5 Dariya News

ਸ਼ੋਮਣੀ ਗੁਰਦੁਆਰਾ ਕਮੇਟੀ ਦੀਆਂ ਵੋਟਾਂ ਦੇ ਫਾਰਮ ਵੱਧ ਤੋਂ ਵੱਧ ਭਰੇ ਜਾਣ

ਚੰਡੀਗੜ੍ਹ ਅਤੇ ਮੋਹਾਲੀ ਵਿਖੇ ਕਰਨੈਲ ਸਿੰਘ ਪੀਰ ਮੁਹੰਮਦ ਦੀ ਦੇਖਰੇਖ ਹੇਠ ਖੁਦ ਫਾਰਮ ਭਰੇ ਗਏ

5 Dariya News

ਚੰਡੀਗੜ੍ਹ / ਮੋਹਾਲੀ 06-Nov-2023

ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼ੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਜਨਰਲ ਸਕੱਤਰ ਬੁਲਾਰੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ  ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਹੈ  ਕਿ ਜੋ ਸ਼ੋਮਣੀ ਗੁਰਦੁਆਰਾ  ਕਮੇਟੀ ਦੀਆਂ ਵੋਟਾਂ ਦੇ ਫਾਰਮ ਭਰਨ ਲਈ ਸ੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਚੰਡੀਗੜ੍ਹ ਹਿਮਾਚਲ ਵਿੱਚ ਅਕਾਲੀ ਦਲ ਦੇ ਸੀਨੀਅਰ ਅਹੁਦੇਦਾਰਾ ਸ੍ਰੌਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਬਰਾਂ ਅਤੇ ਯੂਥ ਅਕਾਲੀ ਦਲ  ਇਸਤਰੀ ਅਕਾਲੀ ਦਲ ਦੀਆ ਬੀਬੀਆ ਅਤੇ ਵਲੰਟੀਅਰਾ ਨੌਜਵਾਨਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। 

ਹਰੇਕ ਜ਼ਿਲ੍ਹੇ ਵਿੱਚ ਵੱਖ ਵੱਖ ਪਿੰਡਾਂ ਜਾ ਕੇ ਸ਼ੋਮਣੀ ਕਮੇਟੀ ਦੀਆਂ ਵੋਟਾਂ ਦੇ ਫਾਰਮ ਭਰਨ ਲਈ ਅਕਾਲੀ ਦਲ ਦੇ ਆਗੂਆਂ ਨੂੰ ਫ਼ਾਰਮ ਭਰਨ ਦੀ ਪ੍ਰਕਿਰਿਆ ਜੰਗੀ ਪੱਧਰ ਤੇ ਸ਼ੁਰੂ ਕੀਤੀ ਗਈ ਹੈ । ਕਿਉਂਕਿ ਕੇ ਹਰੇਕ ਵਿਅਕਤੀ ਆਪਣੀ ਵੋਟ ਦਾ ਹੱਕ ਪ੍ਰਦਾਨ ਕਰ  ਸਕੇ । ਇਸ ਮੌਕੇ ਭਾਈ ਕਰਨੈਲ ਸਿੰਘ ਪੀਰ ਮੁਹੰਮਦ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ  15 ਨਵੰਬਰ 1920 ਨੂੰ ਹੋਂਦ ਵਿੱਚ ਆਈ ਸਿੱਖਾਂ ਦੀ ਪ੍ਰਮੁੱਖ ਧਾਰਮਿਕ ਸੰਸਥਾ ਹੈ, ਪਰ ਇਸ ਨੂੰ ਕਾਨੂੰਨੀ ਮਾਨਤਾ 1925 ਦੇ ਸਿੱਖ ਗੁਰਦੁਆਰਾ ਐਕਟ ਪਾਸ ਹੋਣ ਨਾਲ ਮਿਲੀ।

ਪੰਜਾਬ ਵਿੱਚ 1920 ਤੋਂ ਲੈ ਕੇ 1925 ਈ. ਤੱਕ ਗੁਰਦੁਆਰਾ ਸੁਧਾਰ ਲਹਿਰ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਦੇਖ-ਰੇਖ ਹੇਠ ਚੱਲੀ, ਜਿਸ ਸਦਕਾ ਗੁਰਦੁਆਰਿਆਂ ਤੋਂ ਮਹੰਤਾਂ ਦਾ ਕਬਜ਼ਾ ਖਤਮ ਕੀਤਾ ਗਿਆ ਅਤੇ ਇਨ੍ਹਾਂ ਦਾ ਪ੍ਰਬੰਧ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਲਿਆਂਦਾ ਗਿਆ। ਪਿਛਲੇ 10 ਦਹਾਕਿਆਂ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਗੁਰਦੁਆਰਿਆਂ ਦਾ ਪ੍ਰਬੰਧ ਚਲਾ ਰਹੀ ਹੈ। ਜੋ ਇਸ ਸੰਸਥਾ ਦੀਆਂ ਦੁਬਾਰਾ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਇਸ ਲਈ ਪੰਜਾਬ ਚੰਡੀਗੜ੍ਹ ਹਿਮਾਚਲ ਅੰਦਰ ਵੋਟਾਂ ਬਣਾਉਣ ਦੀ ਪ੍ਰਕਿਰਿਆ ਜੰਗੀ ਪੱਧਰ ਤੇ ਚਲ ਰਹੀ ਹੈ। 

ਉਹਨਾਂ ਕਿਹਾ ਕਿ ਹੁਣ ਤੱਕ ਚੰਡੀਗੜ੍ਹ ਅੰਦਰ ਸ੍ਰੌਮਣੀ ਅਕਾਲੀ ਦਲ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਸ ਹਰਦੀਪ ਸਿੰਘ ਬੁਟਰੇਲਾ, ਇਸਤਰੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਨਿਰਮਲ ਕੌਰ ਸੇਖੋ ਅਤੇ ਸ੍ਰੌਮਣੀ ਅਕਾਲੀ ਦਲ ਦੇ ਐਸ ਸੀ ਵਿੰਗ ਦੇ ਪ੍ਰਧਾਨ ਸੁਰਜੀਤ ਸਿੰਘ ਰਾਜਾ ਦੀ ਅਗਵਾਈ ਵਿੱਚ ਲਗਾਤਾਰ ਫਾਰਮ ਭਰੇ ਤੇ ਵੰਡੇ ਜਾ ਰਹੇ ਹਨ । ਉਹਨਾਂ ਗੁਰਦੁਆਰਾ ਇਲੈਕਸ਼ਨ ਕਮਿਸ਼ਨ ਦੇ ਚੀਫ ਰਿਟਾਇਰਡ ਜਸਟਿਸ ਐਸ ਐਸ ਸਾਰੋ ਨੂੰ ਅਪੀਲ ਕੀਤੀ ਕਿ ਵੋਟਰ ਬਣਾਉਣ ਲਈ ਦੋ ਮਹੀਨੇ ਦਾ ਹੋਰ ਸਮਾ ਦਿੱਤਾ ਜਾਣਾ ਚਾਹੀਦਾ ਹੈ ।