5 Dariya News

ਪੰਜਾਬ ਸਰਕਾਰ ਨੇ ਕੱਟੇ ਗਏ ਰਾਸ਼ਨ ਕਾਰਡ ਕੀਤੇ ਬਹਾਲ : ਸੰਤੋਸ਼ ਕਟਾਰੀਆ

ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆਂ ਵੱਲੋਂ ਵੱਖ-ਵੱਖ ਥਾਵਾਂ ‘ਤੇ ਲਗਾਏ ਤਿੰਨ ਕੈਂਪ ਦਾ ਦੌਰਾ

5 Dariya News

ਨਵਾਂਸ਼ਹਿਰ 06-Feb-2024

ਪੰਜਾਬ ਸਰਕਾਰ ਵੱਲੋਂ ਕੱਟੇ ਗਏ ਰਾਸ਼ਨ ਕਾਰਡਾਂ ਨੂੰ ਬਹਾਲ ਕੀਤਾ ਗਿਆ ਹੈ। ਜਿਸ ਦਾ ਲਾਭ 10 ਲੱਖ 77 ਹਜ਼ਾਰ ਤੋਂ ਵੱਧ ਲੋਕਾਂ ਨੂੰ ਹੋਵੇਗਾ। ਇਹ ਜਾਣਕਾਰੀ ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਮੁਹਿੰਮ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਸਬ ਡਿਵੀਜਨ ਬਲਾਚੌਰ ਵਿਖੇ ਲਗਾਏ ਗਏ ਵੱਖ-ਵੱਖ ਕੈਂਪ ਪਿੰਡ ਅੰਸਰੋ, ਰੈਲ ਮਾਜਰਾ, ਸਿੰਘਪੁਰ ਦਾ ਦੌਰਾ ਕਰਨ ਉਪਰੰਤ ਦਿੱਤੀ।

ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਦਾ ਬਹੁਤ ਵਧੀਆ ਫੀਡਬੈਕ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਵੱਧ ਤੋਂ ਵੱਧ ਸੁਵਿਧਾਵਾਂ ਦੇਣ ਲਈ ਵਚਨਬੱਧ ਹੈ ਅਤੇ ਇਹ ਸੁਵਿਧਾਵਾਂ ਲੋਕਾਂ ਨੂੰ ਉਨ੍ਹਾਂ ਦੇ ਪਿੰਡਾ–ਮੁੱਹਲਿਆਂ ਵਿੱਚ ਦਿੱਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਦੀ ਖੱਜਲ-ਖੁਆਰੀ ਘੱਟਾਉਣ ਲਈ ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਜਾ ਰਹੇ ਹਨ ਅਤੇ ਇਹ ਕੈਂਪ ਰੋਜ਼ਾਨਾ ਜ਼ਿਲ੍ਹੇ ਅੰਦਰ ਲੱਗਣਗੇ ਜਿਸ ਦਾ ਆਮ ਲੋਕਾਂ ਨੂੰ ਬਹੁਤ ਲਾਭ ਹੋ ਰਿਹਾ ਹੈ। ਵਿਧਾਇਕ ਬਲਾਚੌਰ ਸੰਤੋਸ਼ ਕਟਾਰੀਆ ਨੇ ਕਿਹਾ ਕਿ ਕੈਂਪ ਵਿੱਚ ਲੋਕਾਂ ਨੂੰ 44 ਸੇਵਾਵਾਂ ਮਿਲ ਰਹੀਆਂ ਹਨ। ਜਿਸ ਵਿੱਚ ਸੇਵਾ ਕੇਂਦਰ, ਮਾਲ ਵਿਭਾਗ, ਸਿਹਤ ਵਿਭਾਗ, ਨਗਰ ਨਿਗਮ, ਕਿਰਤ ਵਿਭਾਗ, ਬੈਂਕ ਵਿਭਾਗ, ਬਿਜਲੀ ਵਿਭਾਗ, ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤ ਵਿਭਾਗ ਅਤੇ ਹੋਰ ਵੱਖ-ਵੱਖ ਵਿਭਾਗਾਂ ਵੱਲੋਂ ਆਪਣੇ-ਆਪਣੇ ਕਾਊਂਟਰ ਲੱਗਾ ਕੇ ਲੋਕਾਂ ਨੂੰ ਮੌਕੇ ‘ਤੇ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। 

ਉਨ੍ਹਾਂ ਲੋਕਾਂ ਨੂੰ ਕਿਹਾ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਲੈਣ। ਉਨ੍ਹਾਂ ਨੇ ਇਸ ਮੌਕੇ ‘ਤੇ ਲੋਕਾਂ ਦੀਆਂ ਸਮੱਸਿਆਵਾਂ ਵੀ ਸੁਣੀਆਂ ਅਤੇ ਮੌਕੇ ‘ਤੇ ਹੱਲ ਵੀ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਕੈਬਨਿਟ ਮੀਟਿੰਗਾਂ ਚੰਡੀਗੜ੍ਹ ਵਿਖੇ ਹੀ ਕੀਤੀਆਂ ਜਾਂਦੀਆਂ ਸਨ ਪਰ ਜਦੋਂ ਦੀ ਆਪ ਸਰਕਾਰ ਆਈ ਹੈ, ਉਹ ਕੈਬਨਿਟ ਮੀਟਿੰਗ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਆਯੋਜਿਤ ਕਰ ਰਹੀ ਹੈ। 

ਜਿਸ ਨਾਲ ਜ਼ਿਲ੍ਹਿਆਂ ਦੇ ਵਿਕਾਸ ਵਿੱਚ ਵਾਧਾ ਹੁੰਦਾ ਹੈ ਅਤੇ ਲੋਕਾਂ ਨੂੰ ਵਧੀਆ ਢੰਗ ਨਾਲ ਸਰਕਾਰੀ ਸੇਵਾਵਾਂ ਦਾ ਲਾਭ ਮਿਲਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕੈਬਨਿਟ ਮੀਟਿੰਗਾਂ ਦੇ ਮਿਲੇ ਵਧੀਆ ਫੀਡਬੈਂਕ ਨਾਲ ਹੀ ਇਹ ਮੁਹਿੰਮ ਆਪ ਦੀ ਸਰਕਾਰ ਆਪ ਦੇ ਦੁਆਰ ਸ਼ੁਰੂ ਕੀਤੀ ਗਈ ਹੈ ਤਾਂ ਜੋ ਲੋਕਾਂ ਨੂੰ ਘਰ-ਘਰ ਵਿੱਚ ਸਰਕਾਰ ਦੀਆਂ ਸੇਵਾਵਾਂ ਦਾ ਲਾਭ ਪ੍ਰਾਪਤ ਹੋਵੇ।