5 Dariya News

ਵਿਧਾਇਕ ਰਜਨੀਸ਼ ਦਯੀਆ ਨੇ ਫੂਡ ਸਪਲਾਈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਝੋਨੇ ਦੇ ਖਰੀਦ ਪ੍ਰਬੰਧਾਂ ਸਬੰਧੀ ਕੀਤੀ ਮੀਟਿੰਗ

ਕਿਹਾ, ਕਿਸਾਨਾਂ ਨੂੰ ਨਹੀਂ ਆਉਣੀ ਚਾਹੀਦੀ ਮੰਡੀਆਂ ਵਿੱਚ ਕੋਈ ਪ੍ਰੇਸ਼ਾਨੀ

5 Dariya News

ਫਿਰੋਜ਼ਪੁਰ 04-Oct-2023

ਵਿਧਾਇਕ ਫਿਰੋਜ਼ਪੁਰ ਦਿਹਾਤੀ ਸ੍ਰੀ ਰਜਨੀਸ਼ ਦਯੀਆ ਵੱਲੋਂ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਫੂਡ ਸਪਲਾਈ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਝੋਨੇ ਦੀ ਖਰੀਦ ਦੇ ਸਬੰਧ ਵਿੱਚ ਵਿਧਾਇਕ ਸ੍ਰੀ ਦਹੀਆ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਵਲੋਂ ਲਿਆਂਦੀ ਫ਼ਸਲ ਦੀ ਨਾਲੋ-ਨਾਲ ਹੀ ਤੁਲਾਈ ਕੀਤੀ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਪੇਸ਼ ਨਾ ਆਵੇ। 

ਉਨ੍ਹਾਂ ਕਿਹਾ ਕਿ ਖ਼ਰੀਦ ਏਜੰਸੀਆਂ ਲਿਫਟਿੰਗ ਦਾ ਕੰਮ ਤੇਜ਼ੀ ਨਾਲ ਕਰਨਗੀਆਂ ਤਾਂ ਜੋ ਮੰਡੀਆਂ ਵਿੱਚ ਜ਼ਿਆਦਾ ਭੀੜ ਨਾ ਪਵੇ। ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਕਿਸਾਨਾਂ ਨੂੰ ਆਪਣੀ ਫਸਲ ਵੇਚਣ ਲਈ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਫਸਲ ਦੀ ਰਹਿੰਦ-ਖੂਹੰਦ ਨੂੰ ਅੱਗ ਨਾ ਲਗਾਉਣ ਅਤੇ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਉਸ ਨੂੰ ਮਿੱਟੀ ਵਿੱਚ ਹੀ ਰਲਾਉਣ। 

ਇਸ ਮੌਕੇ ਡੀ.ਐਫ.ਸੀ. ਸ੍ਰੀ ਰਾਜ ਰਿਸ਼ੀ ਮਹਿਰਾ, ਡੀ.ਐਮ. ਮਾਰਕਫੈੱਡ ਸ੍ਰੀ ਕਮਲਦੀਪ ਸਿੰਘ, ਡੀ.ਐਮ. ਪੰਜਾਬ ਸਟੇਟ ਵੇਅਰ ਹਾਊਸ ਸ੍ਰੀ ਆਈ.ਬੀ. ਤਿਵਾੜੀ ਆਦਿ ਹਾਜ਼ਰ ਸਨ।