5 Dariya News

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਐਫ.ਐਸ.ਟੀ ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਦਿੱਤੀ ਹਦਾਇਤ

ਹੁਣ ਤੱਕ 7.8 ਲੱਖ ਰੁਪਏ ਦੀ ਰਾਸ਼ੀ ਕੀਤੀ ਗਈ ਜ਼ਬਤ

5 Dariya News

ਰੂਪਨਗਰ 23-May-2024

ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਰਨ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾਂ 2024 ਨੂੰ ਧਿਆਨ ਵਿਚ ਰੱਖਦੇ ਹੋਂਏ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕ ਸਭਾ ਹਲਕਾ ਅਨੰਦਪੁਰ ਸਾਹਿਬ ਹਲਕੇ ਦੇ ਐਫ.ਐਸ.ਟੀ. ਤੇ ਐਸ.ਐਸ.ਟੀ ਟੀਮਾਂ ਨੂੰ ਸਖਤੀ ਨਾਲ ਚੈਕਿੰਗ ਕਰਨ ਦੀ ਹਦਾਇਤ ਦਿੱਤੀ। ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਮੀਟਿੰਗ ਦੀ ਅਗਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਐਸ.ਐਸ.ਟੀ ਟੀਮਾਂ ਅੰਤਰ-ਰਾਜੀ ਨਾਕਿਆਂ ਉਤੇ ਵਿਸ਼ੇਸ਼ ਧਿਆਨ ਦੇਣ ਤੇ ਕਿਸੇ ਵੀ ਤਰ੍ਹਾਂ ਦੇ ਗੈਰ ਕਾਨੂੰਨੀ ਸ਼ਰਾਬ, ਨਗਦੀ, ਹਥਿਆਰ ਦੀ ਸਪਲਾਈ ਕਰਨ ਵਾਲੇ ਗੈਰ ਸਮਾਜੀ ਅਨਸਰਾਂ ਉਤੇ ਪਕੜ ਬਣਾਈ ਜਾ ਸਕੇ।

ਇਸੇ ਤਹਿਤ ਡਿਪਟੀ ਕਮਿਸ਼ਨਰ ਨੇ ਰਾਮਪੁਰ ਝੱਜਰ ਵਿਖੇ ਲਗਾਏ ਗਏ ਨਾਕੇ ਦੀ ਅਚਨਚੇਤ ਚੈਕਿੰਗ ਕੀਤੀ ਅਤੇ ਅਨੰਦਪੁਰ ਸਾਹਿਬ ਬੱਸ ਸਟੈਂਡ ਵਿਖੇ ਫਲਾਇੰਗ ਸੁਕਾਇਡ ਟੀਮਾਂ ਵਲੋਂ ਕੀਤੀ ਜਾ ਰਹੀ ਚੈਕਿੰਗ ਦੀ ਸਮੀਖਿਆ ਕੀਤੀ। ਉਨ੍ਹਾ ਕਿਹਾ ਕਿ ਹੁਣ ਤੱਕ ਦੀ ਚੈਕਿੰਗ ਦੌਰਾਨ 7.8 ਲੱਖ ਰੁਪਏ ਦੀ ਰਾਸ਼ੀ ਜ਼ਬਤ ਕੀਤੀ ਜਾ ਚੁੱਕੀ ਹੈ ਅਤੇ ਇਸ ਦੇ ਨਾਲ ਹੀ 13.5 ਕਿਲੋ ਭੁੱਕੀ, 69 ਕਿਲੋ ਗਾਂਜਾ ਤੇ 59 ਗ੍ਰਾਮ ਡਰੱਗ ਪਾਊਡਰ ਬ੍ਰਾਮਦ ਕੀਤਾ ਜਾ ਚੁੱਕਾ ਹੈ। 

ਉਨ੍ਹਾਂ ਕਿਹਾ ਕਿ ਐਸ.ਐਸ.ਟੀ ਦੁਆਰਾ ਚੈਕਿੰਗ ਇੱਕ ਕਾਰਜਕਾਰੀ ਮੈਜੀਸਟ੍ਰੈਟ ਦੀ ਮੌਜੂਦਗੀ ਵਿਚ ਕੀਤੀ ਜਾਵੇਗੀ ਅਤੇ ਉਸ ਪੂਰੀ ਚੈਕਿੰਗ ਦੀ ਯਕੀਨਣ ਵੀਡੀਓ ਗ੍ਰਾਫੀ ਕੀਤੀ ਜਾਵੇ। ਉਨਾਂ ਕਿਹਾ ਕਿ ਕਿਸੇ ਵੀ ਸਮਾਨ ਜਾਂ ਵਹਾਨ ਦੀ ਚੈਕਿੰਗ ਕਰਦੇ ਸਮੇਂ ਪੂਰੀ ਨਿਮਰਤਾ, ਚੰਗੇ ਤਰੀਕੇ ਨਾਲ ਵਿਵਹਾਰ ਕੀਤਾ ਜਾਵੇ ਅਤੇ ਕਿਸੇ ਵੀ ਮਹਿਲਾ ਦੀ ਚੈਕਿੰਗ ਮਹਿਲਾ ਪੁਲਿਸ ਤੋਂ ਕਰਵਾਈ ਜਾਵੇ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਐਸ.ਐਸ.ਟੀ ਟੀਮਾਂ ਨੂੰ ਕਿਹਾ ਕਿ ਆਪਣੀ ਰੋਜ਼ਾਨਾ ਡਿਊਟੀ ਦੌਰਾਨ ਸਹੀ ਤਰੀਕੇ ਨਾਲ ਲਾਕ ਬੁੱਕ ਭਰੀ ਜਾਵੇ ਤੇ ਜ਼ਿਲ੍ਹਾ ਚੋਣ ਅਫਸਰ, ਐਸ.ਪੀ, ਖਰਚਾ ਨਿਗਰਾਨ, ਜਨਰਲ ਅਬਜ਼ਰਵਰ ਤੇ ਪੁਲਿਸ ਅਬਜ਼ਰ ਨੂੰ ਇਸ ਦੀ ਰੋਜ਼ਾਨਾ ਰਿਪੋਰਟ ਕੀਤੀ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਪੂਜਾ ਸਿਆਲ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ (ਵ) ਸੰਜੀਵ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮਹਿੰਦਰਪਾਲ ਸਿੰਘ ਚੌਹਾਨ ਅਤੇ ਫਲਾਇੰਗ ਸੁਕਾਇਡ ਟੀਮਾਂ ਤੇ ਐਸ.ਐਸ.ਟੀ ਟੀਮਾਂ ਦੇ ਸਮੂਹ ਮੈਂਬਰ ਹਾਜ਼ਰ ਸਨ।