿੰਡਾਂ ਵਿਚ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਤਾਂ ਜ਼ੋ ਪਿੰਡਾ ਨੂੰ ਨਸ਼ਾ ਮੁਕਤ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨਸ਼ੇ ਦੇ ਕੋਹੜ ਤੋਂ ਛੁਟਕਾਰਾ ਪਾਉਣ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਹੰਭਲਾ ਮਾਰਨ ਦੀ ਲੋੜ ਹੈ।

ਵਾਤਾਵਰਣ ਦੀ ਸ਼ੁੱਧਤਾ ਲਈ ਪਿੰਡ ਈਸੜੂ ਦੇ ਪਸ਼ੂ ਹਸਪਤਾਲ ਵਿੱਚ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ ਖੰਨਾ ਅਮਨੀਤ ਕੌਂਡਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀ ਅਨਮੋਲ ਸਿੰਘ ਧਾਲੀਵਾਲ ਅਤੇ ਉਪ ਮੰਡਲ ਮੈਜਿਸਟਰੇਟ ਖੰਨਾ ਡਾ. ਬਲਜਿੰਦਰ ਸਿੰਘ ਢਿੱਲੋਂ ਨੇ ਬੂਟੇ ਵੀ ਲਗਾਏ। ਇਸ ਤੋਂ ਇਲਾਵਾ ਵਿਧਾਇਕ ਸ੍ਰੀ ਤਰੁਨਪ੍ਰੀਤ ਸਿੰਘ ਸੌਦ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਐਸ.ਐਸ.ਪੀ ਖੰਨਾ ਅਮਨੀਤ ਕੌਂਡਲ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੇ ਬੁੱਤ ਤੇ ਜਾ ਕੇ ਸ਼ਹੀਦ ਕਰਨੈਲ ਸਿੰਘ ਈਸੜੂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।

 

Tags: Sakshi Sawhney , DC Ludhiana , Ludhiana , Deputy Commissioner Ludhiana , Amneet Kondal , Tarunpreet Singh Sond , AAP , Aam Aadmi Party , Aam Aadmi Party Punjab , AAP Punjab , Bhagwant Mann Sarkar Tuhade Dwar

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD