5 Dariya News

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡੀ ਜ਼ੋਨ ਜ਼ੋਨਲ ਯੁਵਕ ਮੇਲਾ ਸੰਪੰਨ

ਓਵਰਆਲ ਜੇਤੂ: ਏ’ ਡਿਵੀਜ਼ਨ-ਸਿੱਖ ਨੈਸ਼ਨਲ ਕਾਲਜ, ਬੰਗਾ; ਬੀ ਡਿਵੀਜ਼ਨ - ਹਿੰਦੁ ਕੰਨਿਆ ਕਾਲਜ, ਕਪੂਰਥਲਾ

5 Dariya News

ਅੰਮ੍ਰਿਤਸਰ 14-Oct-2023

ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਡੀ ਜ਼ੋਨ ਜ਼ੋਨਲ ਯੁਵਕ ਮੇਲਾ ਅੱਜ ਸਮਾਪਤ ਹੋਇਆ ਜਿਸ ਦੇ ‘ਏ’ ਡਿਵੀਜ਼ਨ ਦਾ ਤਾਜ ਸਿੱਖ ਨੈਸ਼ਨਲ ਕਾਲਜ, ਬੰਗਾ ਅਤੇ ਬੀ ਡਿਵੀਜ਼ਨ ਦਾ ਤਾਜ ਹਿੰਦੁ ਕੰਨਿਆ ਕਾਲਜ, ਕਪੂਰਥਲਾ ਦੇ ਸਿਰ ਸਜਿਆ । ਬੀ ਡਿਵੀਜ਼ਨ ਵਿਚ ਪਹਿਲਾ ਰਨਅਰਜ਼ਅਪ ਕਮਲਾ ਨਹਿਰੂ ਕਾਲਜ ਫਾਰ ਵਿਮਨ, ਫਗਵਾੜਾ ਅਤੇ ਦੂਜਾ ਰਨਅਰਜ਼ਅਪ ਗੁਰੂ ਨਾਨਕ ਖਾਲਸਾ ਕਾਲਜ, ਸੁਲਤਾਨਪੁਰ ਲੋਧੀ ਰਿਹਾ। 

ਚੈਂਪੀਅਨਸ਼ਿਪ ਟਰਾਫੀਆਂ ਪ੍ਰਦਾਨ ਕਰਨ ਸਮੇਂ ਜੇਤੂ ਟੀਮਾਂ ਦੇ ਵਿਿਦਆਰਥੀਆਂ ਤੋਂ ਇਲਾਵਾ ਅਧਿਆਪਕ ਸਾਹਿਬਾਨ ਵੀ ਭਾਰੀ ਗਿਣਤੀ ਵਿਚ ਹਾਜ਼ਰ ਸਨ ਜਿਨ੍ਹਾਂ ਨੂੰ ਅੱਜ ਦੇ ਇਨਾਮ ਵੰਡ ਸਮਾਰੋਹ ਦੀ ਪ੍ਰਧਾਨਗੀ ਕਰ ਰਹੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ, ਡਾ. ਅਮਨਦੀਪ ਸਿੰਘ ਨੇ ਟਰਾਫੀਆਂ ਪ੍ਰਦਾਨ ਕੀਤੀਆਂ। ਇਸ ਮੌਕੇ ਆਪਣੇ ਸੰਬੋਧਨ ਵਿਚ ਜੇਤੂ ਵਿਿਦਆਰਥੀ ਕਲਾਕਾਰਾਂ ਦੀਆਂ ਟੀਮਾਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੀ ਕਲਾ ਦੀ ਪ੍ਰਸੰਸਾ ਕੀਤੀ ਅਤੇ ਇਨ੍ਹਾਂ ਮੁਕਾਬਲਿਆਂ ਵਿਚ ਅਜੇਤੂ ਰਹੇ ਵਿਿਦਆਰਥੀਆਂ ਕਲਾਕਾਰਾਂ ਨੂੰ ਹੋਰ ਮਿਹਨਤ ਕਰਨ ਦੀ ਪ੍ਰੇਰਨਾ ਦਿੱਤੀ ਤਾਂ ਜੋ ਉਹ ਅਗਲੇ ਮੁਕਾਮਾਂ ‘ਤੇ ਕਾਮਯਾਬੀ ਹਾਸਲ ਕਰਨ।

ਅੱਜ ਦਸਮੇਸ਼ ਆਡੀਟੋਰੀਅਮ ਵਿਚ ਕਾਸਟਿਊਮ ਪਰੇਡ, ਮਾਈਮ, ਮਿਮਕਰੀ, ਸਕਿਟ, ਵਨ ਐਕਟ ਪਲੇਅ ਅਤੇ ਗੁਰੂ ਨਾਨਕ ਭਵਨ ਆਡੀਟੋਰੀਅਮ ਵਿਚ ਸਮੂਹ ਸ਼ਬਦ/ਭਜਨ, ਸਮੂਹ ਗੀਤ ਭਾਰਤੀ, ਗੀਤ/ਗਜ਼ਲ, ਲੋਕ ਗੀਤ ਦੇ ਮੁਕਾਬਲੇ ਹੋਏ। ਆਰਕੀਟੈਕਚਰ ਵਿਭਾਗ ਦੀ ਸਟੇਜ 'ਤੇ ਰੰਗੋਲੀ, ਫੁਲਕਾਰੀ, ਮਹਿੰਦੀ ਅਤੇ ਕਾਨਫਰੰਸ ਹਾਲ ਵਿਚ ਪੋਇਟੀਕਲ ਕੁਇਜ਼ ਦੇ ਮੁਕਾਬਲੇ ਕਰਵਾਏ।

ਇਨ੍ਹਾਂ ਯੁਵਕ ਮੇਲਿਆਂ ਦਾ ਆਯੋਜਨ ਵਾਈਸ ਚਾਂਸਲਰ ਪ੍ਰੋ. ਡਾ. ਜਸਪਾਲ ਸਿੰਘ ਸੰਧੂ ਦੀ ਸੁਯੋਗ ਅਗਵਾਈ ਵਿਚ ਯੂਨੀਵਰਸਿਟੀ ਦੇ ਅਧਿਆਪਕਾਂ ਅਤੇ ਵਿਿਦਆਰਥੀ-ਵਲੰਟੀਅਰਾਂ ਦੀ ਸੁਚੱਜੀ ਟੀਮ ਵੱਲੋਂ ਡੀਨ, ਵਿਿਦਆਰਥੀ ਭਲਾਈ, ਪ੍ਰੋ. ਪ੍ਰੀਤ ਮੋਹਿੰਦਰ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ ਅਤੇ ਯੁਵਕ ਭਲਾਈ ਵਿਭਾਗ ਦੇ ਇੰਚਾਰਜ ਡਾ. ਅਮਨਦੀਪ ਸਿੰਘ ਦੀ ਦੇਖ ਰੇਖ ਹੇਠ ਕੀਤਾ ਜਾਂਦਾ ਹੈ।