5 Dariya News

ਜ਼ਿਲਾ ਹਸਪਤਾਲ ਵਿੱਚ ਮਨਾਇਆ "ਵਿਸ਼ਵ ਹਾਈਪਰਟੈਂਸ਼ਨ ਡੇਅ"

ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ :- ਸਿਵਲ ਸਰਜਨ

5 Dariya News

ਫਤਿਹਗੜ੍ਹ ਸਾਹਿਬ 17-May-2024

ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ ਦਵਿੰਦਰਜੀਤ ਕੌਰ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਵਿਖੇ "ਵਿਸ਼ਵ ਹਾਈਪਰਟੈਂਸ਼ਨ ਦਿਵਸ" ਦੇ ਮੌਕੇ ਤੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਵਿੱਚ ਮਰੀਜ਼ ਅਤੇ ਉਹਨਾਂ ਦੇ ਰਿਸ਼ਤੇਦਾਰਾਂ ਨੇ ਸ਼ਮੂਲੀਅਤ ਕੀਤੀ ਜਿਨਾਂ ਨੂੰ ਡਾਕਟਰਾਂ ਵੱਲੋਂ ਹਾਈਪਰਟੈਂਸ਼ਨ ਬਾਰੇ ਜਾਗਰੂਕ ਕੀਤਾ ਗਿਆ। 

ਸੈਮੀਨਾਰ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਜਾਗਰੂਕ ਹੋਕੇ ਹੀ ਗੈਰ ਸੰਚਾਰੀ ਬਿਮਾਰੀਆਂ ਤੋਂ ਬਚਿਆ ਜਾ ਸਕਦਾ ਹੈ, ਇਹਨਾਂ ਬਿਮਾਰੀਆਂ ਵਿੱਚ ਹਾਈ ਬਲੱਡ ਪ੍ਰੈਸ਼ਰ , ਸੂਗਰ ,ਕੈਂਸਰ , ਸਟਰੋਕ ਆਦਿ ਸ਼ਾਮਿਲ ਹਨ। ਉਹਨਾਂ ਕਿਹਾ ਕਿ ਇਹਨਾਂ ਬਿਮਾਰੀਆਂ ਵਿੱਚ ਹਾਈ ਬਲੱਡ ਪ੍ਰੈਸ਼ਰ ਇੱਕ ਸਾਈਲੈਂਟ ਕਿਲਰ ਹੈ ਕਿਉਂਕਿ ਬਹੁਤ ਸਾਰੇ ਕੇਸਾਂ ਵਿੱਚ ਬਿਨਾਂ ਸੁਚੇਤ ਕੀਤਿਆਂ ਇਹ ਵਿਅਕਤੀ ਦੇ ਦਿਲ, ਗੁਰਦਿਆਂ ,ਨਾੜਾ ਅਤੇ ਸਰੀਰ ਦੇ ਹੋਰ ਅੰਗਾਂ ਨੂੰ ਖਰਾਬ ਕਰ ਦਿੰਦਾ ਹੈ। 

ਉਹਨਾਂ ਕਿਹਾ ਕਿ ਜਾਗਰੂਕ ਹੋ ਕੇ ਸਮੇਂ ਸਿਰ ਇਸ ਬਿਮਾਰੀ ਦਾ ਪਤਾ ਲਗਾਉਣ ਨਾਲ ਇਸ ਨਾਲ ਹੋਣ ਵਾਲੇ ਨੁਕਸਾਨਾਂ ਤੋਂ ਬਚਿਆ ਜਾ ਸਕਦਾ ਹੈ । ਜਿਲਾ ਹਸਪਤਾਲ ਦੇ ਮੁਖੀ ਸੀਨੀਅਰ ਮੈਡੀਕਲ ਅਫਸਰ ਡਾ ਬਲਕਾਰ ਸਿੰਘ ਨੇ ਦੱਸਿਆ ਕਿ ਰੋਜਾਨਾ ਜੀਵਨ ਵਿੱਚ ਨਮਕ , ਆਚਾਰ, ਡੱਬਾ ਬੰਦ ਭੋਜਨ , ਤਲਿਆ ਭੋਜਨ, ਫਾਸਟ ਫੂਡ , ਤੇਲ, ਮੈਦਾ, ਚੀਨੀ, ਘੀ ਆਦਿ ਦੀ ਲੋੜ ਨਾਲੋਂ ਵਧੇਰੇ ਵਰਤੋਂ ਗੈਰ  ਸੰਚਾਰੀ ਬਿਮਾਰੀਆਂ ਨੂੰ ਜਨਮ ਦਿੰਦੀ ਹੈ। 

ਉਹਨਾਂ ਕਿਹਾ ਕਿ ਇਹਨਾਂ ਬਿਮਾਰੀਆਂ ਤੋਂ ਬਚਣ ਲਈ ਸਾਨੂੰ ਸੰਤੁਲਿਤ ਭੋਜਨ, ਤਣਾਅ ਰਹਿਤ ਜੀਵਨ, ਬੀੜੀ , ਸਿਗਰਟ ,ਤੰਬਾਕੂ ਦੀ ਵਰਤੋਂ ਨਾ ਕਰਨਾ, ਖਾਣ ਪੀਣ ਸਬੰਧੀ ਚੰਗੀਆਂ ਆਦਤਾਂ, ਹਰ ਰੋਜ਼ ਕਸਰਤ, ਆਦਿ ਗੱਲਾਂ ਵੱਲ ਧਿਆਨ ਦੇਣਾ ਚਾਹੀਦਾ ਹੈ। ਮੈਡੀਸਨ ਦੇ ਮਾਹਿਰ ਡਾ ਹਰਕੇਸ਼ ਕੁਮਾਰ ਨੇ ਗੈਰ ਸੰਚਾਰੀ ਬਿਮਾਰੀਆਂ ਦੇ ਚਿੰਨ ,ਲੱਛਣ ਤੇ ਇਸ ਦੇ ਇਲਾਜ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਡਾਕਟਰਾਂ ਵੱਲੋਂ ਸੁਝਾਏ ਗਏ ਇਲਾਜ , ਪਰਹੇਜ, ਅਤੇ ਰੋਜਾਨਾ ਜੀਵਨ ਵਿੱਚ ਲੋੜੀਂਦੀਆਂ ਤਬਦੀਲੀਆਂ ਕਰਨ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ। 

ਉਹਨਾਂ ਸਿਹਤ ਵਿਭਾਗ ਵੱਲੋਂ ਇਹਨਾਂ ਬਿਮਾਰੀਆਂ ਸਬੰਧੀ ਦਿੱਤੀਆਂ ਜਾ ਰਹੀਆਂ ਸੇਵਾਵਾਂ ਸਬੰਧੀ ਵੀ ਵਿਸਥਾਰ ਸਹਿਤ ਦੱਸਿਆ। ਇਸ ਮੌਕੇ ਤੇ ਜਿਲਾ ਪ੍ਰੋਗਰਾਮ ਮੈਨੇਜਰ ਡਾ ਕਸੀਤਿਜ ਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ ਜਸਵਿੰਦਰ ਕੌਰ, ਮਾਨਵ ਸਾਹ, ਧਰਮ ਸਿੰਘ ,ਮਨਵੀਰ ਸਿੰਘ,  ਤੋਂ ਇਲਾਵਾ ਨਰਸਿੰਗ ਕਾਲਜ ਦੇ ਸਿੱਖਿਆਰਥੀ ਹਾਜ਼ਰ ਸਨ।