5 Dariya News

ਡਿਪਟੀ ਕਮਿਸ਼ਨਰ ਨੇ ਸਰਕਾਰੀ ਸਕੂਲਾਂ ‘ਚ ਦਾਖਲਾ ਮੁਹਿੰਮ ਲਈ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੋਬਾਇਲ ਵੈਨ ਰਾਹੀਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਂਦੀਆਂ ਸਹੂਲਤਾਂ ਪ੍ਰਤੀ ਕਰਵਾਇਆ ਜਾਵੇਗਾ ਜਾਣੂ

5 Dariya News

ਤਰਨ ਤਾਰਨ 22-Feb-2023

ਸਰਕਾਰੀ ਸਕੂਲਾਂ ਵਿੱਚ ਬੱਚਿਆਂ ਦੇ ਵੱਧ ਤੋਂ ਵੱਧ ਦਾਖਲੇ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਡਿਪਟੀ ਕਮਿਸ਼ਨਰ ਤਰਨ ਤਾਰਨ ਰਿਸ਼ੀਪਾਲ ਸਿੰਘ ਵੱਲੋਂ ਪ੍ਰਚਾਰ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।ਇਸ ਮੌਕੇ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ ਜਾਏਗੀ ਅਤੇ ਲੋਕਾਂ ਨੂੰ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਜਾਂਦੀਆਂ ਸਹੂਲਤਾਂ ਤੋਂ ਜਾਣੂ ਕਰਵਾਉਂਦੇ ਹੋਏ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਲਈ ਪ੍ਰੇਰਿਤ ਕਰੇਗੀ। 

ਉਹਨਾਂ ਕਿਹਾ ਕਿ ਇਸ ਵਰ੍ਹੇ ਸਰਕਾਰੀ ਸਕੂਲਾਂ ਵਿੱਚ ਦਾਖਲੇ ਵਧਾਉਣ ਲਈ ਹਰੇਕ ਸੰਭਵ ਯਤਨ ਕੀਤਾ ਜਾਵੇਗਾ।ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਗੁਰਬਚਨ ਸਿੰਘ ਲਾਲੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਹ ਇੱਕ ਬਹੁਤ ਹੀ ਵਧੀਆ ਉਪਰਾਲਾ ਹੈ । ਇਸ ਨਾਲ ਨਿਸ਼ਚਤ ਹੀ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਦਾ ਦਾਖਲਾ ਵਧਾਉਣ ਵਿੱਚ ਮੱਦਦ ਮਿਲੇਗੀ। 

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸ੍ਰੀ ਪਰਮਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹੇ ਦੇ ਹਰੇਕ ਬਲਾਕ ਵਿੱਚ ਕੁੱਝ ਸਥਾਨਾਂ ਦੀ ਚੋਣ ਕਰਨ ਉਪਰੰਤ 25 ਫਰਵਰੀ ਤੋਂ 30 ਅਪ੍ਰੈਲ ਤੱਕ ਦਾਖਲਾ ਬੂਥ ਲਗਾਏ ਜਾਣਗੇ, ਜਿੱਥੇ ਬੱਚਿਆਂ ਦੇ ਮਾਤਾ ਪਿਤਾ ਨੂੰ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਸਹੂਲਤਾਂ, ਸਰਕਾਰ ਵੱਲੋਂ ਸਕੂਲਾਂ ਵਿੱਚ ਕੀਤੇ ਗਏ ਬਦਲਾਅ ਦੇ ਨਾਲ-ਨਾਲ ਨਵੇਂ ਬੱਚੇ ਦਾਖਲ ਕਰਨ ਲਈ ਜਾਗਰੂਕ ਕੀਤਾ ਜਾਵੇਗਾ । ਦਾਖਲਾ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਸਮੁੱਚੀ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਟੀਮ ਨੇ ਅਹਿਮ ਭੂਮਿਕਾ ਨਿਭਾਈ।

ਇਸ ਮੌਕੇ ਬੀਈਈਓ ਚੋਹਲਾ ਸਾਹਿਬ ਜਸਵਿੰਦਰ ਸਿੰਘ ਸੰਧੂ, ਬੀਈਈਓ ਤਰਨ ਤਾਰਨ ਪਰਾਪਰ ਹਰਜਿੰਦਰਪ੍ਰੀਤ ਸਿੰਘ ਬੰਡਾਲਾ, ਬੀਈਈਓ ਵਲਟੋਹਾ ਸ੍ਰੀ ਪਾਰਸ ਖੁੱਲਰ, ਬੀਈਈਓ ਖਡੂਰ ਸਾਹਿਬ ਦਿਲਬਾਗ ਸਿੰਘ, ਬੀਈਈਓ ਗੰਡੀਵਿੰਡ ਸ੍ਰੀਮਤੀ ਪਰਮਜੀਤ ਕੌਰ, ਬੀਈਈਓ ਪੱਟੀ ਮਨਜਿੰਦਰ ਸਿੰਘ ਢਿੱਲੋਂ, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਸ੍ਰੀ ਅਨੂਪ ਸਿੰਘ ਮੈਣੀ ਤੋਂ ਇਲਾਵਾ ਗੁਰਮੀਤ ਸਿੰਘ ਖ਼ਾਲਸਾ, ਦਿਨੇਸ਼ ਸ਼ਰਮਾ, ਸਿੰਬਲਪ੍ਰੀਤ ਸਿੰਘ ਸਹੋਤਾ ਤੋਂ ਇਲਾਵਾ ਸਮੁੱਚੀ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਟੀਮ, ਸਮੂਹ ਸੈਂਟਰ ਹੈੱਡ ਟੀਚਰ, ਸਕੂਲ ਮੁਖੀ ਹਾਜਰ ਸਨ।