5 Dariya News

ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਲਈ ਕੀਤੀ ਰੀਵਿਓ ਮੀਟਿੰਗ

5 Dariya News

ਫ਼ਤਿਹਗੜ੍ਹ ਸਾਹਿਬ 24-May-2024

ਜਿਲੇ ਅੰਦਰ ਪੰਜ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੀ ਮੌਤ ਦਰ ਵਿੱਚ ਕਮੀ ਲਿਆਉਣ ਦੇ ਮਕਸਦ ਨਾਲ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ, ਬਲਾਕਾਂ ਦੇ ਮੈਡੀਕਲ ਅਫਸਰ, ਬੱਚਿਆਂ ਦੇ ਮਾਹਰ ਡਾਕਟਰ ਅਤੇ ਪੈਰਾ ਮੈਡੀਕਲ ਸਟਾਫ ਨਾਲ ਰੀਵਿਓ ਮੀਟਿੰਗ ਕੀਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸਿਵਲ ਸਰਜਨ ਡਾਕਟਰ ਦਵਿੰਦਰਜੀਤ ਕੌਰ ਨੇ ਕਿਹਾ ਕਿ ਬੱਚੇ ਦਾ ਸਮੇਂ ਤੋਂ ਪਹਿਲਾ ਪੈਦਾ ਹੋਣਾ, ਜਨਮ ਸਮੇਂ ਵਜਨ ਦਾ ਬੱਹੁਤ ਘੱਟ ਹੋਣਾ, ਬੱਚੇ ਨੂੰ ਠੀਕ ਤਰੀਕੇ ਨਾਲ ਦੁੱਧ ਨਾ ਪਿਲਾਉਣਾ, ਬੱਚੇ ਨੂੰ ਬਿਮਾਰ ਹੋਣ ਤੇ ਦੇਰੀ ਨਾਲ ਡਾਕਟਰ ਕੋਲ ਲੈ ਕੇ ਜਾਣਾ ਆਦਿ ਕਾਰਨ ਬੱਚਿਆਂ ਦੀ ਮੌਤ ਦਰ ਵਿੱਚ ਵਾਧਾ ਕਰਦੇ ਹਨ। 

ਉਹਨਾਂ ਕਿਹਾ ਕਿ ਬੱਚਿਆਂ ਦੀ ਸਿਹਤ ਸੰਭਾਲ ਸਬੰਧੀ ਮਾਤਾ ਪਿਤਾ ਨੂੰ ਜਾਗਰੂਕ ਕਰਕੇ, ਸਮੇਂ ਸਿਰ ਸਿਹਤ ਸਹੂਲਤਾਂ ਪ੍ਰਦਾਨ ਕਰਕੇ ਅਤੇ ਬੱਚਿਆਂ ਦੇ ਟੀਕਾਕਰਨ ਸਮੇਂ ਸਿਰ ਕਰਨ ਨਾਲ ਬੱਚਿਆਂ ਦੀ ਮੌਤ ਦਰ ਨੂੰ ਘਟਾਇਆ ਜਾ ਸਕਦਾ ਹੈ। ਜਿਲ੍ਹਾ ਟੀਕਾਕਰਨ ਅਫਸਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਬੱਚੇ ਨੁੰ ਦੁੱਧ ਪਿਲਾਉਣ ਤੋਂ ਤੁਰੰਤ ਬਾਅਦ ਮੋਢੇ ਨਾਲ ਲਾ ਕੇ ਡਕਾਰ ਦਿਵਾਉਣਾ ਜਰੂਰੀ ਹੈ ।ਉਹਨਾਂ ਕਿਹਾ ਕਿ ਘੱਟ ਵਜਨ ਅਤੇ ਹਾਈ ਰਿਸਕ ਨਿਸ਼ਾਨੀਆਂ ਵਾਲੀਆਂ ਗਰਭਵਤੀ ਅੋਰਤਾਂ ਨੂੰ ਸਿਹਤਮੰਦ ਖੁਰਾਕ ਖਾਣ ਦੇਣ ਦੇ ਨਾਲ ਨਾਲ ਜਣੇਪੇ ਸਮੇਂ ਨਿਯਮਿਤ ਜਾਂਚ ਯਕੀਨੀ ਬਣਾਉਣ ਤਾਂ ਜੋ ਜਨਮ ਸਮੇਂ ਬੱਚੇ ਦਾ ਵਜਨ ਘੱਟ ਨਾ ਹੋਵੇ। 

ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਵੱਲੋਂ fੲਸ ਮੋਕੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪੈਰਾ ਮੈਡੀਕਲ ਸਟਾਫ ਅਤੇ ਆਸ਼ਾ ਰਾਹੀ ਅੋਰਤਾਂ ਦੇ ਗਰਭਵਤੀ ਹੋਣ ਤੇ ਜਲਦ ਤੋਂ ਜਲਦ ਰਜਿਸ਼ਟਰੇਸ਼ਨ ਕਰਵਾਉਣ, ਰੈਗੁਲਰ ਸਿਹਤ ਜਾਂਚ ਕਰਵਾਉਣ, ਡਲਿਵਰੀ ਸਿਹਤ ਸੰਸਥਾਂਵਾ ਵਿੱਚ ਕਰਵਾਉਣ, ਨਵ ਜਨਮੇਂ ਬੱਚੇ ਲਈ ਬ੍ਰੈਸਟ ਫੀਡਿੰਗ ਦੇ ਸਹੀ ਤਰੀਕੇ, ਬੱਚਿਆਂ ਨੂੰ ਕਿਸੇ ਕਿਸਮ ਦੀ ਤਕਲੀਫ ਹੋਣ ਤੇ ਤੁਰੰਤ ਡਾਕਟਰੀ ਜਾਂਚ ਕਰਵਾਉਣ ਆਦਿ ਨੁਕਤੇ ਦੱਸਣ ਅਤੇ ਘੱਟੋ ਘੱਟ ਪਹਿਲੇ 6 ਮਹੀਨੇ ਤੱਕ ਮਾਂਵਾ ਨੂੰ ਆਪਣੇ ਨਵ ਜਨਮੇਂ ਬੱਚਿਆਂ ਨੂੰ ਕੇਵਲ ਮਾਂ ਦਾ ਦੁੱਧ ਪਿਲਾਉਣ ਲਈ ਜਾਗਰੂਕ ਕਰਨ। ਇਸ ਮੌਕੇ ਤੇ ਜ਼ਿਲਾ ਪ੍ਰੋਗਰਾਮ ਮੈਨੇਜਰ ਡਾਕਟਰ ਕਸੀਤਿਸੀਮਾ, ਜਿਲਾ ਸਮੂਹ ਸਿੱਖਿਆ ਤੇ ਸੂਚਨਾ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਅਨਿਲ ਭਾਰਤਵਾਦ , ਆਦਿ ਹਾਜਰ ਸਨ।