5 Dariya News

“ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ 03 ਮਾਰਚ ਨੂੰ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਨੇੜੇ ਮਹਿਦੀਪੁਰ ਰੋਡ ਖੇਮਕਰਨ ਵਿਖੇ ਲਗਾਇਆ ਜਾਵੇਗਾ ਜਨ ਸੁਵਿਧਾ ਕੈਂਪ-ਡਿਪਟੀ ਕਮਿਸ਼ਨਰ

ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਕੀਤਾ ਜਾਵੇਗਾ ਸਮਾਂਬੱਧ ਨਿਪਟਾਰਾ

5 Dariya News

ਖੇਮਕਰਨ (ਤਰਨ ਤਾਰਨ) 01-Mar-2023

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਮਾਨ ਦੇ ਨਿਰਦੇਸ਼ਾਂ ’ਤੇ ਲੋਕਾਂ ਦੇ ਘਰਾਂ ਦੇ ਨੇੜੇ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਸ਼ੁਰੂ ਕੀਤੀ ਗਈ ਮੁਹਿੰਮ “ਪੰਜਾਬ ਸਰਕਾਰ, ਤੁਹਾਡੇ ਦੁਆਰ” ਤਹਿਤ 03 ਮਾਰਚ ਨੂੰ ਸਵੇਰੇ 09 ਵਜੇ ਤੋਂ ਗੁਰੂਦੁਆਰਾ ਸ੍ਰੀ ਗੁਰੂਸਰ ਸਾਹਿਬ ਨੇੜੇ ਮਹਿਦੀਪੁਰ ਰੋਡ ਖੇਮਕਰਨ ਵਿਖੇ ਜਨ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ।

ਇਹ ਜਾਣਕਾਰੀ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਿਸ਼ੀਪਾਲ ਸਿੰਘ ਨੇ ਕੈਂਪ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਖੇਮਕਰਨ ਦਾ ਦੌਰਾ ਕਰਨ ਉਪਰੰਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਦਿੱਤੀ।

ਇਸ ਮੌਕੇ ਐੱਸ. ਡੀ. ਐੱਮ. ਭਿੱਖੀਵਿੰਡ ਵਾਧੂ ਚਾਰਜ ਸ੍ਰੀ ਰਜਨੀਸ਼ ਅਰੋੜਾ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਵਲਟੋਹਾ ਸ਼੍ਰੀਮਤੀ ਸ਼ੁਕਲਾ ਦੇਵੀ, ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਤਰਨ ਤਾਰਨ ਸ੍ਰੀ ਗੁਰਬਚਨ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਸਮਾਂਬੱਧ ਨਿਪਟਾਰਾ ਕੀਤਾ ਜਾਵੇਗਾ ਅਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ ਸਕੀਮਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਵਿਸ਼ੇਸ ਕੈਂਪ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦਾ ਸਮੇਂ ਸਿਰ ਢੁਕਵਾਂ ਦਾ ਹੱਲ ਕੀਤਾ ਜਾਵੇਗਾ।ਉਨ੍ਹਾਂ ਕਿਹਾ ਕਿ ਕੈਂਪ ਦੌਰਾਨ ਵੱਖ-ਵੱਖ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਲੋਕਾਂ ਨਾਲ ਸਿੱਧੇ ਤੌਰ ’ਤੇ ਜੁੜੇ ਸਬੰਧਤ ਵਿਭਾਗਾਂ ਜਿਵੇਂ ਕਿ ਮਾਲ ਵਿਭਾਗ, ਸਿਹਤ ਵਿਭਾਗ, ਪੰਚਾਇਤ ਵਿਭਾਗ, ਮਗਨਰੇਗਾ, ਸਮਾਜਿਕ ਸੁਰੱਖਿਆ ਵਿਭਾਗ, ਸਿੱਖਿਆ ਵਿਭਾਗ, ਲੇਬਰ ਵਿਭਾਗ, ਖੇਤੀਬਾੜੀ ਵਿਭਾਗ ਅਤੇ ਹੋਰ ਸਹਾਇਕ ਧੰਦਿਆਂ ਸਬੰਧੀ ਕਰਜ਼ਾ ਆਦਿ ਲੈਣ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੇ ਮੌਕੇ ’ਤੇ ਹੀ ਬਿਨੈ ਪੱਤਰ ਪ੍ਰਾਪਤ ਕਰਕੇ ੳੱਚਿਤ ਕਾਰਵਾਈ ਕਰਨਗੇ।

ਉਹਨਾਂ ਕਿਹਾ ਕਿ ਜਨ ਸੁਵਿਧਾ ਕੈਂਪ ਦੌਰਾਨ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਿੰਨ੍ਹਾਂ ਵਿਦਿਆਰਥੀਆਂ ਦੇ ਜਾਤੀ ਸਰਟੀਫਿਕੇਟ ਜਾਂ ਆਮਦਨ ਸਬੰਧੀ ਸਰਟੀਫਿਕੇਟ ਬਨਣ ਵਾਲੇ ਹਨ, ਉਹਨਾਂ ਦੇ ਕੈਂਪ ਦੌਰਾਨ ਬਣਾਏ ਗਏ ਸੇਵਾ ਕੇਂਦਰ ਰਾਹੀਂ ਸਰਟੀਫਿਕੇਟ ਅਪਲਾਈ ਕਰਵਾਏ ਜਾਣਗੇ।ਇਸ ਤੋਂ ਇਲਾਵਾ ਲੇਬਰ ਵਿਭਾਗ ਵੱਲੋਂ ਉਸਾਰੀ ਕਾਮਿਆਂ ਦੀ ਰਜਿਸਟਰੇਸ਼ਨ ਕੀਤੀ ਜਾਵੇਗੀ।

ਉਹਨਾਂ ਦੱਸਿਆ ਕਿ ਇਸ ਦੌਰਾਨ ਪੁਲਿਸ ਪ੍ਰਸ਼ਾਸਨ ਨਾਲ ਸਬੰਧਿਤ ਸ਼ਿਕਾਇਤਾਂ ਵੀ ਸੁਣੀਆਂ ਜਾਣਗੀਆਂ ਅਤੇ ਲੋਕਾਂ ਦੀ ਵੋਟਰ ਕਾਰਡ ਤੇ ਆਧਾਰ ਕਾਰਡ ਸਬੰਧੀ ਮੁਸ਼ਕਿਲਾਂ ਦੇ ਨਾਲ-ਨਾਲ ਪੈਨਸ਼ਨ ਸਕੀਮਾਂ ਸਬੰਧੀ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾਵੇਗਾ।ਡਿਪਟੀ ਕਮਿਸ਼ਨਰ ਨੇ ਹਲਕਾ ਖੇਮਕਰਨ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਂਪ ਦੌਰਾਨ ਪ੍ਰਾਰਥੀ ਵੱਖ-ਵੱਖ ਸੇਵਾਵਾਂ ਹਾਸਿਲ ਕਰਨ ਲਈ ਲੋੜੀਂਦੇ ਦਸਤਾਵੇਜ਼ ਜਿਵੇਂ ਕਿ ਪਹਿਚਾਣ ਪੱਤਰ, ਆਧਾਰ ਕਾਰਡ, ਫੋਟੋਆਂ ਆਦਿ ਨਾਲ ਲੈ ਕੇ ਆਉਣ।