Tuesday, 04 March 2025

 

 

LATEST NEWS Droupadi Murmu Inaugurates Visitor’s Conference 2024-25 IAF Capability Enhancement Report Presented to Defence Minister Rajnath Singh National duty of every citizen to contribute to the welfare of soldiers & their families : Rajnath Singh at CSR Conclave Yudh Nashian Virudh: DC urges social, religious, sports organisations to come forward against drug abuse First All India Police Kabaddi Cluster Kicks Off in Jalandhar Randeep Hooda Shares Stunning Wildlife Photos, Advocates Conservation on World Wildlife Day Harjot Singh Bains & Finland Ambassador Launch Teacher Training Program Yudh Nashian Virudh : Big action on illegal property of Drug Smuggler in Bathinda Is Anora Available On OTT? Let’s Explore with 5 Dariya News From Nominees to Winners: The Inside Scoop on the Oscars Academy Awards India and Nepal Sign MoU to Strengthen Cooperation in Water, Sanitation, and Hygiene (WASH) INS Shardul, INS Sujata, and ICGS Veera Arrive in Thailand to Strengthen Maritime Cooperation India and Japan Declare 2025-26 as Year of Science & Technology Exchange Oscar Winning Actress Mikey Madison Net Worth 2025: Unveiling Her Income Sources & Career Highlights Sanjeev Arora Discusses Industrial Concerns with Bhagwant Mann India’s R&D Spending Doubles in a Decade, Driving Innovation in AI, Biotech & Quantum Computing Amit Shah Inaugurates Workshop on Sustainability & Circularity in Dairy Sector Punjab Police Busts Cybercrime Racket: Prime Accused Arrested for Running Fake Mining Department Website Himanshu Jain orders Health Department to promote anti-drug campaign to every village of Distt Rupnagar The LaLiga Showdown: Barcelona Vs Real Madrid Kuldeep Singh Pathania calls on Shiv Pratap Shukla

 

Punjab State Women Commission Chairperson Raj Lali Gill meets police officials, discusses women's issues

Punjab Government is committed to women's safety- Raj Lali Gill

Raj Lali Gill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

Ludhiana , 20 Aug 2024

Punjab State Women Commission Chairperson Raj Lali Gill on Tuesday stated that the Punjab Government is committed to safeguarding women from crimes against them.

After meeting with Commissioner of Police Kuldeep Singh Chahal and other officials of Ludhiana Commissionerate Police, Gill addressed a press conference, emphasizing the government's duty to ensure women's protection from crime and any kind of exploitation. 

She also mentioned that Punjab Chief Minister Bhagwant Singh Mann is making efforts to safeguard women's rights and address their issues and challenges. Gill advised young men and women not to start working in a company until they receive an offer letter in hand, especially cautioning young women seeking attractive job offers, who are often victims of immigration scams. 

She stressed that if companies fail to provide employment documents, women should report to the police immediately. Following the meeting, Gill visited a women's jail where she interacted with the inmates to understand their issues and inquired about the medical facilities and legal aid available to them. 

She emphasized the need for proper counselling and timely reporting of women-related cases to the commission. Gill mentioned that this was her third visit, having previously visited women's jails in Amritsar and Ropar. She highlighted issues faced by elderly women who were under trial for a long time. 

She  expressed her commitment to visiting all women's jails in Punjab to address their challenges.


ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਪੁਲਿਸ ਪ੍ਰਸ਼ਾਸ਼ਨ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਕੀਤੇ ਵਿਚਾਰ ਵਟਾਂਦਰੇ

ਲੁਧਿਆਣਾ

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਵੱਲੋਂ ਸਥਾਨਕ ਪੁਲਿਸ ਲਾਈਨਜ ਵਿਖੇ ਪੁਲਿਸ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਸ੍ਰੀਮਤੀ ਗਿੱਲ ਨੇ ਲੁਧਿਆਣਾ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਨਾਲ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ ਉਨ੍ਹਾਂ ਦੇ ਜਲਦ ਨਿਪਟਾਰੇ 'ਤੇ ਵਿਚਾਰ ਚਰਚਾ ਕੀਤੀ। 

ਉਨ੍ਹਾਂ ਕਿਹਾ ਕਿ ਇਸ ਮੀਟਿੰਗ ਦੇ ਮੁੱਖ ਉਦੇਸ਼ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਨੂੰ ਯਕੀਨੀ ਬਣਾਉਣਾ ਹੈ। ਚੇਅਰਪਰਸਨ ਗਿੱਲ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਔਰਤਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਨਿਆਂ ਯਕੀਨੀ ਬਣਾਉਣ 'ਤੇ ਕੇਂਦਰਿਤ ਹੈ। ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿੱਚ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਹੰਗਾਮੀ ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਔਰਤਾਂ ਨੂੰ ਆ ਰਹੀਆਂ ਦਰਪੇਸ਼ ਚੁਣੌਤੀਆਂ ਨੂੰ ਸਮਝਣ ਅਤੇ ਪ੍ਰਭਾਵਸ਼ਾਲੀ ਹੱਲ ਲੱਭਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਜਾਣੇ ਚਾਹੀਦੇ ਹਨ।

ਸ੍ਰੀਮਤੀ ਰਾਜ ਲਾਲੀ ਗਿੱਲ ਨੇ ਕਿਹਾ ਕਿ ਨੌਜਵਾਨ ਲੜਕੇ ਅਤੇ ਲੜਕੀਆਂ ਕਿਸੇ ਅਜਿਹੇ ਰੈਕਟ ਵਿੱਚ ਨਾ ਫੱਸਣ, ਜਦੋਂ ਤੁਸੀਂ ਕਿਸੇ ਕੰਪਨੀ ਵਿੱਚ ਨੌਕਰੀ ਲੈਣ ਜਾਂਦੇ ਹੋ, ਜਿੰਨੀ ਦੇਰ ਤੱਕ ਤੁਹਾਡੇ ਕੋਲ ਕੰਪਨੀ ਦਾ ਜੌਬ ਕੰਟਰੈਕਟ ਨਹੀਂ ਹੈ ਅਤੇ ਜੌਬ ਇੰਪਲਾਈ ਕਾਰਡ ਨਹੀਂ ਹੈ ਉਦੋਂ ਤੱਕ ਕੰਮ ਸ਼ੁਰੂ ਨਹੀਂ ਕਰਨਾ ਚਾਹੀਦਾ ਹੈ, ਇਸ ਲਾਲਚ ਵਿੱਚ ਨਾ ਆਓ ਕਿ ਸਾਡੀ ਤਨਖਾਹ ਬਹੁਤ ਚੰਗੀ ਲੱਗ ਰਹੀ ਹੈ।

ਚੇਅਰਪਰਸਨ ਨੇ ਦੱਸਿਆ ਕਿ ਉਹ ਇਸ ਤੋਂ ਬਾਅਦ ਜਨਾਨਾ ਜੇਲ੍ਹ ਦਾ ਦੌਰਾ ਕਰਨ ਲਈ ਜਾਣਗੇ ਜਿੱਥੇ ਮਹਿਲਾ ਕੈਦੀਆਂ ਨੂੰ ਮਿਲ ਕੇ ਅਤੇ ਜਿਹੜੀਆਂ ਔਰਤ ਕੈਦੀਆਂ ਦਾ ਮੈਡੀਕਲ ਠੀਕ ਹੈ ਕਿ ਨਹੀਂ ਉਨ੍ਹਾਂ ਦੀ ਕਿਸ ਤਰੀਕੇ ਮੱਦਦ ਕਰ ਸਕਦੇ ਹਾਂ ਕਿ ਉਨ੍ਹਾਂ ਨੂੰ ਫਾਸਟ ਟਰੈਕ 'ਤੇ ਪਾਇਆ ਜਾਵੇ ਅਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਘਟਾਇਆ ਜਾਵੇ।

ਸ੍ਰੀਮਤੀ ਗਿੱਲ ਨੇ ਦੱਸਿਆ ਕਿ ਹਾਲੇ ਤੱਕ ਉਨ੍ਹਾਂ ਦੀ ਮੀਟਿੰਗ ਪ੍ਰਸ਼ਾਸ਼ਨ ਨਾਲ ਹੋਈ ਹੈ ਅਤੇ ਪੁਲਿਸ ਕਮਿਸ਼ਨਰ ਸ੍ਰੀ ਕੁਲਦੀਪ ਸਿੰਘ ਚਾਹਲ ਨੂੰ ਵੀ ਮਿਲੇ ਹਨ। ਉਨ੍ਹਾਂ ਦੱਸਿਆ ਕਿ ਔਰਤਾਂ ਨੂੰ ਕਿਸ-ਕਿਸ ਕਿਸਮ ਦੀਆਂ ਮੁਸ਼ਕਿਲਾਂ ਆਉਂਦੀਆਂ ਹਨ ਉਨ੍ਹਾਂ ਨੂੰ ਘਟਾਈਏ ਅਤੇ ਸਾਨੂੰ ਕਿਸ ਕਿਸਮ ਦੀ ਮੱਦਦ ਪੁਲਿਸ ਪਾਸੋਂ ਚਾਹੀਦੀ ਹੈ, ਜਿਵੇਂ ਕਦੇ-ਕਦੇ ਆਈ.ਓ. (ਤਫ਼ਤੀਸ਼ੀ ਅਧਿਕਾਰੀ) ਦੀ ਮੁਸ਼ਕਿਲ ਆਉਂਦੀ ਹੈ। 

ਜਿਹੜੇ ਕੇਸ ਬੰਦ ਹੋ ਕੇ ਸਾਡੇ ਕੋਲ ਆਉਂਦੇ ਹਨ ਉਨ੍ਹਾਂ ਦੇ ਆਈ.ਓ. ਨੂੰ ਸਮੇਂ ਸਿਰ ਆਉਣਾ ਚਾਹੀਦਾ ਹੈ ਅਤੇ ਖੁਦ ਹਾਜ਼ਰ ਹੋਣਾ ਚਾਹੀਦਾ ਹੈ। ਉਨ੍ਹਾ ਇਹ ਵੀ ਕਿਹਾ ਕਿ ਜਿਹੜੇ ਕੇਸ ਕਮਿਸ਼ਨ ਵਿੱਚ ਨਹੀਂ ਪਹੁੰਚ ਸਕਦੇ ਇੱਥੇ ਉਨ੍ਹਾਂ ਦੀ ਕੌਸਲਿੰਗ ਕੀਤੀ ਜਾਣੀ ਚਾਹੀਦੀ ਹੈ ਅਤੇ ਪੂਰੀ ਰਿਪੋਰਟ ਬਣਾ ਕੇ ਤੈਅ ਸਮੇਂ ਅੰਦਰ ਕਮਿਸ਼ਨ ਨੂੰ ਭੇਜਣੀ ਯਕੀਨੀ ਬਣਾਉਣੀ ਚਾਹੀਦੀ।

 

Tags: Raj Lali Gill , AAP , Aam Aadmi Party , Aam Aadmi Party Punjab , AAP Punjab

 

 

related news

 

 

 

5 Dariya News RNI Code: PUNMUL/2011/49000
© 2011-2025 | 5 Dariya News | All Rights Reserved
Powered by: CDS PVT LTD