5 Dariya News

12ਵੀਂ ਦੀ ਪ੍ਰਖਿਆ ਵਿੱਚ ਜ਼ਿਲ੍ਹੇ ਦਾ ਨਾਂ ਰੌਸ਼ਨ ਕਰਨ ਵਾਲੀਆਂ ਵਿਦਿਅਰਥਣਾਂ ਦਾ ਰਾਣਾ ਕੇ.ਪੀ. ਸਿੰਘ ਵੱਲੋਂ ਸਨਮਾਨ

ਮਿਸ਼ਨ ਫਤਿਹ` ਜ਼ਿਲ੍ਹੇ ਦੇ ਵਿਦਿਆਰਥੀਆਂ ਨੇ ਲਾਕਡਾਊਨ ਦੌਰਾਨ ਵੀ ਪੜ੍ਹਾਈ ਵਿੱਚ ਮੱਲਾਂ ਮਾਰ ਕੇ ਸੂਬੇ ਭਰ ਵਿੱਚ ਰੂਪਨਗਰ ਦਾ ਨਾਂ ਰੌਸ਼ਨ ਕੀਤਾ

5 Dariya News

ਰੂਪਨਗਰ 30-Jul-2020

ਪੰਜਾਬ ਸਕੂਲ ਸਿੱਖਿਆ ਬੋਰਡ ਦੀ 12ਵੀਂ ਜਮਾਤ ਵਿੱਚ ਸੂਬੇ ਭਰ ਵਿੱਚ ਮੋਹਰੀ ਸਥਾਨ ਹਾਸਿਲ ਕਰ ਕੇ ਸੂਬੇ ਤੇ ਪੰਜਾਬ ਦਾ ਨਾਮ ਰੌਸ਼ਨ ਕਰਨ ਵਾਲੇ ਵਿਦਿਆਰਥੀਆਂ ਦਾ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਵੱਲੋਂ ਅੱਜ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।ਉਨ੍ਹਾਂ ਮੈਰਿਟ ਵਿੱਚ ਸਥਾਨ ਹਾਸਿਲ ਕਰਨ ਵਾਲੇ ਬੱਚਿਆ , ਉਨ੍ਹਾਂ ਦੇ ਮਾਪੇ ਅਤੇ ਅਧਿਆਪਕਾਂ ਨੂੰ ਵਧਾਈ ਜਿਨ੍ਹਾਂ ਦੀ ਮਿਹਨਤ ਸਦਕਾ ਜ਼ਿਲ੍ਹੇ ਦੇ ਨਾਂ ਸੂਬੇ ਭਰ ਵਿੱਚ ਰੌਸ਼ਨ ਕੀਤਾ ਹੈ।ਸਨਮਾਨ ਸਮਾਰੋਹ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਯੋਜਿਤ ਕੀਤਾ ਗਿਆ ਜਿਸ ਵਿੱਚ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਸ਼੍ਰੀ ਚਮਕੌਰ ਸਾਹਿਬ ਦੀ ਵਿਦਿਆਰਥਣ ਪ੍ਰਭਜੋਤ ਕੌਰ ਜਿਸ ਨੇ ਕਿ ਪ੍ਰਖਿਆ ਵਿਚੋਂ 99.77 ਫੀਸਦੀ ਅੰਕ ਲੈ ਕੇ ਪੰਜਾਬ ਭਰ ਵਿੱਚ ਪਹਿਲਾਂ ਸਥਾਨ ਹਾਸਿਲ ਕੀਤਾ ਹੈ ਦਾ ਸਨਮਾਨ ਪੱਤਰ ਅਤੇ ਮੋਮੈਟੋ ਨਾਲ ਹੌਸਲਾ ਅਫਜ਼ਾਈ ਕੀਤੀ ਗਈ । ਇਸ ਦੇ ਨਾਲ ਹੀ ਵਿਦਿਆਰਥਣ ਸਸਸਸ ਬੇਲਾ, ਰੂਪਨਗਰ ਦੀ ਵਿਦਿਆਰਥਣ ਨਵ ਕਿਰਨ ਕੌਰ , ਸਸਸਸ ਘਨੋਲੀ ਰੂਪਨਗਰ ਦੀ ਵਿਦਿਆਰਥਣ ਮਨਪ੍ਰੀਤ ਕੌਰ, ਸਸਸਸ ਮੱਸੇਵਾਲ ਦੀ ਭਾਵਨਾ, ਸਸਸਸ ਘਨੋਲੀ ਦੀ ਮਨੀਸ਼ਾ, ਡੀਏਵੀ ਸਸਸ ਰੂਪਨਗਰ ਦੀ ਮੀਨੂ ਪਟਨਾ, ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ਼੍ਰੀ ਚਮਕੌਰ ਸਾਹਿਬ ਦੀ ਗੁੁਰਲੀਨ ਕੌਰ, ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ਼੍ਰੀ ਚਮਕੌਰ ਸਾਹਿਬ ਦੀ ਸ਼ਹਿਨਾਜ ਵਾਲੀਆਂ, ਸ਼੍ਰੀ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਸ਼੍ਰੀ ਚਮਕੌਰ ਸਾਹਿਬ ਦੀ ਕਿਰਨਪ੍ਰੀਤ ਕੌਰ , ਸਸਸਸ ਰਤਨਗੜ੍ਹ ਰੂਪਨਗਰ ਦੀ ਨਵਨੀਤ ਕੌਰ ਅਤੇ ਭਾਈ ਨੰਦ ਲਾਲ ਪਬਲਿਕ ਸਕੂਲ ਮੋਰਿੰਡਾ ਦੀ ਵਿਦਿਆਰਥਣ ਜਸ਼ਨਪ੍ਰੀਤ ਕੌਰ ਦਾ ਸਨਮਾਨ  ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ.ਪੀ. ਸਿੰਘ ਵੱਲੋਂ ਕੀਤਾ ਗਿਆ ।ਇਨ੍ਹਾਂ ਸਮੂਹ ਵਿਦਿਆਰਥਣਾਂ ਨੇ ਮੈਰਿਟ ਵਿੱਚ 98 ਫੀਸਦੀ ਤੋਂ ਵੱਧ ਅੰਕ ਹਾਸਿਲ ਕੀਤੇ ਹਨ।ਇਸ ਮੌਕੇ ਵਿਸ਼ੇਸ਼ ਤੌਰ ਤੇ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਸੋਨਾਲੀ ਗਿਰੀ ਵੀ ਹਾਜ਼ਰ ਸਨ, ਜ਼ਿਨ੍ਹਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਉਨ੍ਹਾਂ ਨੂੰ ਭਵਿੱਖ ਵਿੱਚ ਉੱਚੇ ਮੁਕਾਮ ਹਾਸਿਲ ਕਰਨ ਲਈ ਪ੍ਰੇਰਿਆ।ਇਸ ਦੇ ਨਾਲ ਹੀ ਪੰਜਾਬ ਸਰਕਾਰ ਵੱਲੋਂ ਲੋਕਡਾਊਨ ਦਰਮਿਆਨ ਵਿਦਿਆਰਥੀਆਂ ਵਿੱਚ ਰਚਨਾਤਮਕ ਰੂਚੀਆਂ ਉਜਾਗਰ ਕਰਨ ਲਈ ਚਲਾਏ ਗਏ ਅੰਬੇਜ਼ਡਰ ਆਫ ਹੋਪ ਮੁਕਾਬਲੇ ਵਿੱਚ ਰੂਪਨਗਰ ਜ਼ਿਲ੍ਹੇ ਦੇ ਮੋਹਰੀ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਵੀ ਵਿਸ਼ੇਸ਼ ਸਨਮਾਨ ਕੀਤਾ ਗਿਆ। ਜਿਨ੍ਹਾਂ ਵਿੱਚ ਮਾਤਾ ਸਾਹਿਬ ਕੌਰ ਅਕੈਡਮੀ ਡੱਬਰੀ ਦੇ ਵਿਦਿਆਰਥੀ ਜਗਤੇਸ਼ਵਰਜੋਤ ਸਿੰਘ ਨੂੰ ਪਹਿਲਾਂ ਸਥਾਨ ਹਾਸਿਲ ਕਰਨ ਲਈ ਅਤੇ ਮਾਡਰਨ ਵੈਲੀ ਇੰਟਰਨੈਸ਼ਨਲ ਸਕੂਲ ਬੇਲਾ ਦੀ ਵਿਦਿਆਰਥਣ ਹਰਸਿਫਤ ਕੌਰ ਅਤੇ ਸਸਸਸ ਬਜਰੂੜ ਦੇ ਵਿਦਿਆਰਥੀ ਮੁਨਾਬਰ ਖਾਨ ਦਾ ਸਨਮਾਨ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਿਲ ਕਰਨ ਲਈ ਕੀਤਾ ਗਿਆ।