5 Dariya News

ਵਿਧਾਇਕ ਨਰੇਸ਼ ਕਟਾਰੀਆ ਅਤੇ ਐਸ.ਡੀ.ਐਮ. ਨੇ ਰੈਡ ਕਰਾਸ ਦੇ ਸਹਿਯੋਗ ਨਾਲ ਲੋੜਵੰਦਾਂ ਨੂੰ ਰਜਾਈਆਂ ਦੀ ਵੰਡ ਕੀਤੀ

5 Dariya News

ਜ਼ੀਰਾ 02-Jan-2024

ਰੈਡ ਕਰਾਸ ਦਾ ਮੰਤਵ ਗਰੀਬ, ਬੇਸਹਾਰਾ ਅਤੇ ਲੋੜਵੰਦ ਲੋਕਾਂ ਦੀ ਮਦਦ ਕਰਨਾ ਅਤੇ ਲੋਕਾਂ ਨੂੰ ਟ੍ਰੇਨਿੰਗ ਦੇ ਕੇ ਸਰਟੀਫਿਕੇਟ ਪ੍ਰਦਾਨ ਕਰਨਾ ਹੈ। ਇਹ ਪ੍ਰਗਟਾਵਾ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਲੋੜਵੰਦਾਂ ਨੂੰ ਕੜਾਕੇ ਦੀ ਠੰਡ ਦੇ ਮੌਸਮ ਦੇ ਮੱਦੇਨਜ਼ਰ ਲੋੜਵੰਦਾਂ ਨੂੰ ਮੁਫ਼ਤ ਰਜਾਈਆਂ ਦੀ ਵੰਡ ਕਰਨ ਮੌਕੇ ਕੀਤਾ। 

ਇਸ ਮੌਕੇ ਐਸ.ਡੀ.ਐਮ. ਜ਼ੀਰਾ ਸ੍ਰੀ ਗੁਰਮੀਤ ਸਿੰਘ ਅਤੇ ਸਕੱਤਰ ਰੈੱਡ ਕਰਾਸ ਸ੍ਰੀ ਅਸ਼ੋਕ ਬਹਿਲ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਨੇ ਦੱਸਿਆ ਕਿ ਰੈਡ ਕਰਾਸ ਵੱਲੋਂ ਸਮੇਂ-ਸਮੇਂ ’ਤੇ ਲੋਕ ਭਲਾਈ ਦੇ ਕੰਮ ਕੀਤੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਰੈਡ ਕਰਾਸ ਵੱਲੋਂ ਕੰਪਿਊਟਰ ਟ੍ਰੇਨਿੰਗ, ਫਸਟ ਏਡ ਟ੍ਰੇਨਿੰਗ, ਲੋੜਵੰਦਾਂ ਨੂੰ ਵੀਲ੍ਹ ਚੇਅਰ, ਕੰਨਾਂ ਦੀਆਂ ਮਸ਼ੀਨਾਂ ਅਤੇ ਮੁਫ਼ਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਂਦੀਆਂ ਹਨ। 

ਉਨ੍ਹਾਂ ਦੱਸਿਆ ਕਿ ਅੱਜ ਜ਼ੀਰਾ ਹਲਕੇ ਦੇ  ਲੋੜਵੰਦਾਂ ਨੂੰ ਰੈੱਡ ਕਰਾਸ ਸੁਸਾਇਟੀ ਦੇ ਸਹਿਯੋਗ ਨਾਲ ਰਜਾਈਆਂ  ਅਤੇ ਕੰਬਲਾਂ ਦੀ ਵੰਡ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਰੈਡ ਕਰਾਸ ਵੱਲੋਂ ਇਹ ਲੋਕ ਭਲਾਈ ਦੇ ਕੰਮ ਨਿਰੰਤਰ ਜਾਰੀ ਰਹਿਣਗੇ।