5 Dariya News

ਸਰਕਾਰੀ ਕਾਲਜ ਰੋਪੜ ਵਿਖੇ ਐੱਨ.ਐੱਸ.ਐੱਸ. ਵਲੰਟੀਅਰਾਂ ਵੱਲੋਂ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ

5 Dariya News

ਰੂਪਨਗਰ 03-Jun-2023

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਕੋਆਰਡੀਨੇਟਰ ਡਾ. ਮਮਤਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾ ਅਤੇ ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਹੇਠ ਐੱਨ.ਐੱਸ.ਐੱਸ ਵਲੰਟੀਅਰਾਂ, ਐੱਨ.ਸੀ.ਸੀ. ਅਤੇ ਰੈੱਡ ਰਿਬਨ ਕਲੱਬ ਦੇ ਵਿਦਿਆਰਥੀਆਂ ਨੇ ਵਿਸ਼ਵ ਸਾਈਕਲ ਦਿਵਸ ਮੌਕੇ ਸਾਈਕਲ ਰੈਲੀ ਦਾ ਆਯੋਜਨ ਕੀਤਾ। 

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਵਿਦਿਆਰਥੀਆਂ ਨੂੰ ਯੂਨਾਈਟਡ ਨੇਸ਼ਨ ਦੇ ਹੰਡਣਸਾਰ ਵਿਕਾਸ ਦੇ ਟੀਚੇ ਤੋਂ ਜਾਣੂ ਕਰਵਾਇਆ ਤਾਂ ਕਿ ਆਉਣ ਵਾਲੀਆਂ ਪੀੜ੍ਹੀਆਂ ਲਈ ਸਵੱਛ ਵਾਤਾਵਰਨ ਅਤੇ ਕੁਦਰਤੀ ਸੋਮਿਆਂ ਦੇ ਭੰਡਾਰਾਂ ਨੂੰ ਬਚਾ ਕੇ ਰੱਖਿਆ ਜਾ ਸਕੇ। ਕੌਮੀ ਸੇਵਾ ਯੋਜਨਾਂ ਦੇ ਪ੍ਰੋਗਰਾਮ ਅਫ਼ਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਡਾ. ਜਤਿੰਦਰ ਕੁਮਾਰ, ਪ੍ਰੋ. ਅਰਵਿੰਦਰ ਕੌਰ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਹਰਜੀਤ ਸਿੰਘ ਨੇ ਐੱਨ.ਐੱਸ.ਐੱਸ. ਵਲੰਟੀਅਰਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਨ ਲਈ ਪ੍ਰੇਰਿਤ ਕੀਤਾ ਅਤੇ ਇਸ ਵਰ੍ਹੇ ਦੇ ਥੀਮ ‘ਹੰਡਣਸਾਰ ਭਵਿੱਖ ਵਾਸਤੇ ਇਕੱਠਿਆਂ ਦੀ ਦੌੜ’ ਤੋਂ ਵੀ ਜਾਣੂ ਕਰਵਾਇਆ।

ਵਿਦਿਆਰਥੀਆਂ ਵੱਲੋਂ ਕਾਲਜ ਕੈਂਪਸ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ – ਵੱਖ ਸਥਾਨਾਂ ਤੇ ਸਾਈਕਲ ਰੈਲੀ ਰਾਹੀਂ ਆਮ ਲੋਕਾਂ ਨੂੰ ‘ਵਿਨਾਸ ਬਿਨਾਂ ਵਿਕਾਸ’ ਮੁਹਿੰਮ ਸਬੰਧੀ ਜਾਗਰੂਕ ਕੀਤਾ ਗਿਆ। ਸਾਈਕਲ ਰੈਲੀ ਵਿੱਚ ਕਾਲਜ ਪ੍ਰਿੰਸੀਪਲ, ਸਟਾਫ ਮੈਂਬਰ, ਵਿਦਿਆਰਥੀ ਅਤੇ ਸਾਈਕਲਿਸਟ ਜਸਵੰਤ ਸਿੰਘ ਨੇ ਭਾਗ ਲਿਆ।