5 Dariya News

ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਦੇ ਈ-ਕਾਰਡ ਬਣਾਉਣ ਲਈ ਜਾਗਰੂਕਤਾ ਵੈਨ ਨੂੰ ਡਿਪਟੀ ਕਮਿਸ਼ਨਰ ਨੇ ਝੰਡੀ ਦੇ ਕੇ ਕੀਤਾ ਰਵਾਨਾ

5 Dariya News

ਸੰਗਰੂਰ 20-Feb-2021

ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਅੱਜ ਇੱਥੇ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਰਾਮਵੀਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਰੂ ਕੀਤੀ ਗਈ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ  ਪੰਜਾਬ ਸਰਕਾਰ ਪਰਿਵਾਰਾਂ ਨੂੰ 5 ਲੱਖ ਰੁਪਏ ਸਲਾਨਾ ਸਿਹਤ ਬੀਮਾ ਅਧੀਨ ਇਲਾਜ ਸੇਵਾਵਾਂ ਮੁਹੱਈਆ ਕਰਵਾ ਰਹੀ ਹੈ, ਜਿਸ ਵਿੱਚ ਬੀਪੀਐਲ ਪਰਿਵਾਰ, ਸਮਾਰਟ ਰਾਸ਼ਨ ਕਾਰਡ ਧਾਰਕ, ਕਿਸਾਨ ਅਤੇ ਵਪਾਰੀ ਆਦਿ ਸ਼ਾਮਲ ਹਨ। ਇਹ ਵੈਨ ਯੋਜਨਾ ਪ੍ਰਤੀ ਜਾਗਰੂਕਤਾ ਪੈਦਾ ਕਰਨ ਲਈ 21 ਮਾਰਚ ਤੱਕ ਜ਼ਿਲੇ ਦੇ ਦੂਰ-ਦੁਰਾਡੇ ਦੇ ਇਲਾਕਿਆਂ ਅਤੇ ਪਿੰਡਾਂ ਦੀਆਂ ਕਰੀਬ 238 ਥਾਵਾਂ ਦਾ ਦੌਰਾ ਕਰੇਗੀ ਅਤੇ ਯੋਗ ਲਾਭਪਾਤਰੀਆਂ ਦੇ ਈ-ਕਾਰਡ ਵੀ ਉਥੇ ਹੀ ਤਿਆਰ ਕੀਤੇ ਜਾਣਗੇ। ਇਸ ਦੀ ਮਾਈਕਰੋ-ਪਲਾਨਿੰਗ ਅਤੇ ਵੈਨ ਦੀ ਰੋਜ਼ਾਨਾ ਰਿਪੋਰਟਿੰਗ ਦੀ ਨਿਗਰਾਨੀ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ ਕਾਮਨ ਸਰਵਿਸ ਸੈਂਟਰਾਂ, ਸੇਵਾ ਕੇਂਦਰਾਂ  ਅਤੇ  ਮਾਰਕੀਟ ਕਮੇਟੀਆਂ ਵਿੱਚ ਇਹ ਈ-ਕਾਰਡ ਬਣਾਏੇ ਜਾ ਰਹੇ ਹਨ। ਉਨਾਂ ਸਮੂਹ ਯੋਗ ਲਾਭਪਾਤਰੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਯੋਜਨਾ ਤਹਿਤ ਆਪਣੇ ਈ-ਕਾਰਡ ਬਣਵਾਉਣ ਲਈ ਨਜ਼ਦੀਕੀ ਈ-ਕਾਰਡ ਕੇਂਦਰ ਤੱਕ ਜਲਦ ਪਹੁੰਚ ਕਰਨ।ਇਸ ਮੌਕੇ ਐੱਸ ਡੀ ਐੱਮ ਸ੍ਰੀ ਯਸ਼ਪਾਲ ਸ਼ਰਮਾ, ਡਿਪਟੀ ਮੈਡੀਕਲ ਕਮਿਸ਼ਨਰ ਡਾ ਪਰਮਿੰਦਰ ਕੌਰ, ਸੀਨੀਅਰ ਮੈਡੀਕਲ ਅਫਸਰ ਡਾ ਬਲਜੀਤ ਸਿੰਘ   ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।