5 Dariya News

ਹੁਸ਼ਿਆਰਪੁਰ ਨੂੰ ਸਾਫ਼-ਸੁਥਰਾ ਤੇ ਸੁੰਦਰ ਬਣਾਉਣ ਲਈ ਸ਼ਹਿਰ ਵਾਸੀ ਇਕਜੁੱਟਤਾ ਨਾਲ ਕਰਨ ਸਹਿਯੋਗ : ਬ੍ਰਮ ਸ਼ੰਕਰ ਜਿੰਪਾ

ਕੈਬਨਿਟ ਮੰਤਰੀ ਨੇ ਨਗਰ ਨਿਗਮ ਵਲੋਂ ਕੱਢੀ ਵਿਸ਼ਾਲ ਸਵੱਛਤਾ ਰੈਲੀ ’ਚ ਲਿਆ ਹਿੱਸਾ

5 Dariya News

ਹੁਸ਼ਿਆਰਪੁਰ 17-Sep-2023

ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੁੰ ਅਪੀਲ ਕਰਦੇ ਹੋਏ ਕਿਹਾ ਕਿ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਇਕਜੁੱਟਤਾ ਨਾਲ ਨਗਰ ਨਿਗਮ ਨੂੰ ਸਹਿਯੋਗ ਕਰਨ। ਉਹ ਅੱਜ ਸ਼ਹੀਦ ਭਗਤ ਸਿੰਘ ਚੌਕ ’ਤੇ ਨਗਰ ਨਿਗਮ ਵੱਲੋਂ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਵੱਖ-ਵੱਖ ਐਨ.ਜੀ.ਓਜ਼, ਕਾਲਜਾਂ ਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕੱਢੀ ਗਈ ਸਵੱਛਤਾ ਰੈਲੀ ਵਿਚ ਸ਼ਾਮਿਲ ਹੋਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੇ ਸਨ। 

ਇਸ ਦੌਰਾਨ ਉਨ੍ਹਾਂ ਨੇ ਰੈਲੀ ਵਿਚ ਸ਼ਾਮਿਲ ਹੋ ਕੇ ਸ਼ਹਿਰ ਵਾਸੀਆਂ ਨੂੰ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਸੁੰਦਰ ਬਣਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ ਕੋਮਲ ਮਿੱਤਲ, ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਖਲ, ਸਹਾਇਕ ਕਮਿਸ਼ਨਰ ਨਗਰ ਨਿਗਮ ਸੰਦੀਪ ਤਿਵਾੜੀ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ। ਇਹ ਸਵੱਛਤਾ ਰੈਲੀ ਸ਼ਹੀਦ ਭਗਤ ਸਿੰਘ ਚੌਕ ਤੋਂ ਨਗਰ ਨਿਗਮ ਦਫ਼ਤਰ ਤੱਕ ਕੱਢੀ ਗਈ।

ਕੈਬਨਿਟ ਮੰਤਰੀ ਨੇ ਇਸ ਦੌਰਾਨ ਸ਼ਹਿਰ ਵਾਸੀਆਂ ਨੂੰ ਆਪਣਾ ਸ਼ਹਿਰ ਸਾਫ਼-ਸੁਥਰਾ ਅਤੇ ਸਿੰਗਲ ਯੂਜ਼ ਪਲਾਸਟਿਕ ਮੁਕਤ ਰੱਖਣ ਦੀ ਅਪੀਲ ਕੀਤੀ ਅਤੇ ਘਰ ਤੋਂ ਹੀ ਗਿੱਲਾ ਅਤੇ ਸੁੱਕਾ ਕੂੜਾ ਵੱਖ-ਵੱਖ ਕਰਕੇ ਸਫਾਈ ਸੇਵਕਾਂ ਨੂੰ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਜਨਤਕ ਥਾਵਾਂ ਅਤੇ ਦੀਵਾਰਾਂ ’ਤੇ ਸਵੱਛਤਾ ਅਤੇ ਸੁੰਦਰਤਾ ਨੂੰ ਦਰਸਾਉਂਦੀਆਂ ਪੇਂਟਿੰਗਜ਼ ਵੀ ਬਣਾਈਆਂ ਜਾ ਰਹੀਆਂ ਹਨ। 

ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ, ਇਸ ਲਹੀ ਉਨ੍ਹਾਂ ਨੂੰ ਸਵੱਛਤਾ ਰੱਖਣ ਲਈ ਸਕੂਲਾਂ ਅਤੇ ਕਾਲਜਾਂ ਵਿਚ ਵਿਸ਼ੇਸ਼ ਤੌਰ ’ਤੇ ਜਾਗਰੂਕਤਾ ਪ੍ਰੋਗਰਾਮ ਕੀਤੇ ਜਾ ਰਹੇ ਹਨ। ਇਸ ਦੌਰਾਨ ਜਾਗਰੂਕਤਾ ਰੈਲੀ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਵੀ ਦਿੱਤੇ ਗਏ।ਇਸ ਮੌਕੇ ਸਕੱਤਰ ਨਗਰ ਨਿਗਮ ਜਸਵਿੰਦਰ ਸਿੰਘ, ਚੇਅਰਮੈਨ ਵਿੱਤ ਤੇ ਠੇਕਾ ਕਮੇਟੀ ਨਗਰ ਨਿਗਮ ਬਲਵਿੰਦਰ ਕੁਮਾਰ, ਕੌਂਸਲਰ ਜਸਪਾਲ ਸਿੰਘ ਚੇਚੀ, ਵਿਜੇ ਕੁਮਾਰ ਅਗਵਰਾਲ, ਮੁਖੀ ਰਾਮ, ਆਗਿਆ ਪਾਲ ਸਿੰਘ ਸਾਹਨੀ, ਸੁਮੇਸ਼ ਸੋਨੀ, ਵਰਿੰਦਰ ਵੈਦ, ਨੈਸ਼ਨਲ ਐਵਾਰਡੀ ਪ੍ਰਮੋਦ ਸ਼ਰਮਾ, ਅਜੇ ਮੋਹਨ ਬੱਬੀ, ਅਜੇ ਵਰਮਾ, ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਮਨਜੀਤ ਕੌਰ, ਸੰਤੋਸ਼ ਸੈਣੀ, ਚੰਦਨ ਲੱਕੀ, ਐਡਵੋਕੇਟ ਅਮਰਜੋਤ ਸੈਣੀ, ਬਹਾਦਰ ਸਿੰਘ ਸੁਨੇਤ, ਧੀਰਜ ਸ਼ਰਮਾ, ਮਨੀਸ਼ ਸ਼ਰਮਾ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।