5 Dariya News

"ਇੱਕ ਤਰੀਕ, ਇੱਕ ਘੰਟਾ, ਇੱਕ ਸਾਥ" ਪ੍ਰੋਗਰਾਮ ‘ਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਭਾਗ

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹਰ ਇਮਾਰਤ ‘ਚੋਂ ਕੂੜਾ ਸਾਫ ਕੀਤਾ ਗਿਆ

5 Dariya News

ਰੂਪਨਗਰ 01-Oct-2023

ਜ਼ਿਲ੍ਹਾ ਪ੍ਰਸ਼ਾਸਨ ਰੂਪਨਗਰ ਵਲੋਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਵਿਚ"ਸਵੱਛਤਾ ਹੀ ਸੇਵਾ" ਮੁਹਿੰਮ ਅਧੀਨ "ਇੱਕ ਤਾਰੀਖ, ਇੱਕ ਘੰਟਾ, ਇੱਕ ਸਾਥ" ਨਾਮ ਹੇਠ ਵਿਸ਼ੇਸ਼ ਸਫਾਈ ਮੁਹਿੰਮ ਚਲਾਈ ਗਈ ਜਿਸ ਵਿੱਚ ਸਮੂਹ ਵਿਭਾਗਾਂ ਦੇ ਅਧਿਕਾਰੀਆਂ, ਕਰਮਚਾਰੀਆਂ ਨੇ ਭਾਗ ਲਿਆ। ਇਸ ਪ੍ਰੋਗਰਾਮ ਤਹਿਤ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਸਮੇਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੇ ਆਲੇ-ਦੁਆਲੇ ਸਾਫ-ਸਫਾਈ ਕੀਤੀ। ਇਸ ਮੁਹਿੰਮ ਵਿਚ ਆਈ.ਆਈ.ਟੀ., ਸਕੂਲਾਂ ਕਾਲਜਾਂ ਦੇ ਵਿਦਿਆਰਥੀ, ਰਾਧਾ ਸੁਆਮੀ ਸਤਸੰਗ ਘਰ, ਬ੍ਰਹਮ ਕੁਮਾਰੀਆਂ, ਵਪਾਰ ਮੰਡਲ ਸਮੇਤ ਧਾਰਮਿਕ ਤੇ ਸਮਾਜਿਕ ਜੱਥੇਬੰਦੀਆਂ ਨੇ ਮੁਹਿੰਮ ਨੂੰ ਸਫਲ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਉਦੇਸ਼ ਆਮ ਲੋਕਾਂ ਨੂੰ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਜਾਗਰੂਕ ਕਰਨਾ ਜਿਸ ਲਈ ਮੋਰਿੰਡਾ, ਸ਼੍ਰੀ ਚਮਕੌਰ ਸਾਹਿਬ, ਨੂਰਪੁਰ ਬੇਦੀ, ਕੀਰਤਪੁਰ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਅਤੇ ਨੰਗਲ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਆਮ ਲੋਕਾਂ ਨੂੰ ਆਪਣੇ ਘਰ ਅਤੇ ਆਲੇ ਦੁਆਲੇ ਦੇ ਚੁਗਰਿਦੇ ਨੂੰ ਸਾਫ ਰੱਖਣ ਬਾਰੇ ਜਾਗਰੂਕ ਕਰਨ ਲਈ ਕੈਂਪ ਲਗਾਏ ਗਏ ਜਿਸ ਵਿਚ ਵੱਡੀ ਗਿਣਤੀ ਵਿਚ ਲੋਕਾਂ ਨੇ ਹਿੱਸਾ ਲਿਆ।

ਇਨ੍ਹਾਂ ਕੈਂਪਾਂ ਵਿਚ ਪਿੰਡਾਂ ਵਿਚ ਲੋਕਾਂ ਨੂੰ ਸੁੱਕੇ ਅਤੇ ਗਿੱਲੇ ਕੂੜੇ ਦੇ ਸਹੀ ਅਤੇ ਸੁਰੱਖਿਅਤ ਨਿਪਟਾਰੇ ਸਬੰਧੀ ਜਾਗਰੂਕ ਕੀਤਾ ਗਿਆ ਤਾਂ ਜੋ ਪਿੰਡਾਂ ਦੇ ਆਲੇ-ਦੁਆਲੇ ਨੂੰ ਸਾਫ ਸੁਥਰਾ ਰੱਖ ਕੇ ਪੌਦੇ ਲਗਾ ਕੇ ਜ਼ਿਲ੍ਹੇ ਦੇ ਹਰ ਖੇਤਰ ਦਾ ਸੁੰਦਰੀਕਰਨ ਕੀਤਾ ਜਾ ਸਕੇ।ਉਨ੍ਹਾਂ ਕਿਹਾ ਕਿ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ਅਤੇ ਸਵੱਛਤਾ ਲੀਗ ਦੇ ਮਾਪਦੰਡਾਂ ਮੁਤਾਬਕ ਸਾਫ਼ ਸੁਥਰਾਂ ਬਣਾਉਣ ਲਈ ਹਰੇਕ ਨਾਗਰਿਕ ਦਾ ਯੋਗਦਾਨ ਜ਼ਰੂਰੀ ਹੈ, ਇਸ ਲਈ ਜ਼ਿਲ੍ਹੇ ਵਿੱਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਵਿੱਚ ਹਰੇਕ ਉਮਰ ਵਰਗ ਨੂੰ ਸ਼ਾਮਲ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। 

ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਸਾਨੂੰ ਸਿੰਗਲ ਯੂਜ਼ ਪਲਾਸਟਿਕ ਵਾਲੇ ਥੈਲਿਆਂ ਦੀ ਵਰਤੋਂ ਨਾ ਕਰਦਿਆਂ ਘਰ ਦੇ ਬਣੇ ਜੂਟ ਦੇ ਥੈਲਿਆਂ ਦਾ ਇਸਤੇਮਾਲ ਕਰਨ ਚਾਹੀਦਾ ਹੈ। ਇਸ ਨਾਲ ਅਸੀਂ ਕੂੜੇ ਵਿਚ ਵੱਡੀ ਮਾਤਰਾ ਵਿਚ ਆਉਣ ਵਾਲੇ ਪਲਾਸਟਿਕ ਦੇ ਲ਼ਿਫਾਫਿਆਂ ਅਤੇ ਹੋਰ ਵਸਤੂਆਂ ਦੀ ਗਿਣਤੀ ਨੂੰ ਘਟਾ ਸਕਦੇ ਹਾਂ ਅਤੇ ਕੂੜੇ ਦਾ ਨਿਪਟਾਰਾ ਵਿਚ ਆਸਾਨੀ ਨਾਲ ਹੋ ਸਕਦਾ ਹੈ। 

ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਦੱਸਿਆ ਕਿ ਇਸ ਮੁਹਿੰਮ ਵਿੱਚ ਪਿੰਡਾਂ ਤੇ ਸ਼ਹਿਰਾਂ ਦੇ ਨਾਗਰਿਕਾਂ ਦੀ ਵਿਆਪਕ ਪੱਧਰ ਉਤੇ ਭਾਗੀਦਾਰੀ ਕੀਤੀ ਗਈ ਜਿਸ ਦੁਆਰਾ ਸਵੱਛਤਾ ਪ੍ਰੋਗਰਾਮ ਵਿੱਚ ਸਥਾਨਿਕ ਨਾਗਰਿਕਾਂ, ਲੋਕਾਂ ਦੇ ਚੁਣੇ ਨੁਮਾਇੰਦਿਆਂ, ਸਮਾਜਿਕ, ਧਾਰਮਿਕ ਤੇ ਵਿਦਿਅਕ ਸੰਸਥਾਵਾਂ, ਰੈਜੀਡੈਂਟ ਵੈਲਫੇਅਰ ਐਸੋਸੀਏਸ਼ਨਾਂ, ਮਾਰਕੀਟ ਐਸੋਸੀਏਸ਼ਨਾਂ, ਯੂਥ ਕਲੱਬਾਂ, ਸਰਕਾਰੀ ਤੇ ਗੈਰ ਸਰਕਾਰੀ ਹਸਪਤਾਲਾਂ, ਹੋਟਲ ਢਾਬਿਆਂ ਦੇ ਮਾਲਕਾਂ ਵਲੋਂ ਆਪਣਾ ਵੱਡਮੁੱਲਾ ਯੋਗਦਾਨ ਪਾਇਆ ਗਿਆ।ਇਸ ਮੌਕੇ ਸਹਾਇਕ ਕਮਿਸ਼ਨਰ (ਜ) ਅਰਵਿੰਦਰਪਾਲ ਸਿੰਘ ਸੋਮਲ, ਮੁੱਖ ਮੰਤਰੀ ਫੀਲਡ ਅਫਸਰ ਅਨਮਜੋਤ ਕੌਰ, ਐਸ.ਡੀ.ਐਮ ਹਰਸਬੰਸ ਸਿੰਘ, ਡੀ.ਐਸ.ਪੀ. ਤ੍ਰਿਲੋਚਨ ਸਿੰਘ, ਨਾਇਬ ਤਹਿਸੀਲਦਾਰ ਅਰਜਨ ਸਿੰਘ ਗਰੇਵਾਲ ਅਤੇ ਵੱਖ-ਵੱਖ ਵਿਭਾਗਾਂ ਦੇ ਮੁੱਖੀ ਤੇ ਕਰਮਚਾਰੀ ਹਾਜ਼ਰ ਸਨ।