5 Dariya News

ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਕਾਇਮ ਰੱਖਣ ਲਈ ਸਵੱਛਤਾ ਮੁਹਿੰਮ ਦਾ ਆਯੋਜਨ

ਮਹਿਜ਼ ਫੋਟੋ ਤੇ ਵੀਡੀਓ ਤੱਕ ਮਹਿਦੂਦ ਨਾ ਰਹਿ ਜਾਵੇ ਸਵੱਛਤਾ ਅਭਿਆਨ : ਗੁਰਦਿੱਤ ਸਿੰਘ ਸੇਖੋਂ

5 Dariya News

ਫ਼ਰੀਦਕੋਟ 01-Oct-2023

ਮਹਾਤਮਾ ਗਾਂਧੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਕਾਇਮ ਰੱਖਣ ਲਈ ਸਮੁੱਚੇ ਜ਼ਿਲਾ ਪ੍ਰਸ਼ਾਸਨ ਦੀ ਅਧਿਕਾਰੀਆਂ ਦੀ ਟੀਮ ਨਾਲ ਸ਼ਹਿਰ ਵਿੱਚ ਸਵੱਛਤਾ ਅਭਿਆਨ ਚਲਾਉਂਦਿਆਂ ਐਮ ਐਲ ਏ ਫਰੀਦਕੋਟ ਸ.ਗੁਰਦਿੱਤ ਸਿੰਘ ਸੇਖੋਂ  ਨੇ ਕਿਹਾ ਕਿ ਮਹਿਜ਼ ਫੋਟੋ ਤੇ ਵੀਡੀਓ ਤੱਕ ਮਹਿਦੂਦ ਨਾ ਰਹਿ ਜਾਵੇ ਇਹ ਸਵੱਛਤਾ ਅਭਿਆਨ। ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਤੇ ਆਪਾਂ ਸਾਰੇ ਹੰਭਲਾ ਮਾਰ ਕੇ ਸਾਫ਼ ਸਫ਼ਾਈ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ। ਇਸ ਮੌਕੇ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਵੱਛਤਾ ਮੁਹਿੰਮ ਵਿੱਚ  ਹਿੱਸਾ ਲੈਂਦੇ ਹੋਏ ਸ. ਸੇਖੋ ਨੇ ਜ਼ਿਲ੍ਹਾ ਵਾਸੀਆਂ ਨੂੰ  ਆਪਣੇ ਆਲੇ ਦੁਆਲੇ ਸਫਾਈ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਆਸ ਪਾਸ ਸਫਾਈ ਰਖਾਂਗੇ ਤਾਂ ਹੀ ਤੰਦਰੁਸਤ ਹੋਵਾਂਗੇ।

ਉਨ੍ਹਾਂ ਕਿਹਾ ਕਿ ਸ਼ਹਿਰ ਦੀ ਸਫਾਈ ਵਿਵਸਥਾ ਨੂੰ ਹੋਰ ਵਧੇਰੇ ਵਧੀਆ ਬਣਾਉਣ ਲਈ ਹਰੇਕ ਨਾਗਰਿਕ ਨੂੰ ਆਪਣਾ ਸਹਿਯੋਗ ਪਾਉਣਾ ਚਾਹੀਦਾ ਹੈ ਤਾਂ ਹੀ ਸਾਡਾ ਆਲਾ ਦੁਆਲਾ ਪੂਰੀ ਤਰ੍ਹਾਂ ਸਾਫ ਰਹਿ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹਿਰ ਅੰਦਰ ਘਰਾਂ ’ਚੋਂ ਕੂੜਾ ਇਕੱਠਾ ਕਰਨ ਲਈ ਨਗਰ ਕੌਸਲ ਵਲੋਂ ਸਫਾਈ ਕਰਮਚਾਰੀ ਨਿਯੁਕਤ ਕੀਤੇ ਗਏ ਹਨ ਜੋ ਘਰਾਂ ’ਚੋਂ ਕੂੜਾ ਇਕੱਠਾ ਕਰਨ ਲਈ ਆਉਂਦੇ ਹਨ, ਉਨ੍ਹਾਂ ਨੂੰ ਗਿੱਲਾ ਤੇ ਸੁੱਕਾ ਕੂੜਾ ਅਲੱਗ ਅਲੱਗ ਕਰਕੇ ਰੇਹੜ੍ਹੀਆਂ ਵਿਚ ਪਾਇਆ ਜਾਵੇ ਤਾਂ ਜੋ ਸ਼ਹਿਰ ਵਿਚੋਂ ਕੂੜੇ ਦੇ ਢੇਰ ਨਾ ਲੱਗਣ।ਡਿਪਟੀ ਕਮਿਸ਼ਨਰ ਨੇ ਸ਼ਹਿਰ ਨੂੰ ਸਾਫ ਸੁਥਰਾ ਬਣਾਉਣ ਲਈ ਸ਼ਹਿਰ ਵਾਸੀਆਂ ਨੂੰ ਸਫਾਈ ਕਰਮਚਾਰੀਆਂ ਦਾ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰ ਨਾਗਰਿਕ ਨੂੰ ਕੂੜਾ ਖੁੱਲੇਆਮ ਸੁੱਟਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। 

ਉਹਨਾਂ ਕਿਹਾ ਕਿ ਸਵੱਛਤਾ ਨੂੰ ਮੁੱਖ ਰੱਖਦੇ ਹੋਏ ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਵੀ ਲਗਵਾਏ ਜਾਣਗੇ ਅਤੇ ਜੇਕਰ ਕੋਈ ਵੀ ਵਿਅਕਤੀ ਖੁੱਲੇ ਵਿੱਚ ਕੂੜਾ ਸੁੱਟਦਾ ਪਾਇਆ ਗਿਆ ਤਾਂ ਉਸ ਨੂੰ ਇੱਕ ਹਜ਼ਾਰ ਰੁਪਏ ਜੁਰਮਾਨਾ ਵੀ ਕੀਤਾ ਜਾਵੇਗਾ ਅਤੇ ਜਿਹੜੇ  ਘਰ ਸਫਾਈ ਕਰਮਚਾਰੀਆਂ ਨੂੰ ਕੂੜਾ ਦਿੰਦੇ ਹਨ ਉਹ ਆਪਣੀ ਸਰਕਾਰੀ ਰਸੀਦ ਵੀ ਕਟਵਾਉਣ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਰਮਲ ਓਸੇਪਚਨ, ਐਸ ਡੀ ਐਮ ਫਰੀਦਕੋਟ ਮੈਡਮ ਬਲਜੀਤ ਕੌਰ, ਸ. ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ, ਸੇਨੈਟਰੀ ਇੰਸਪੈਕਟਰ ਸ.ਦਵਿੰਦਰ ਸਿੰਘ, ਨਗਰ ਕੌਂਸਲ ਪ੍ਰਧਾਨ ਸ੍ਰੀ ਨਰਿੰਦਰ ਸਿੰਘ ਨਿੰਦਾ ਤੋਂ ਇਲਾਵਾ ਵੱਖ-ਵੱਖ ਅਦਾਰਿਆਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।