5 Dariya News

ਹੜ੍ਹ ਪ੍ਰਭਾਵਿਤ ਲੋਕਾਂ ਨੂੰ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ : ਗੁਰਮੀਤ ਸਿੰਘ ਖੁੱਡੀਆਂ

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ, ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

5 Dariya News

ਸ੍ਰੀ ਚਮਕੌਰ ਸਾਹਿਬ 22-Jul-2023

ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵਿਸ਼ੇਸ਼ ਗਿਰਦਾਵਰੀ ਕਰਵਾਕੇ ਜਲਦੀ ਮੁਆਵਜ਼ਾ ਦਿੱਤਾ ਜਾਵੇਗਾ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਇੱਥੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਮੀਡੀਆ ਨਾਲ ਗੱਲ ਕਰਦਿਆਂ ਕੀਤਾ। 

ਸ੍ਰੀ ਖੁੱਡੀਆਂ ਨੂੰ ਮੈਨੇਜਰ ਭਾਈ ਨੱਥਾ ਸਿੰਘ ਵੱਲੋਂ ਦਫਤਰ ਵਿਚ ਸਿਰਪਾਓ ਵੀ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰੀਬ 2.5 ਲੱਖ ਏਕੜ ਰਕਬੇ ਵਿਚ ਮੁੜ ਝੋਨੇ ਦੀ ਬਿਜਾਈ ਦਾ ਟੀਚਾ ਮਿੱਥਿਆ  ਹੈ । ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਸਮੇਂ ਹੜ੍ਹ ਪ੍ਰਭਾਵਿਤ ਲੋਕਾਂ ਨਾਲ ਡਟ ਕੇ ਖੜ੍ਹੀ ਹੈ ਅਤੇ ਜਲਦੀ ਹੀ ਗਿਰਦਾਵਰੀ ਕਰਵਾਕੇ  ਪੀੜ੍ਹਤਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਆਪ ਖੁਦ ਹੜ੍ਹਾਂ ਦੀ ਸਥਿਤੀ ਤੇ ਪੂਰੀ ਨਜਰ ਰੱਖ ਰਹੇ ਹਨ ਅਤੇ ਉਹ ਨਿਰੰਤਰ ਸਬੰਧਤ ਵਿਭਾਗ ਤੋਂ ਰਿਪੋਰਟਾਂ ਵੀ ਲੈ ਰਹੇ ਹਨ ਤਾਂ ਜੋ ਕਿ ਕਿਤੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਪਹਿਲਾ ਹੀ ਠੋਸ ਬੰਦੋਬਸਤ ਕੀਤੇ ਜਾ ਸਕਣ।ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦੱਦ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਵੀ ਦਿੱਤੀ ਹੈ ਤਾਂ ਜੋ ਕਿ ਲੋਕਾਂ ਦੀ ਮਦੱਦ ਵਿਚ ਹਿੱਸਾ ਪਾਇਆ ਜਾ ਸਕੇ । 

ਸ੍ਰੀ ਖੁੱਡੀਆਂ ਨੇ ਦੱਸਿਆ ਕਿ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਯੂਨੀਵਰਸਿਟੀ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਮੁਹੱਈਆ ਕਰਵਾਉਣ ਲਈ ਪਨੀਰੀ ਦੀ ਬਿਜਾਈ ਤੋਂ ਲੈ ਕੇ ਬੀਜ ਮੁਫਤ ਵੰਡਣ ਤੱਕ ਹਰ ਲੋੜੀਂਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਦਰਿਆਵਾਂ ਅਤੇ ਨਦੀਆਂ ਦੇ ਟੁੱਟ ਚੁੱਕੇ ਬੰਨ੍ਹਾ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ ਅਤੇ ਸੈਂਕੜੇ ਮਜ਼ਦੂਰ ਇਨ੍ਹਾਂ ਥਾਵਾਂ ਤੇ ਲਗਾਏ ਗਏ ਹਨ ਤਾਂ ਜੋ ਕਿ ਜਲਦੀ ਬੰਨ੍ਹ ਮਜ਼ਬੂਤੀ ਨਾਲ ਉਸਾਰੇ ਜਾ ਸਕਣ।   

ਇਸ ਮੌਕੇ ਹਲਕਾ ਵਿਧਾਇਕ ਡਾ ਚਰਨਜੀਤ ਸਿੰਘ , ਚੇਅਰਮੈਨ ਐਨ ਪੀ ਰਾਣਾ, ਕੌਂਸਲਰ ਭੁਪਿੰਦਰ ਸਿੰਘ ਭੂਰਾ , ਸੁਖਵੀਰ ਸਿੰਘ, ਦੇ ਨਾਲ ਸਨ ਇਨ੍ਹਾਂ ਨੇ ਜੀਵਿਆ ਦਰਸ਼ਨ ਵਰਮਾ ਅਤੇ ਗੁਰਵਿੰਦਰ ਸਿੰਘ ਆਦਿ ਹਾਜਰ ਸਨ ।