5 Dariya News

ਨੈਸ਼ਨਲ ਡੇਂਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ

5 Dariya News

ਤਰਨਤਾਰਨ 16-May-2024

ਸਿਹਤ ਵਿਭਾਗ ਤਰਨਤਾਰਨ ਨੈਸ਼ਨਲ ਡੇੰਗੂ ਦਿਵਸ ਮੌਕੇ ਜਾਗਰੂਕਤਾ ਰੈਲੀ ਕੱਢੀ ਗਈ ਇਸ ਸਾਲ ਦਾ ਥੀਮ “ਆਓ ਸਾਰੇ ਰਲ-ਮਿਲ ਕੇ ਡੇਂਗੂ ਨੂੰ ਕੰਟਰੋਲ ਕਰੀਏ ਤੇ ਆਧਾਰਿਤ ਇਸ ਜਾਗਰੂਕਤਾ ਰੈਲੀ ਨੂੰ ਸਿਵਲ ਸਰਜਨ ਡਾ ਸੰਜੀਵ ਕੋਹਲੀ ਵਲੋਂ ਹਰੀ ਝੰਡੀ ਦੇ ਕੇ ਸ਼ਹਿਰ ਦੇ ਵੱਖ ਵੱਖ ਹਿੱਸਿਆ ਵਿੱਚ ਰਵਾਨਾ ਕੀਤਾ ਗਿਆ। ਇਸ ਰੈਲੀ ਦੇ ਨਾਲ ਆਈ.ਈ.ਸੀ. ਮਟੀਰੀਅਲ ਰਾਹੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ।

ਇਸ ਅਵਸਰ ਤੇ ਸਿਵਲ ਸਰਜਨ ਡਾ ਸੰਜੀਵ ਕੋਹਲੀ ਨੇ ਕਿਹਾ ਕਿ ਬਰਸਾਤ ਦੇ ਮੌਸਮ ਵਿਚ ਬਹੁਤ ਸਾਰੀਆਂ ਥਾਵਾਂ ਤੇ ਪਾਣੀ ਦਾ ਇੱਕਠਾ ਹੋਣਾਂ ਸੁਭਾਵਿਕ ਹੀ ਹੈ, ਪਰ ਇਸਦੇ ਨਾਲ ਹੀ ਜਿਥੇ ਪਾਣੀ ਇੱਕਠਾ ਹੋਵੇਗਾ ਉਥੇ ਮੱਛਰ ਦੀ ਪੈਦਾਵਾਰ ਵੀ ਹੋਵੇਗੀ, ਇਸ ਲਈ ਸਾਡੀ ਸਾਰਿਆਂ ਦੀ ਇਹ ਜਿੰਮੇਵਾਰੀ ਬਣਦੀ ਹੈ ਕਿ ਮੱਛਰ ਦੀ ਪੈਦਾਵਰ ਨੂੰ ਰੋਕਣ ਲਈ ਸਿਹਤ ਵਿਭਾਗ ਦਾ ਸਹਿਯੋਗ ਕਰੀਏ ਅਤੇ ਹਫਤੇ ਦੇ ਹਰ ਸ਼ੁਕਰਵਾਰ ਵਾਲੇ ਦਿਨ ਆਪਣੇ ਘਰਾਂ ਵਿਚ ਕੂਲਰਾਂ, ਫਰਿਜਾਂ, ਗਮਲਿਆਂ, ਟੈਂਕੀਆਂ, ਛੱਤ ਤੇ ਪਿਆ ਨਾਕਾਰਾ ਸਾਮਾਨ ਅਦਿ ਵਿਚ ਪਾਣੀ ਇੱਕਠਾ ਨਾਂ ਹੋਣ ਦਈਏ ਕਿੳਂਕਿ ਡਂਗੂ ਤੋ ਬਚਣ ਲਈ ਸਭ ਤੋ ਜਿਆਦਾ ਜਰੂ੍ਰਰੀ ਹੈ ਕਿ ਮੱਛਰ ਦੀ ਪੈਦਾਵਾਰ ਨੂੰ ਹੀ ਰੋਕਿਆ ਜਾਵੇ। 

ਇਸ ਦੇ ਨਾਲ ਹੀ ਪੁਰੀ ਬਾਹਵਾਂ ਤੇ ਕੱਪੜੇ ਪਹਿਨੇ ਜਾਣ ਅਤੇ ਮੱਛਰ ਭਜਾਉਣ ਵਾਲੀਆ ਕਰੀਮਾਂ ਆਦੀ ਦਾ ਇਸਤੇਮਾਲ ਵੀ ਸਾਨੂੰ ਡੇਗੂ ਤੋ ਬਚਾ ਸਕਦਾ ਹੈ।ਇਸ ਸੰਬਧੀ ਜਾਣਕਾਰੀ ਦਿੰਦਿਆ ਜਿਲਾ੍ਹ ਐਪੀਡਿਮੋਲੋਜਿਸਟ ਡਾ ਸਿਮਰਨ ਕੌਰ ਨੇ ਕਿਹਾ ਕਿ ਨੇ ਕਿਹਾ ਕਿ ਡੇਂਗੂ ਇੱਕ ਵਾਇਰਲ ਬੁਖਾਰ ਹੈ ਜੋ ਕਿ ਏਡੀਜ ਅਜਿਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਪੈਦਾ ਹੰਦਾ ਹੈ। ਜਿਸਦੇ ਲੱਛਣ ਤੇਜ ਸਿਰ-ਦਰਦ ਅਤੇ ਤੇਜ ਬੁਖਾਰ, ਮਾਸ ਪੇਸ਼ੀਆ ਅਤੇ ਜੋੜਾ ਦਾ ਦਰਦ, ਅੱਖਾ ਦੇ ਪਿਛਲੇ ਹਿੱਸੇ ਦਰਦ, ਉਲਟੀਆਂ, ਨੱਕ-ਮੰਹ ਅਤੇ ਮਸੂੜਿਆਂ ਵਿੱਚੋ ਖੂਨ ਵਗਣਾ ਆਦੀ ਹੈ। 

ਡੇਂਗੂ ਬੁਖਾਰ ਦੇ ਸ਼ੱਕ ਹੋਣ, ਦੀ ਸੂਰਤ ਵਿੱਚ ਤੂਰੰਤ ਸਰਕਾਰੀ ਹਸਪਤਾਲ ਤੋ ਫਰੀ ਚੈਕਅੱਪ ਅਤੇ ਇਲਾਜ ਕਰਵਾਉਣ।ਇਸ ਮੌਕੇ ਤੇ ਜ਼ਿਲ੍ਹਾ ਟੀਕਾਕਰਨ ਅਫਸਰ ਡਾ ਵਰਿੰਦਰਪਾਲ ਕੌਰ, ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ ਆਸ਼ੀਸ਼ ਗੁਪਤਾ, ਜ਼ਿਲ੍ਹਾ ਸਿਹਤ ਅਫਸਰ ਡਾ ਸੁਖਬੀਰ ਕੌਰ, ਐਸ.ਐਮ.ਓ. ਡਾ ਰਮਨਦੀਪ ਪੱਡਾ, ਡਾ ਅਮਨਦੀਪ ਸਿੰਘ , ਡਾ ਸੁਖਜਿੰਦਰ ਸਿੰਘ, ਡਾ ਰਨਦੀਪ, ਜ਼ਿਲ੍ਹਾ ਐਮ.ਈ.ਆਈ.ਓ. ਅਮਰਦੀਪ ਸਿੰਘ, ਸਮੂਹ ਐਂਟੀ ਲਾਰਵਾ ਅਤੇ ਪੈਰਾ ਮੈਡੀਕਲ ਸਟਾਫ, ਨਰਸਿੰਗ ਸਟਾਫ ਅਤੇ ਨਰਸਿੰਗ ਸਟੂਡੇਂਟ ਹਾਜਰ ਸਨ।