5 Dariya News

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਲੂਆਣਾ ਦੇ ਪਿੰਡ ਨਿਹਾਲ ਖੇੜਾ ਤੋਂ ਸਾਲਾਸਰ ਧਾਮ ਤੇ ਖਾਟੂ ਸਿ਼ਆਮ ਜੀ ਧਾਮ ਲਈ ਬੱਸ ਰਵਾਨਾ

ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ-ਵਿਧਾਇਕ ਬਲੂਆਣਾ

5 Dariya News

ਫਾਜਿਲ਼ਕਾ 12-Jan-2024

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਲੂਆਣਾ ਦੇ ਪਿੰਡ ਨਿਹਾਲ ਖੇੜਾ ਤੋ ਸ਼ਰਧਾਲੂਆਂ ਨੂੰ ਲੈਕੇ ਇਕ ਬੱਸ ਸਾਲਾਸਰ ਧਾਮ ਅਤੇ ਸ੍ਰੀ ਖਾਟੂ ਸਿ਼ਆਮ ਜੀ ਧਾਮ (ਰਾਜਸਥਾਨ) ਲਈ ਰਵਾਨਾ ਹੋਈ ਹੈ। ਇਸ ਬੱਸ ਨੂੰ ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਦੇ ਦਿਸਾ ਨਿਰਦੇਸ਼ਾ ਤੇ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਯੋਤੀ ਪ੍ਰਕਾਸ਼ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ।

ਇਸ ਮੌਕੇ ਹਲਕਾ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਲਈ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਯਾਤਰਾ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਹੈ। ਇਸ ਤਹਿਤ ਵੱਖ ਵੱਖ ਧਾਰਮਿਕ ਸਥਾਨਾਂ ਦੀ ਪੰਜਾਬ ਸਰਕਾਰ ਵੱਲੋਂ ਮੁਫ਼ਤ ਯਾਤਰਾ ਕਰਵਾਈ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵੱਡੀ ਸਹੁਲਤ ਮਿਲੇਗੀ ਜੋ ਕਿ ਕਿਸੇ ਨਾ ਕਿਸੇ ਕਾਰਨ ਆਪਣੀ ਸ਼ਰਧਾ ਵਾਲੀ ਥਾਂ ਦੀ ਯਾਤਰਾ ਕਰਨ ਤੋਂ ਅਸਮਰੱਥ ਸਨ ਪਰ ਪੰਜਾਬ ਸਰਕਾਰ ਨੇ ਲੋਕਾਂ ਨੂੰ ਇਹ ਯਾਤਰਾ ਕਰਵਾ ਕੇ ਸਲਾਘਾਯੋਗ ਕਾਰਜ ਕੀਤਾ ਹੈ। ਇਸ ਮੌਕੇ ਯਾਤਰਾ ਤੇ ਗਏ ਸ਼ਰਧਾਲੂਆਂ ਨੇ ਵੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦਾ ਜੋਰਦਾਰ ਸਵਾਗਤ ਕੀਤਾ ਅਤੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਇਕ ਨੇਕ ਕਾਰਜ ਹੈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰ ਮੌਜੂਦ ਸਨ।