5 Dariya News

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚਿੱਬੜਾਂਵਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਕੀਤਾ ਰਵਾਨਾ

5 Dariya News

ਸ੍ਰੀ ਮੁਕਤਸਰ ਸਾਹਿਬ 21-Dec-2023

ਪੰਜਾਬ ਦੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਮਲੋਟ ਵਿਧਾਨ ਸਭਾ ਹਲਕੇ ਦੇ ਪਿੰਡ ਚਿੱਬੜਾਂਵਾਲੀ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਬੱਸ ਨੂੰ ਜਿ਼ਲ੍ਹਾ ਪ੍ਰਸ਼ਾਸਨ ਵਲੋਂ ਰਵਾਨਾ ਕੀਤਾ ਗਿਆ।ਇਸ ਬੱਸ ਵਿੱਚ 40 ਸ਼ਰਧਾਲੂ ਧਾਰਮਿਕ ਸਥਾਨ ਲਈ ਨਿਤਮਸਤਕ ਹੋਣਗੇ।

ਇਸ ਮੌਕੇ ਬੋਲਦਿਆਂ ਸ੍ਰੀ ਜਤਿੰਦਰਪਾਲ ਸਿੰਘ ਤਹਿਸੀਲਦਾਰ ਮਲੋਟ ਨੇ ਕਿਹਾ ਕਿ ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ, ਮੰਤਰੀ ਪੰਜਾਬ ਦੇ ਯਤਨਾ ਸਦਕਾ ਵਿਧਾਨ ਸਭਾ ਹਲਕਾ ਮਲੋਟ ਵਿਚੋਂ ਦੂਸਰੀ ਬੱਸ  ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਸ਼ਰਧਾਲੂਆਂ ਨੂੰ ਧਾਰਮਿਕ ਯਾਤਰਾ ਲਈ ਰਵਾਨਾ ਕੀਤਾ ਗਿਆ ਹੈ। ਸਬੰਧਿਤ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਦਰਸ਼ਨਾਂ ਉਪਰੰਤ ਅਗਲੇ ਦਿਨ ਪਿੰਡ ਵਾਪਸ ਪਰਤਣਗੇ।

ਉਹਨਾਂ ਕਿਹਾ ਕਿ ਇਸ ਯਾਤਰਾ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਰਹਿਣ,ਸਹਿਣ, ਖਾਣੇ ਦਾ ਪੂਰਾ  ਪ੍ਰਬੰਧ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਰਮੇਸ਼ ਕੁਮਾਰ ਦਫਤਰ ਇੰਚਾਰਜ ਆਮ ਆਦਮੀ ਪਾਰਟੀ (ਮਲੋਟ ) ਨੇ ਕਿਹਾ ਕਿ ਬਹੁਤ ਸਾਰੇ ਕਾਰਨਾਂ ਕਰਕੇ ਕੁਝ ਲੋਕ ਧਾਰਮਿਕ ਸਥਾਨਾਂ ਦੀ ਯਾਤਰਾ ਨਹੀਂ ਕਰ ਸਕਦੇ ਸਨ ਪਰ ਪੰਜਾਬ ਸਰਕਾਰ ਦੇ ਇਸ ਉਪਰਾਲੇ ਨਾਲ ਅਜਿਹੇ ਲੋਕ ਆਪਣੇ ਧਾਰਮਿਕ ਸਥਾਨਾਂ ਤੇ ਸ਼ਰਧਾ ਨਾਲ ਦਰਸ਼ਨ ਕਰ ਸਕਣਗੇ। ਇਸ ਮੌਕੇ ਸ਼ਰਧਾਲੂਆਂ ਨੂੰ ਯਾਤਰਾ ਕਿੱਟ ਵੀ ਦਿੱਤੀ ਗਈ। ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਸ਼ੇਰੇਵਾਲਾ ਵੀ ਮੌਜੂਦ ਸਨ।