5 Dariya News

ਅਜਾਦੀ ਦਾ ਅੰਮ੍ਰਿਤ ਮਹੋਤਵਸ ਤਹਿਤ ਉਜੱਵਲ ਭਾਰਤ ਉਜੱਵਲ ਭਵਿੱਖ ਸਮਾਗਮ ਦਾ ਆਯੋਜਨ

ਜਿ਼ਲ੍ਹਾ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਵੱਲੋਂ ਕਰਵਾਇਆ ਗਿਆ ਸਮਾਗਮ

5 Dariya News

ਤਰਨਤਾਰਨ 02-Aug-2022

ਅਜਾਦੀ ਦਾ ਅੰਮ੍ਰਿਤ ਮਹੋਤਸਵ ਤਹਿਤ ਬਿਜਲੀ ਵਿਭਾਗ ਵੱਲੋਂ ਜਿ਼ਲ੍ਹਾ ਪ੍ਰਸ਼ਾਸਨ ਅਤੇ ਬਿਜਲੀ ਵਿਭਾਗ ਦੇ ਸਹਿਯੋਗ ਨਾਲ ਇੱਥੇ ਉਜੱਵਲ ਭਾਰਤ ਉਜੱਵਲ ਭਵਿੱਖ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਿੱਛਲੇ 75 ਸਾਲਾਂ ਦੀਆਂ ਪ੍ਰਾਪਤੀਆਂ ਦਾ ਜਿਕਰ ਕਰਨ ਦੇ ਨਾਲ ਨਾਲ ਭਵਿੱਖ ਦੀਆਂ ਯੋਜਨਾਵਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਪ੍ਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਆਨ ਲਾਈਨ ਸਮਾਗਮ ਵਿੱਚ ਸਰੋਤਿਆਂ ਦੇ ਮੁਖਾਤਿਬ ਹੋਏ। ਕੇਂਦਰ ਸਰਕਾਰ ਵੱਲੋਂ ਐਸ ਜੇ ਐਨ ਵੀ ਦੇ ਕਾਰਜਕਾਰੀ ਡਾਇਰੈਕਟਰ ਸ੍ਰੀ ਸਾਹਿਲ ਸਮਸ਼ੇਰੀ ਸਮਾਗਮ ਵਿੱਚ ਹਾਜ਼ਰ ਹੋਏ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪੁੱਜੇ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਮੋਨੀਸ਼ ਕੁਮਾਰ ਨੇ ਆਖਿਆ ਕਿ ਦੇਸ਼ ਦੀ ਅਜਾਦੀ ਦੇ 75 ਸਾਲ ਦੇ ਜ਼ਸ਼ਨ ਸਾਡੇ ਸਭ ਲਈ ਖੁਸ਼ੀ ਦਾ ਪਲ ਹੈ। ਉਨ੍ਹਾਂ ਨੇ ਕਿਹਾ ਕਿ ਇਹ ਵੇਲਾ ਹੈ ਜਦ ਅਸੀਂ ਆਪਣੀਆਂ ਪਿੱਛਲੀਆਂ ਪ੍ਰਾਪਤੀਆਂ ਤੇ ਮਾਣ ਵੀ ਕਰਨਾ ਹੈ ਅਤੇ ਅਗਲੇ ਭਵਿੱਖ ਦੀਆਂ ਯੋਜਨਾਵਾਂ ਨੂੰ ਸਫਲ ਕਰਨ ਲਈ ਸੰਕਲਪ ਵੀ ਲੈਣਾ ਹੈ। 

ਉਨ੍ਹਾਂ ਨੇ ਕਿਹਾ ਕਿ ਬਿਜਲੀ ਦੇ ਖੇਤਰ ਵਿਚ ਪੰਜਾਬ ਪੂਰੇ ਮੁਲਕ ਵਿਚੋਂ ਮੋਹਰੀ ਰਿਹਾ ਹੈ ਅਤੇ ਸਾਡੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਹੁਣ ਘਰੇਲੂ ਖਪਤ ਲਈ 600 ਯੁਨਿਟ ਮੁਫ਼ਤ ਬਿਜਲੀ ਯੋਜਨਾ ਵੀ ਲਾਗੂ ਕੀਤੀ ਹੈ। ਪਰ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਅਸੀਂ ਆਪਣੇ ਹੱਕਾਂ ਦੇ ਨਾਲ ਨਾਲ ਆਪਣੇ ਫਰਜਾਂ ਪ੍ਰਤੀ ਵੀ ਸੁਚੇਤ ਰਹੀਏ ਅਤੇ ਆਪਣੇ ਬਿੱਲਾਂ ਦੀ ਅਦਾਇਗੀ ਸਮੇਂ ਸਿਰ ਕਰੀਏ। 

ਉਨ੍ਹਾਂ ਅੱਜ ਕਾਰਗਿਲ ਵਿਜੈ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ ਕਰਦਿਆਂ ਕਿਹਾ ਕਿ ਸਾਨੂੰ ਦੇਸ਼ ਤੋਂ ਆਪਾ ਵਾਰਨ ਵਾਲੇ ਸੂਰਵੀਰਾਂ ਤੋਂ ਪ੍ਰੇਰਣਾ ਲੈ ਕੇ ਆਪਣੇ ਆਪ ਨੂੰ ਦੇਸ਼ ਦੇ ਵਿਕਾਸ ਲਈ ਸਮਰਪਿਤ ਕਰਨਾ ਚਾਹੀਦਾ ਹੈ।ਬਿਜਲੀ ਨਿਗਮ ਦੇ ਐਸਈ ਸ੍ ਗੁਰਸ਼ਰਨ ਸਿੰਘ ਖਹਿਰਾ ਨੇ ਪੰਜਾਬ ਸਰਕਾਰ ਦੀਆਂ ਬਿਜਲੀ ਖੇਤਰ ਵਿਚ ਪ੍ਰਾਪਤੀਆਂ ਦਾ ਜਿਕਰ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਅਤੇ ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਝੋਨੇ ਦੇ ਸੀਜਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਦਿੱਤੀ ਗਈ ਹੈ। 

ਉਨ੍ਹਾਂ ਨੇ ਕਿਹਾ ਕਿ ਵਿਭਾਗ ਨਵੀਂਆਂ ਤਕਨੀਕਾਂ ਨੂੰ ਲਾਗੂ ਕਰ ਰਿਹਾ ਹੈ ਜਿਸ ਤਹਿਤ 66 ਕੇਵੀ ਲਾਇਨਾਂ ਹੁਣ ਮੋਨੋਪੋਲ ਤੇ ਖਿੱਚਣ ਦਾ ਪਾਇਲਟ ਪ੍ਰੋਜ਼ੈਕਟ ਵੀ ਪੰਜਾਬ ਵਿਚ ਲਾਗੂ ਕੀਤਾ ਗਿਆ ਹੈ।ਬੀਬੀਐਮਬੀ ਦੇ ਡਿਪਟੀ ਐਸਈ ਸ੍ਰੀ ਏ ਪੀ ਸਿੰਘ ਉਭੀ ਨੇ ਬਿਜਲੀ ਖੇਤਰ ਵਿਚ ਕੇਂਦਰ ਸਰਕਾਰ ਦੇ ਬਿਜਲੀ ਮੰਤਰਾਲੇ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਇਆ।