5 Dariya News

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਅਤੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਦਸੂਹਾ ਤੋਂ ਬੱਸ ਕੀਤੀ ਰਵਾਨਾ

ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨ ਕਰਨਗੇ ਸ਼ਰਧਾਲੂ

5 Dariya News

ਦਸੂਹਾ/ਹੁਸ਼ਿਆਰਪੁਰ 06-Feb-2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ ਅੱਜ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ, ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਅਤੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ ਮੁਲਤਾਨੀ ਦੀ ਮੌਜੂਦਗੀ ਵਿਚ ਸ੍ਰੀ ਤਲਵੰਡੀ ਸਾਬੋ ਅਤੇ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ ਦਰਸ਼ਨਾਂ ਲਈ ਜਾਣ ਵਾਲੀ ਬੱਸ ਨੂੰ ਦਸੂਹਾ ਤੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। 

ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਦਸੂਹਾ ਪ੍ਰਦੀਪ ਸਿੰਘ ਬੈਂਸ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ। ਸ਼ਰਧਾਲੂਆਂ ਦੀ ਬੱਸ ਨੂੰ ਰਵਾਨਾ ਕਰਨ ਮੌਕੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਇਸ ਸਕੀਮ ਦੇ ਸ਼ੁਰੂ ਹੋਣ ਨਾਲ ਪੰਜਾਬ ਵਾਸੀਆਂ ਨੁੰ ਦੇਸ਼ ਭਰ ਵਿਚ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਜਾਣ ਦੇ ਲਈ ਮੁਫ਼ਤ ਸਫਰ ਦੀ ਸੁਵਿਧਾ ਮਿਲੀ ਹੈ। 

ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਯਾਤਰਾ ’ਤੇ ਜਾਣ ਵਾਲੇ ਯਾਤਰੀਆਂ ਦਾ ਸਾਰਾ ਖ਼ਰਚ ਪੰਜਾਬ ਸਰਕਾਰ ਕਰੇਗੀ, ਜਿਸ ਵਿਚ ਆਉਣ-ਜਾਣ, ਠਹਿਰਨ ਅਤੇ ਖਾਣ-ਪੀਣ ਦਾ ਸਾਰਾ ਖ਼ਰਚਾ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸੂ ਦੇ ਆਮ ਲੋਕਾਂ ਦੀ ਹਰ ਛੋਟੀ ਤੋਂ ਵੱਡੀ ਜ਼ਰੂਰਤ ਨੂੰ ਧਿਆਨ ਵਿਚ ਰੱਖਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਸਕੀਮ ਤਹਿਤ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ਦੀ ਯਾਤਰਾ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸੇ ਤਰ੍ਹਾਂ ਯੋਜਨਾ ਅਨੁਸਾਰ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ਰਧਾਲੂਆਂ ਦੀਆਂ ਬੱਸਾਂ ਲਗਾਤਾਰ ਰਵਾਨਾ ਹੁੰਦੀਆਂ ਰਹਿਣਗੀਆਂ। 

ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਵੱਧ ਉਮਰ ਅਤੇ ਆਰਥਿਕ ਤੰਗੀ ਕਾਰਨ ਪੰਜਾਬ ਅਤੇ ਭਾਰਤ ਦੇ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਤੋਂ ਵਾਂਝੇ ਲੋਕਾਂ ਲਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਰਦਾਨ ਸਾਬਤ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਦੀ ਇਸ ਵਿਸ਼ੇਸ਼ ਯੋਜਨਾ ਦੇ ਲਈ ਵਿੱਤੀ ਸਾਲ 2023-24 ਦੌਰਾਨ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।