5 Dariya News

ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਨੇ ਪਿੰਡ ਨਬੀਪੁਰ ਦੇ ਖੇਡ ਸਟੇਡੀਅਮ ਦਾ ਉਦਘਾਟਨ ਕੀਤਾ

"ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਪਿੰਡ ਨਬੀਪੁਰ, ਬੱਸਾ ਅਤੇ ਯੋਗਾਖੇੜੀ ਵਿਖੇ ਲਗਾਏ ਗਏ ਕੈਂਪਾਂ ਦਾ ਜ਼ਾਇਜਾ ਲਿਆ

5 Dariya News

ਸ਼੍ਰੀ ਚਮਕੌਰ ਸਾਹਿਬ 15-Feb-2024

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਦੇ ਮੰਤਵ ਨਾਲ ਪੰਜਾਬ ਦੇ ਪਿੰਡਾਂ ਵਿਚ ਖੇਡ ਮੈਦਾਨਾਂ ਦਾ ਨਿਰਮਾਣ ਕਰਵਾਇਆ ਜਾ ਰਿਹਾ ਹੈ, ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਸ਼੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ ਨੇ ਪਿੰਡ ਨਬੀਪੁਰ ਦੇ ਖੇਡ ਸਟੇਡੀਅਮ ਦਾ ਉਦਘਾਟਨ ਕਰਨ ਸਮੇਂ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਖੇਡਾਂ ਵੱਲ ਨੌਜਵਾਨਾਂ ਨੂੰ ਪ੍ਰੇਰਿਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਸੂਬੇ ਨੂੰ ਨਸ਼ਿਆਂ ਵਰਗੀਆਂ ਕੁਤਾਹੀਆਂ ਤੋਂ ਵਾਪਿਸ ਮੋੜ ਕੇ ਮੁੜ ਖੇਡ ਮੈਦਾਨਾਂ ਨਾਲ ਜੋੜਿਆ ਜਾਵੇ। ਖੇਡ ਮੈਦਾਨਾਂ ਦੇ ਨਿਰਮਾਣ ਨਾਲ ਪੰਜਾਬ ਵਿੱਚੋਂ ਖੇਡ ਜਗਤ ਨੂੰ ਹੋਰ ਵਧੀਆ ਤੇ ਹੁਨਰਮੰਦ ਖਿਡਾਰੀ ਮਿਲਣਗੇ ਜਿਸ ਕਾਰਨ ਨੌਜਵਾਨਾਂ ਵਿੱਚ ਨਵਾਂ ਉਤਸ਼ਾਹ ਪੈਦਾ ਹੋਵੇਗਾ। 

ਇਸ ਉਪਰੰਤ ਉਨ੍ਹਾਂ ਪੰਜਾਬ ਸਰਕਾਰ ਵਲੋਂ ਆਪ ਦੀ ਸਰਕਾਰ ਆਪ ਦੇ ਦੁਆਰ" ਮੁਹਿੰਮ ਤਹਿਤ ਪਿੰਡ ਨਬੀਪੁਰ, ਬੱਸਾ ਅਤੇ ਯੋਗਾਖੇੜੀ ਵਿਖੇ ਲਗਾਏ ਗਏ ਕੈਂਪਾਂ ਦਾ ਜ਼ਾਇਜਾ ਲਿਆ। ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਵੱਡੀ ਗਿਣਤੀ ਇਲਾਕ਼ੇ ਦੇ ਲੋਕਾਂ ਇਨ੍ਹਾਂ ਕੈਂਪਾਂ ਦਾ ਲਾਭ ਲੈ ਰਹੇ ਹਨ। ਕੈਂਪ ਵਿਚ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹੇ ਜਿਨ੍ਹਾਂ ਵਲੋਂ ਲੋਕਾਂ ਦੇ ਕੰਮਾਂ ਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਗਿਆ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਦਾ ਲੋਕਾਂ ਨੂੰ ਵੱਡਾ ਲਾਭ ਮਿਲ ਰਿਹਾ ਹੈ ਅਤੇ ਇੱਕ ਹੀ ਜਗ੍ਹਾ ’ਤੇ ਇਕੱਠੇ ਹੋ ਕੇ ਸਰਕਾਰੀ ਅਧਿਕਾਰੀ ਲੋਕਾਂ ਨੂੰ ਸਹੂਲਤਾਂ ਮੁਹੱਈਆ ਕਰਵਾ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਐਨ ਪੀ ਰਾਣਾ, ਜਗਤਾਰ ਸਿੰਘ,  ਸਕਿੰਦਰ ਸਿੰਘ, ਨਵਦੀਪ ਸਿੰਘ, ਗੁਰਪ੍ਰੀਤ ਸਿੰਘ, ਮਨਦੀਪ ਸਿੰਘ, ਅਮਨ ਚੋਲਟਾ, ਅਮਰਜੀਤ ਕੌਰ, ਮਨਪ੍ਰੀਤ ਕੌਰ ਅਤੇ ਹੋਰ ਪਾਰਟੀ ਮੈਂਬਰਾਂ ਸਮੇਤ ਪਿੰਡ ਵਾਸੀ ਹਾਜ਼ਰ ਸਨ।