5 Dariya News

ਜ਼ਮੀਨੀ ਪੱਧਰ 'ਤੇ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਈਆਂ ਜਾਣਗੀਆਂ ਸਿਹਤ ਸੇਵਾਵਾਂ : ਡਾ. ਤੇਜਵੰਤ ਸਿੰਘ ਢਿੱਲੋਂ

ਡਾ. ਤੇਜਵੰਤ ਸਿੰਘ ਢਿੱਲੋਂ ਨੇ ਬਤੌਰ ਸਿਵਲ ਸਰਜਨ ਸੰਭਾਲਿਆ ਅਹੁੱਦਾ

5 Dariya News

ਬਠਿੰਡਾ 01-Jan-2021

ਅੱਜ ਡਾ. ਤੇਜਵੰਤ ਸਿੰਘ ਢਿੱਲੋਂ ਵੱਲੋਂ ਬਤੌਰ ਸਿਵਲ ਸਰਜਨ ਜ਼ਿਲਾ ਬਠਿੰਡਾ ਦਾ ਕਾਰਜ ਸੰਭਾਲਿਆ ਗਿਆ। ਡਾ. ਢਿੱਲੋਂ ਇਸ ਤੋਂ ਪਹਿਲਾਂ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਚੰਡੀਗੜ ਵਿਖੇ ਬਤੌਰ ਡਿਪਟੀ ਡਾਇਰੈਕਟਰ ਆਪਣੀਆਂ ਸੇਵਾਵਾਂ ਦੇ ਰਹੇ ਸਨ। ਡਾ. ਢਿੱਲੋਂ ਨੇ ਆਪਣਾ ਅਹੁੱਦਾ ਸੰਭਾਲਣ ਉਪਰੰਤ ਕਿਹਾ ਕਿ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸਾਰੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਮੈਡੀਕਲ ਸਟਾਫ ਅਤੇ ਪੈਰਾ ਮੈਡੀਕਲ ਸਟਾਫ ਦੇ ਸਹਿਯੋਗ ਨਾਲ ਜ਼ਮੀਨੀ ਪੱਧਰ 'ਤੇ ਹਰ ਲੋੜਵੰਦ ਵਿਅਕਤੀ ਤੱਕ ਪਹੁੰਚਾਈਆਂ ਜਾਣਗੀਆਂ। ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਜੱਚਾ-ਬੱਚਾ ਸਿਹਤ ਸੇਵਾਵਾਂ ਨੂੰ ਹੋਰ ਬੇਹਤਰ ਤਰੀਕੇ ਨਾਲ ਮੁਹੱਈਆ ਕਰਾਉਣ ਲਈ ਯੋਗ ਉਪਰਾਲੇ ਕੀਤੇ ਜਾਣਗੇ।ਸਿਵਲ ਸਰਜਨ ਡਾ. ਢਿੱਲੋਂ ਨੇ ਇਹ ਵੀ ਵਿਸਵਾਸ਼ ਦਵਾਇਆ ਕਿ ਸਿਹਤ ਵਿਭਾਗ ਵੱਲੋਂ ਪੇਂਡੂ ਖੇਤਰ ਵਿੱਚ ਬਲਾਕ ਐਕਸਟੈਂਨਸ਼ਨ ਐਜੂਕੇਟਰ ਰਾਹੀਂ ਜਾਗਰੂਕਤਾ ਮੁਹਿੰਮ ਚਲਾ ਕੇ ਹਰ ਵਰਗ ਨੂੰ ਬਿਮਾਰੀਆਂ ਪ੍ਰਤੀ ਅਤੇ ਉਨਾਂ ਦੇ ਇਲਾਜ ਬਾਰੇ ਜਾਗਰੂਕ ਕੀਤਾ ਜਾਵੇਗਾ। ਉਨਾਂ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਅਤੇ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾਉਣ।ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਨੁਪਮਾ ਸ਼ਰਮਾਂ, ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ. ਗੁਰਦੀਪ ਸਿੰਘ, ਜ਼ਿਲਾ ਟੀਕਾਕਰਨ ਅਫ਼ਸਰ ਡਾ. ਮਿਨਾਕਸ਼ੀ ਸਿੰਗਲਾ, ਜ਼ਿਲਾ ਮਾਸ ਮੀਡੀਆ ਅਫ਼ਸਰ ਜਗਤਾਰ ਸਿੰਘ ਬਰਾੜ, ਡੀ.ਐਮ.ਸੀ. ਡਾ. ਰਮਨਦੀਪ ਸਿੰਗਲਾ, ਐਸ.ਐਮ.ਓ. ਡਾ. ਮਨਿੰਦਰਪਾਲ ਸਿੰਘ ਅਤੇ ਸਮੁੱਚੇ ਸਟਾਫ਼ ਵੱਲੋਂ ਸਿਵਲ ਸਰਜਨ ਡਾ. ਢਿੱਲੋਂ ਨੂੰ ਜੀ ਆਇਆ ਕਿਹਾ ਗਿਆ ।