5 Dariya News

ਪੁਲਿਸ ਵਿਭਾਗ ਵੱਲੋਂ ਕਰਵਾਏ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦਾ ਆਖਰੀ ਦਿਨ ਯਾਦਗਾਰੀ ਹੋ ਨਿਬੜਿਆ

ਵਿਧਾਇਕ ਬੱਲੂਆਣਾ,ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਨੌਜਵਾਨ ਖਿਡਾਰੀਆਂ ਦੀ ਕੀਤੀ ਹੌਸਲਾ ਅਫਜਾਈ

5 Dariya News

ਫਾਜ਼ਿਲਕਾ 01-Feb-2024

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀਜੀਪੀ ਪੰਜਾਬ ਸ਼੍ਰੀ. ਗੌਰਵ ਯਾਦਵ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਕੇ ਤੰਦਰੁਸਤ ਤੇ ਸਿਹਤਯਾਬ ਪੰਜਾਬ ਬਣਾਉਣ ਲਈ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਤਹਿਤ ਹੀ ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿੱਚ ਚੱਲ ਰਹੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਆਖਰੀ ਦਿਨ ਨੌਜਵਾਨ ਖਿਡਾਰੀਆਂ ਵਿੱਚ ਭਾਰੀ ਉਤਸਾਹ ਅਤੇ ਜਿੱਤਣ ਦੀ ਤਾਂਗ ਦੇਖਣ ਨੂੰ ਮਿਲੀ! ਇਸ ਦੌਰਾਨ ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਐਸਐਸਪੀ ਸ. ਮਨਜੀਤ ਸਿੰਘ ਢੇਸੀ ਨੇ ਟੁਰਨਾਮੈਂਟ ਦਾ ਆਨੰਦ ਮਾਣਿਆ ਉੱਥੇ ਹੀ ਨੌਜਵਾਨ ਖਿਡਾਰੀਆਂ ਦੀ ਹੌਸਲਾ ਅਫਜਾਈ ਵੀ ਕੀਤੀ!

ਅਬੋਹਰ ਦੇ ਕ੍ਰਿਕਟ ਸਟੇਡੀਅਮ ਵਿਖੇ ਚੱਲ ਰਹੇ ਓਪਨ ਇਨਵੀਟੇਸ਼ਨਲ ਟੂਰਨਾਮੈਂਟ ਦੇ ਆਖਰੀ ਦਿਨ ਨੌਜਵਾਨ ਖਿਡਾਰੀਆਂ ਨੇ ਕ੍ਰਿਕਟ, ਵਾਲੀਬਾਲ, ਕੁਸ਼ਤੀ, ਰੱਸਾ ਕੱਸੀ ਪੂਰੀ ਦ੍ਰਿੜਤਾ, ਸਾਹਸ ਅਤੇ ਜਿੱਤਣ ਦੀ ਤਾਂਗ ਨਾਲ  ਹਾਜ਼ਰੀਨ ਦਾ ਮਨ ਮੋਹਿਆ!  ਜਿੱਥੇ ਵੱਖ ਵੱਖ ਸਕੂਲਾਂ ਅਤੇ ਪਿੰਡਾਂ ਦੇ ਨੌਜਵਾਨ ਖਿਡਾਰੀਆਂ ਨੇ ਇਹਨਾਂ ਖੇਡਾਂ ਵਿੱਚ ਅੱਗੇ ਹੋ ਕੇ ਭਾਗ ਲਿਆ ਉੱਥੇ ਹੀ ਪੰਜਾਬ ਪੁਲਿਸ ਦੇ ਨੌਜਵਾਨ ਖਿਡਾਰੀ ਖਿਡਾਰੀਆਂ ਨੇ ਵੀ ਖੂਬ ਵਾਹ ਵਾਹ ਖੱਟੀ!

ਇਸ ਮੌਕੇ ਬੋਲਦਿਆਂ ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਨੂੰ ਰੰਗਲਾ ਖੁਸ਼ਹਾਲ ਤੇ ਨਸ਼ਾ ਮੁਕਤ ਕਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਇਹ ਟੂਰਨਾਮੈਂਟ ਮੁਕਾਬਲੇ ਚੱਲ ਰਹੇ ਹਨ!  ਉਹਨਾਂ ਕਿਹਾ ਕਿ ਸਰਦਾਰ ਭਗਵੰਤ ਸਿੰਘ ਮਾਨ ਦੀ ਇਹ ਸੋਚ ਹੈ ਕਿ ਪੰਜਾਬ ਦੇ ਨੌਜਵਾਨ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਵਧਣ ਅਤੇ ਖੇਡਾਂ ਵਿੱਚ ਵਧੀਆ ਮੁਕਾਮ ਹਾਸਿਲ ਕਰਕੇ ਆਪਣੇ ਦੇਸ਼ ਪੰਜਾਬ ਜਿਲੇ ਅਤੇ ਮਾਤਾ ਪਿਤਾ ਦਾ ਨਾਮ ਰੋਸ਼ਨ ਕਰਨ!

 ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਸਮੂਹ ਨੌਜਵਾਨ ਖਿਡਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਸ਼ਹਿਰ ਵਿੱਚ ਜੋ ਇਹ ਖੇਡ ਮੁਕਾਬਲੇ ਉਲੀਕੇ ਗਏ ਹਨ ਕਾਫੀ ਸ਼ਲਾਘਾਯੋਗ ਹਨ! ਉਹਨਾਂ ਕਿਹਾ ਕਿ ਨੌਜਵਾਨ ਖਿਡਾਰੀ ਇਨਾਂ ਖੇਡ ਮੁਕਾਬਲਿਆਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਇਹਨਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈ ਕੇ ਨੌਜਵਾਨ ਖਿਡਾਰੀ ਅੱਗੇ ਵੱਧ ਸਕਦੇ ਹਨ! ਕਿਹਾ ਕਿ ਪੰਜਾਬ ਸਰਕਾਰ ਦੇ ਇਹਨਾਂ ਉਪਰਿਆਲਿਆਂ ਨਾਲ ਜਿੱਥੇ ਨੌਜਵਾਨ ਖਿਡਾਰੀ ਖੇਡਾਂ ਵੱਲ ਵਧਣਗੇ ਉੱਥੇ ਹੀ ਨਸ਼ਿਆਂ ਵਰਗੀ ਭੈੜੀ ਲਾਹਣਤ ਤੋਂ ਵੀ ਦੂਰ ਰਹਿਣਗੇ! 

ਉਹਨਾਂ ਕਿਹਾ ਕਿ ਨੌਜਵਾਨ ਖਿਡਾਰੀ ਖੇਡਾਂ ਦੇ ਨਾਲ ਨਾਲ ਪੜ੍ਹਾਈ ਵੱਲ ਵੀ ਆਪਣਾ ਵਿਸ਼ੇਸ਼ ਧਿਆਨ ਦੇਣ! ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਬੋਹਰ ਸ਼ਹਿਰ ਵਿੱਚ ਲਾਇਬ੍ਰੇਰੀ ਬਣਾਈ ਗਈ ਹੈ ਜਿਸ ਦਾ ਜਿਸ ਜਿਸ ਦਾ ਜਲਦ ਹੀ ਉਦਘਾਟਨ ਕਰਕੇ ਨੌਜਵਾਨਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਨੌਜਵਾਨ ਇਥੇ ਆਪਣੀ ਪੜ੍ਹਾਈ ਅਤੇ ਵੱਖ ਟੈਸਟਾਂ ਦੀ ਤਿਆਰੀ ਕਰ ਸਕਦੇ ਹਨ!

 ਐਸਐਸਪੀ ਸਰਦਾਰ ਮਨਜੀਤ ਸਿੰਘ ਢੇਸੀ ਨੇ ਕਿਹਾ ਕਿ ਪੰਜਾਬ ਪੁਲਿਸ ਨਸ਼ਿਆਂ ਨੂੰ ਨੱਥ ਪਾਉਣ ਲਈ ਅਨੇਕਾਂ ਯਤਨ ਕਰ ਰਹੀ ਹੈ। ਨਾ ਕਿਹਾ ਕਿ ਅਨੇਕਾਂ ਹੀ ਨਸ਼ੇ ਦੇ ਸਮਗਲਰ/ ਤਸ਼ਕਰਾਂ ਨੂੰ ਨਸ਼ਿਆਂ ਸਮੇਤ ਫੜਿਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਨੂੰ ਰੰਗਲਾ ਖੁਸ਼ਹਾਲ ਅਤੇ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਇਸੇ ਤਹਿਤ ਹੀ ਇਹ ਖੇਡ ਮੁਕਾਬਲੇ ਵੀ ਕਰਵਾਏ ਜਾ ਰਹੇ ਹਨ!

ਇਸ ਮੌਕੇ ਡੀ.ਐੱਸ.ਪੀ. ਬੱਲੂਆਣਾ ਸੁਖਵਿੰਦਰ ਸਿੰਘ, ਡੀ.ਐੱਸ.ਪੀ.ਅਬੋਹਰ ਅਰੁਣ ਮੁੰਡਨ, ਐੱਸ.ਐੱਚ.ਓ ਅਬੋਹਰ ਸਿਟੀ-1 ਸੁਨੀਲ ਕੁਮਾਰ, ਐੱਸ.ਐੱਚ.ਓ ਅਬੋਹਰ ਸਿਟੀ-2 ਨਵੀਨ ਕੁਮਾਰ, ਕੁਲਦੀਪ ਕੰਬੋਜ, ਅਤੇ ਇੰਚਾਰਜ ਸਪੈਸ਼ਲ ਬ੍ਰਾਂਚ ਨਵਦੀਪ ਸ਼ਰਮਾ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਬੱਚੇ ਵੀ ਹਾਜ਼ਰ ਸਨ।