5 Dariya News

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਜਿਲ੍ਹਾ ਹਸਪਤਾਲ ਦਾ ਅਚਨਚੇਤ ਦੌਰਾ

5 Dariya News

ਫਤਿਹਗੜ੍ਹ ਸਾਹਿਬ 15-Apr-2023

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ, ਡਾ. ਆਦਰਸ਼ਪਾਲ ਕੌਰ ਵੱਲੋਂ ਜਿਲ੍ਹਾ ਸਿਹਤ ਹਸਪਤਾਲ ਫਤਿਹਗੜ੍ਹ ਸਾਹਿਬ ਦਾ ਅਚਨਚੇਤ ਦੌਰਾ ਕੀਤਾ ਗਿਆ ਇਸ ਮੌਕੇ ਉਨ੍ਹਾਂ ਨਾਲ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਤੇ ਸਮੂਹ ਪ੍ਰੋਗਰਾਮ ਅਫ਼ਸਰ ਮੌਜੂਦ ਸਨ।ਇਸ ਦੌਰਾਨ ਉਨ੍ਹਾਂ ਨੇ ਕੋਵਿਡ ਪ੍ਰਬੰਧਾ ਦਾ ਜਾਇਜ਼ਾ ਲਿਆ ਅਤੇ ਜੱਚਾ ਬੱਚਾ ਵਿਭਾਗ, ਸਰਜਰੀ ਵਿਭਾਗ, ਦੰਦਾ ਦਾ ਵਿਭਾਗ, ਅੱਖ ਵਿਭਾਗ ਅਤੇ ਹੱਡੀਆਂ ਦੇ ਵਿਭਾਗ ਦਾ ਦੌਰਾ ਕੀਤਾ, ਹਸਪਤਾਲ ਦੀ ਸਾਫ ਸਫਾਈ ਦਾ ਨਿਰੀਖਣ ਕੀਤਾ।  

ਉਨ੍ਹਾਂ ਨੇ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਦਾ ਜਾਇਜ਼ਾ ਲਿਆ, ਹਸਪਤਾਲ ਵਿਚ ਆਏ ਮਰੀਜ਼ਾ ਨਾਲ ਗੱਲਬਤ ਕੀਤੀ ਤੇ ਉਨ੍ਹਾਂ ਨੂੰ ਦਰਪੇਸ਼ ਆਉਂਦੀਆਂ ਮੁ਼ਸ਼ਕਿਲਾਂ ਬਾਰੇ ਜਾਣਿਆ। ਉਨ੍ਹਾਂ ਨੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸਟਾਫ ਨਾਲ ਮੀਟਿੰਗ ਕਰਕੇ ਜਿਲ੍ਹੇ ਅਧੀਨ ਚਲ ਰਹੇ ਪ੍ਰੋਗਰਾਮਾਂ ਦੀ ਪ੍ਰਗਤੀ ਰਿਪੋਰਟ ਬਾਰੇ ਜਾਣਿਆ ਤੇ ਆਮ ਲੋਕਾਂ ਤੱਕ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸਹੂਲਤਾਂ ਪੁਹੰਚਾਉਣ ਅਤੇ ਮਰੀਜ਼ਾ ਨਾਲ ਵਧੀਆਂ ਵਿਵਹਾਰ ਕਰਨ, ਆਪਣਾ ਕੰਮ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਕਰਨ ਦੀ ਹਦਾਇਤ ਕੀਤੀ।ਉਨ੍ਹਾਂ ਨੇ ਜਿਲੈ ਅਧੀਨ ਸਿਹਤ ਵਿਭਾਗ ਦੇ ਪ੍ਰੋਗਰਾਮਾਂ ਪ੍ਰਤੀ ਤਸੱਲੀ ਪ੍ਰਗਟ ਕੀਤੀ।ਉਨ੍ਹਾਂ ਵੱਲੋਂ ਜੱਚਾ ਬੱਚਾ ਹਸਪਤਾਲ ਦੀ ਉਸਾਰੀ ਅਧੀਨ ਇਮਾਰਤ ਦਾ ਦੌਰਾ ਕੀਤਾ ਗਿਆ।