Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Anti-drone technology will be installed on the Indo-Pak border within a year - Governor Banwari Lal Purohit

Defense committees should be formed at the village level across the state for the eradication of drugs: Governor

Banwari Lal Purohit, Banwarilal Purohit, Governor of Punjab, Punjab Governor, Punjab Raj Bhavan, Gaurav Yadav, Ghanshyam Thori, DC Amritsar

Web Admin

Web Admin

5 Dariya News

Amritsar , 24 Jul 2024

Governor of Punjab, Mr. Banwari Lal Purohit, while addressing the members of the Village Level Defense Committees of the border area, announced that within one year, anti-drone technology will be installed on the entire Indo-Pak border, which will prevent drugs and weapons from Pakistan through drones. Mr. Prohit, while meeting the VLDC members of Amritsar and Tarn Taran in village Dhanoy and later in the hall of Guru Nanak Dev University, praised the aggressive policy adopted by the Central and Punjab Security Agencies against drugs and said that as civil, police and central Agencies are working together so good results are beginning to emerge. 

He also announced that cash prizes will be given to the committees doing good work in six districts along the Indo-Pak border, in which the first prize will be Rs.3 lakh, the second prize will be Rs.2 lakh and the third prize will be Rs.1 lakh. He said that defense committees should be formed in every district at the village level for the eradication of drugs across the state and calling a district level meeting every year. 

He also directed to constitute a special panel of lawyers to deal with drug court cases and to immediately confiscate the property of the accused person after being sentenced. He said that drug smugglers not like mercy they will crushed.

He also directed that arms licenses should be issued to the VLDC members as required and in addition they should be accorded respect in the police and civil administration so that people come forward and work against these traffickers. He also assured that the border area police station will be strengthened.

 He said that since Pakistan does not have the capacity to fight India directly, this drug trafficking is a war being waged by it. He praised the bravery of the people of the villages sitting on the border and said that your support has always proved effective in defeating the enemy and even today the police need your help to stop drug addiction. 

He assured the people of the border area that they will continue to come to support you in this campaign launched against drugs provided you remain firm against this smuggling. On this occasion, DGP Mr. Gaurav Yadav announced that anyone who helps the police in capturing the drone coming from across the border will be given a reward of one lakh rupees. 

He said that whatever drones people have sold in the past will also be rewarded and this reward will be given in the future as well. He also gave a grant of 3.5 lakh rupees to the youth clubs of three villages of Dhanoy, Modo K and Atalgarh in the border area.

 On this occasion, Principal Secretary Mr. Anurag Verma, DGP. Shri Gaurav Yadav, Additional Principal Secretary Shri K Shiva Prashad, Vice Chancellor Dr. Jaspal Singh Sandhu, Administrative Secretary Mr. Kamal Kishore Yadav, Commissioner of Police Mr. Ranjit Singh, DIG Mr. Rakesh Kaushal, Deputy Commissioner Mr. Ghansham Thori, District Police Chief Mr. Satinder Singh, Deputy Commissioner Taran Taran Mr. Sandeep Kumar and District Police Chief Mr. Ashwani Kapoor and Other officials were also present.


ਭਾਰਤ ਪਾਕ ਸਰਹੱਦ ਉੱਤੇ ਇੱਕ ਸਾਲ ਦੇ ਅੰਦਰ ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ - ਰਾਜਪਾਲ ਬਨਵਾਰੀ ਲਾਲ ਪੁਰੋਹਿਤ

ਨਸ਼ਿਆਂ ਦੇ ਖਾਤਮੇ ਲਈ ਸੂਬੇ ਭਰ ਵਿਚ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਬਣਾਈਆਂ ਜਾਣ: ਰਾਜਪਾਲ

ਅੰਮ੍ਰਿਤਸਰ 

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕੇ ਦੀਆਂ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਐਲਾਨ ਕੀਤਾ ਕਿ ਇੱਕ ਸਾਲ ਦੇ ਅੰਦਰ ਅੰਦਰ ਪੂਰੀ ਭਾਰਤ ਪਾਕ ਸਰਹੱਦ ਉੱਤੇ ਐਂਟੀ ਡਰੋਨ ਟੈਕਨੋਲੋਜੀ ਲਗਾ ਦਿੱਤੀ ਜਾਵੇਗੀ , ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਪੂਰੀ ਤਰ੍ਹਾਂ ਬੰਦ ਹੋ ਜਾਵੇਗੀ। ਅੱਜ ਪਿੰਡ ਧਨੋਏ ਅਤੇ ਉਸ ਤੋਂ ਬਾਅਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਹਾਲ ਵਿੱਚ ਅੰਮ੍ਰਿਤਸਰ ਅਤੇ ਤਰਨ ਤਾਰਨ ਦੀਆਂ ਵੀ ਐਲ ਡੀ ਸੀ ਮੈਂਬਰਾਂ ਨਾਲ ਮੀਟਿੰਗ ਕਰਦੇ ਸ੍ਰੀ ਪ੍ਰੋਹਿਤ ਨੇ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਅਪਣਾਈ ਹਮਲਾਵਰ ਨੀਤੀ ਲਈ ਕੇਂਦਰੀ ਅਤੇ ਸੂਬਾ ਏਜੰਸੀਆਂ ਦੀ ਸਿਫ਼ਤ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸਿਵਲ, ਪੁਲਿਸ  ਅਤੇ ਕੇਂਦਰੀ ਏਜੰਸੀਆਂ ਮਿਲ ਕੇ ਕੰਮ ਕਰ ਰਹੀਆਂ ਹਨ ਉਸਦੇ ਵਧੀਆ ਨਤੀਜੇ ਸਾਹਮਣੇ ਆਉਣ ਲੱਗ ਪਏ ਹਨ। 

ਉਨਾਂ ਇਹ ਵੀ ਐਲਾਨ ਕੀਤਾ ਕਿ ਭਾਰਤ ਪਾਕ ਸਰਹੱਦ ਨਾਲ ਲੱਗਦੇ ਛੇ ਜ਼ਿਲਿਆਂ ਵਿੱਚ ਚੰਗਾ ਕੰਮ ਕਰਨ ਵਾਲੀਆਂ ਕਮੇਟੀਆਂ ਨੂੰ ਨਕਦ ਇਨਾਮ ਦਿੱਤੇ ਜਾਣਗੇ , ਜਿਨਾਂ ਵਿੱਚ ਪਹਿਲਾ ਇਨਾਮ 3 ਲੱਖ ਰੁਪਏ,  ਦੂਸਰਾ ਇਨਾਮ 2 ਲੱਖ ਰੁਪਏ ਤੇ ਤੀਸਰਾ ਇਨਾਮ ਇਕ ਲੱਖ ਰੁਪਏ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਸੂਬੇ ਭਰ ਵਿਚ ਨਸ਼ਿਆਂ ਦੇ ਖਾਤਮੇ ਲਈ ਹਰ ਜ਼ਿਲ੍ਹੇ ਵਿਚ ਪਿੰਡ ਪੱਧਰ ਤੇ ਡਿਫੈਂਸ ਕਮੇਟੀਆਂ ਬਣਾਈਆਂ ਜਾਣ ਅਤੇ ਜਿਲ੍ਹੇ ਪੱਧਰ ਦੀ ਮੀਟਿੰਗ ਹਰ ਸਾਲ ਬੁਲਾ ਕੇ ਕਮੇਟੀ ਮੈਂਬਰਾਂ ਨੂੰ ਉਤਸ਼ਾਹਿਤ ਕੀਤਾ ਜਾਵੇ। 

ਉਨਾਂ ਨਸ਼ੇ ਦੇ ਅਦਾਲਤੀ ਕੇਸਾਂ ਨਜਿੱਠਣ ਲਈ ਵਕੀਲਾਂ ਦਾ ਵਿਸ਼ੇਸ਼ ਪੈਨਲ ਗਠਿੱਤ ਕਰਨ ਅਤੇ ਦੋਸ਼ੀ ਵਿਅਕਤੀ ਨੂੰ ਸਜਾ ਸੁਣਾਏ ਜਾਣ ਤੇ ਤੁਰੰਤ ਉਸਦੀ ਜਾਇਦਾਦ ਜਬ਼ਤ ਕਰਨ ਦੀ ਹਦਾਇਤ ਵੀ ਕੀਤੀ। ਉਨਾਂ ਕਿਹਾ ਕਿ ਨਸ਼ੇ ਦੇ ਸਮੱਗਲਰਾਂ ਨਾਲ ਰਤੀ ਭਰ ਵੀ ਤਰਸ ਨਾ ਕੀਤਾ ਜਾਵੇ, ਬਲਿਕ ਕੁਚਲਣ ਦੀ ਨੀਤੀ ਅਪਣਾਈ ਜਾਵੇ। ਉਹਨਾਂ ਨੇ ਇਹ ਵੀ ਹਦਾਇਤ ਕੀਤੀ ਕਿ ਵੀ ਐਲ ਡੀ ਸੀ ਮੈਂਬਰਾਂ ਨੂੰ ਅਸਲਾ ਲਾਇਸੰਸ ਲੋੜ ਅਨੁਸਾਰ ਜਾਰੀ ਕੀਤੇ ਜਾਣ ਅਤੇ ਇਸ ਤੋਂ ਇਲਾਵਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵਿੱਚ ਉਹਨਾਂ ਨੂੰ ਮਾਣ ਸਤਿਕਾਰ ਦਿੱਤਾ ਜਾਵੇ ਤਾਂ ਜੋ ਲੋਕ ਅੱਗੇ ਆ ਕੇ ਇਸ ਤਸਕਰਾਂ ਵਿਰੁੱਧ ਕੰਮ ਕਰਨ । 

ਉਹਨਾਂ ਨੇ ਇਹ ਵੀ ਭਰੋਸਾ ਦਿੱਤਾ ਕਿ ਬਾਰਡਰ ਏਰੀਏ ਦੇ ਪੁਲਿਸ ਸਟੇਸ਼ਨ ਨੂੰ ਮਜਬੂਤ ਕੀਤਾ ਜਾਵੇਗਾ। ਉਹਨਾਂ ਨੇ ਕਿਹਾ ਕਿ ਪਾਕਿਸਤਾਨ ਕਿਉਂਕਿ ਸਿੱਧੇ ਤੌਰ ਉਤੇ ਭਾਰਤ ਨਾਲ ਲੜਨ ਦੀ ਸਮਰੱਥਾ ਨਹੀਂ ਰੱਖਦਾ ਇਸ ਲਈ ਇਹ ਨਸ਼ਾ ਤਸਕਰੀ ਉਸ ਦੁਆਰਾ ਲੜੀ ਜਾ ਰਹੀ ਲੜਾਈ ਹੈ ,ਜਿਸ ਵਿੱਚ ਦੁਸ਼ਮਣ ਨੂੰ ਹਰਾਉਣ ਲਈ ਸਰਹੱਦੀ ਖੇਤਰ ਦੇ ਲੋਕਾਂ ਦੇ ਸਾਥ ਦੀ ਵੱਡੀ ਲੋੜ ਹੈ।  

ਉਹਨਾਂ ਨੇ ਸਰਹੱਦ ਉੱਤੇ ਬੈਠੇ ਪਿੰਡਾਂ ਦੇ ਲੋਕਾਂ ਦੀ ਬਹਾਦਰੀ ਦੀ ਸਿਫਤ ਕਰਦੇ ਕਿਹਾ ਕਿ ਤੁਹਾਡੇ ਵੱਲੋਂ ਦਿੱਤਾ ਗਿਆ ਸਹਿਯੋਗ ਹਮੇਸ਼ਾ ਦੁਸ਼ਮਣ ਨੂੰ ਪਛਾੜਨ ਵਿੱਚ ਕਾਰਗਰ ਸਾਬਤ ਹੋਇਆ ਹੈ ਅਤੇ ਅੱਜ ਵੀ ਨਸ਼ੇ ਨੂੰ ਰੋਕਣ ਲਈ ਤੁਹਾਡੇ ਸਾਥ ਦੀ ਪੁਲਿਸ ਨੂੰ ਵੱਡੀ ਲੋੜ ਹੈ।ਉਹਨਾਂ ਸਰਹੱਦੀ ਖੇਤਰ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਉਹ ਲਗਾਤਾਰ ਨਸ਼ੇ ਵਿਰੁੱਧ ਸ਼ੁਰੂ ਕੀਤੀ ਇਸ ਮੁਹਿੰਮ ਵਿੱਚ ਤੁਹਾਡਾ ਸਾਥ ਦੇਣ ਲਈ ਆਉਂਦੇ ਰਹਿਣਗੇ ਬਸ਼ਰਤੇ ਕਿ ਤੁਸੀਂ ਇਸ ਤਸਕਰੀ ਵਿਰੁੱਧ ਡਟੇ ਰਹੋ।  

ਇਸ ਤੋਂ ਪਹਿਲਾਂ ਉਨਾਂ ਨੇ ਧਨੋਏ ਕਲਾਂ ਵਿਖੇ ਸ਼ਹੀਦਾਂ ਦੀ ਯਾਦਗਾਰ ਉੱਤੇ ਫੁੱਲ ਮਾਲਾਵਾਂ ਭੇਟ ਕਰਕੇ ਸ਼ਰਧਾਂਜਲੀ ਭੇਟ ਕੀਤੀ ਅਤੇ ਬੀ.ਐਸ.ਐਫ. ਪੋਸਟ ਵਿਖੇ 'ਇੱਕ ਪੇੜ ਮਾਂ ਕੇ ਨਾਮ' ਦੀ ਸ਼ੁਰੂਆਤ ਕਰਦੇ ਇਕ ਪੌਦਾ ਵੀ ਲਗਾਇਆ। ਇਸ ਮੌਕੇ ਡੀਜੀਪੀ ਸ੍ਰੀ ਗੌਰਵ ਯਾਦਵ ਨੇ ਐਲਾਨ ਕੀਤਾ ਕਿ ਜੋ ਵੀ ਵਿਅਕਤੀ ਸਰਹੱਦ ਪਾਰ ਤੋਂ ਆਉਂਦੇ ਡਰੋਨ ਨੂੰ ਫੜਾਉਣ ਵਿੱਚ ਪੁਲਿਸ ਦੀ ਮਦਦ ਕਰੇਗਾ ਉਸ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ।  

ਉਹਨਾਂ ਕਿਹਾ ਕਿ ਬੀਤੇ ਸਮੇਂ ਵਿੱਚ ਜੋ ਵੀ ਡਰੋਨ ਲੋਕਾਂ ਨੇ ਫੜਾਏ ਹਨ ਉਹਨਾਂ ਦਾ ਵੀ ਇਨਾਮ ਉਹਨਾਂ ਨੂੰ ਮਿਲੇਗਾ ਅਤੇ ਭਵਿੱਖ ਵਿੱਚ ਵੀ ਇਹ ਇਨਾਮ ਦਿੱਤਾ ਜਾਵੇਗਾ। ਉਹਨਾਂ ਇਸ ਤੋਂ ਇਲਾਵਾ ਸਰਹੱਦੀ ਖੇਤਰ ਦੇ ਤਿੰਨ ਪਿੰਡਾਂ ਧਨੋਏ , ਮੋਦੋ ਕੇ ਅਤੇ ਅਟੱਲਗੜ੍ਹ ਦੀਆਂ ਯੂਥ ਕਲੱਬਾਂ ਨੂੰ 3.5 ਲੱਖ ਰੁਪਏ ਦੀ ਗਰਾਂਟ ਦਿੱਤੀ ।

 ਇਸ ਮੌਕੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ, ਵਧੀਕ ਪ੍ਰਮੁੱਖ ਸਕੱਤਰ ਸ਼੍ਰੀ ਕੇ ਸ਼ਿਵਾ ਪ੍ਰਸ਼ਾਦ , ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ, ਪ੍ਰਭਾਰੀ ਸੈਕਟਰੀ ਸ਼੍ਰੀ ਕਮਲ ਕਿਸ਼ੋਰ ਯਾਦਵ, ਪੁਲਿਸ ਕਮਿਸ਼ਨਰ ਸ੍ਰੀ ਰਣਜੀਤ ਸਿੰਘ,  ਡੀਆਈਜੀ ਸ੍ਰੀ ਰਾਕੇਸ਼ ਕੌਸ਼ਲ, ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਜਿਲਾ ਪੁਲਿਸ ਮੁਖੀ ਸ੍ਰੀ ਸਤਿੰਦਰ ਸਿੰਘ, ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਸੰਦੀਪ ਕੁਮਾਰ ਤੇ ਜਿਲ੍ਹਾ ਪੁਲਿਸ ਮੁੱਖੀ ਸ੍ਰੀ ਅਸ਼ਵਨੀ ਕਪੂਰ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Banwari Lal Purohit , Banwarilal Purohit , Governor of Punjab , Punjab Governor , Punjab Raj Bhavan , Gaurav Yadav , Ghanshyam Thori , DC Amritsar

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD