5 Dariya News

'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ

ਪ੍ਰਨੀਤ ਕੌਰ ਨੇ ਕਿਹਾ 'ਆਪ' ਸਰਕਾਰ ਦੀਆਂ ਕਮਜ਼ੋਰ ਨੀਤੀਆਂ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਿਆ

5 Dariya News

ਪਟਿਆਲਾ 25-May-2024

ਕਹਿਰ ਦੀ ਗਰਮੀ ਨੇ ਤਰਾਹੀ ਮਚਾਈ ਹੋਈ ਹੈ ਅਤੇ 45 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਵਿੱਚ 'ਆਪ' ਸਰਕਾਰ ਦੇ ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਹੀ ਮੁਸ਼ਕਲ ਕਰ ਦਿੱਤਾ ਹੈ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਬਿਜਲੀ ਦੇ ਅਣਐਲਾਨੇ ਕੱਟਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਸ਼ਨੀਵਾਰ ਨੂੰ ਨਾਭਾ ਅਤੇ ਸਮਾਣਾ ਖੇਤਰ ਦੇ ਕਈ ਪਿੰਡਾਂ ਦੇ ਚੋਣ ਦੌਰੇ 'ਤੇ ਸਨ। 

ਇਸ ਦੌਰਾਨ ਉਨ੍ਹਾਂ ਖੁਦ ਲੋਕਾਂ ਨੂੰ ਬਿਜਲੀ ਦੇ ਕੱਟਾਂ ਕਾਰਨ ਪ੍ਰੇਸ਼ਾਨ ਹੁੰਦੇ ਦੇਖਿਆ। ਆਮ ਆਦਮੀ ਪਾਰਟੀ ਜਿਸ ਨੇ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਬਿਜਲੀ ਕੱਟਾਂ ਰਾਹੀਂ ਆਪਣੀਆਂ ਗਲਤ ਨੀਤੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਭਾਜਪਾ ਨੇਤਾ ਪ੍ਰਨੀਤ ਕੌਰ ਨੇ ਕਿਹਾ ਕਿ ਜਿੱਥੇ ਬਿਜਲੀ ਕੱਟਾਂ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਮੁਸ਼ਕਲ ਹੋ ਗਿਆ ਹੈ, ਉੱਥੇ ਜ਼ਿਲ੍ਹੇ ਭਰ ਦੀਆਂ ਸਾਰੀਆਂ ਛੋਟੀਆਂ-ਵੱਡੀਆਂ ਸਨਅਤਾਂ ਨੂੰ ਭਾਰੀ ਵਿੱਤੀ ਘਾਟਾ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੰਜਾਬ ਦੀ 'ਆਪ' ਸਰਕਾਰ ਨੂੰ ਗਰਮੀ ਨੂੰ ਲੈ ਕੇ ਪਹਿਲਾਂ ਤੋਂ ਜੋ ਤਿਆਰੀ ਕਰਨੀ ਚਾਹੀਦੀ ਸੀ ਉਹ ਨਹੀਂ ਕਰ ਸਕੀ ਅਤੇ ਅੱਜ ਬਿਜਲੀ ਕੱਟ ਲਗਾ ਕੇ ਆਪਣੀਆਂ ਗਲਤੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਇਲਾਕਾ ਅੱਜ ਬਿਜਲੀ ਕੱਟਾਂ ਤੋਂ ਅਛੂਤਾ ਨਹੀਂ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਤੁਰੰਤ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।  ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਵਧਦੇ ਤਾਪਮਾਨ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਹੈ। ਬਿਜਲੀ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਪੰਜਾਬ ਦੀ 'ਆਪ' ਸਰਕਾਰ ਹੁਣ ਬਿਜਲੀ ਕੱਟਾਂ ਰਾਹੀਂ ਬਿਜਲੀ ਸਪਲਾਈ ਨੂੰ ਪੂਰਾ ਕਰਨ ਦਾ ਢੌਂਗ ਕਰ ਰਹੀ ਹੈ। 

ਅਣਐਲਾਨੇ ਕੱਟਾਂ ਦੀ ਗਿਣਤੀ ਦਿਨ ਵਿੱਚ ਦੋ ਤੋਂ ਤਿੰਨ ਗੁਣਾ ਵਧਾ ਦਿੱਤੀ ਗਈ ਹੈ, ਜਿਸ ਨੂੰ ਰੱਖ-ਰਖਾਅ ਕਹਿ ਕੇ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਮਈ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਅਸਫਲ ਰਹੀ ਹੈ। ਆਉਣ ਵਾਲੇ ਦਿਨਾਂ 'ਚ ਝੋਨੇ ਦੇ ਸੀਜ਼ਨ ਲਈ ਖੇਤੀ ਖੇਤਰ ਤੋਂ ਬਿਜਲੀ ਦੀ ਮੰਗ ਵਧਣ ਵਾਲੀ ਹੈ ਅਤੇ ਜਿਵੇਂ-ਜਿਵੇਂ ਇਹ ਮੰਗ ਵਧਦੀ ਜਾਵੇਗੀ, ਪੰਜਾਬ 'ਚ ਬਿਜਲੀ ਸਪਲਾਈ ਦੀ ਸਮੱਸਿਆ ਹੋਰ ਵੀ ਵੱਡੀ ਹੁੰਦੀ ਜਾਵੇਗੀ, ਜਿਸ ਦਾ ਖਮਿਆਜ਼ਾ ਹਰ ਪੰਜਾਬੀ ਨੂੰ ਭੁਗਤਣਾ ਪਵੇਗਾ।

 ਨਾਭਾ ਹਲਕੇ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦਾ ਰਿਕਾਰਡ ਗਵਾਹ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਬਿਜਲੀ ਦੀ ਮੰਗ ਦਾ ਗ੍ਰਾਫ਼ ਲਗਾਤਾਰ ਵੱਧ ਰਿਹਾ ਹੈ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਮੰਗ ਨੂੰ ਦੇਖਦੇ ਹੋਏ ਬਿਜਲੀ ਸਪਲਾਈ ਪੂਰਾ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਪੰਜਾਬ ਦੀ 'ਆਪ' ਸਰਕਾਰ ਦੀ ਅਯੋਗਤਾ ਆਉਣ ਵਾਲੇ ਦਿਨਾਂ ਵਿੱਚ ਸਨਅਤੀ ਖੇਤਰ ਨੂੰ ਬਿਜਲੀ ਕੱਟਾਂ ਲਈ ਮਜਬੂਰ ਕਰਨ ਦੀ ਤਿਆਰੀ ਵਿੱਚ ਹੈ, ਇਸ ਡਰ ਤੋਂ ਪੰਜਾਬ ਦੇ ਸਨਅਤਕਾਰਾਂ ਨੂੰ ਪਹਿਲਾਂ ਤੋਂ ਹੀ ਭਾਰੀ ਵਿੱਤੀ ਘਾਟੇ ਦਾ ਡਰ ਸਦਤਾਉਣ ਲੱਗ ਪਿਆ ਹੈ।

आप की 300 यूनिट मुफ्त वाली बिजली गुल, बिजली कटों से कराह रहे लोगः परनीत कौर

कहा मान सरकार की कमजोर नीतियां से पंजाब में बिजली की मांग और सप्लाई में फासला बढ़ा  

पटियाला

भीषण गर्मी कहर बरसा रही है और 45 डिग्री सेल्सियस से अधिक हुए तापमान में बिजली कट लोगों का घरों में रहना दूभर कर चुके हैं। पटियाला लोकसभा सीट से भाजपा प्रत्याशी परनीत कौर ने अघोषित बिजली कटों की कड़े शब्दों में निंदा करते हुए कहा कि वह शनिवार को नाभा और समाना इलाकों में स्थित कई गांवों में चुनावी दौरे पर थीं। इस दौरान उन्होंने खुद लोगों को बिजली कटों से परेशान होते देखा। 

300 यूनिट प्रतिमाह की मुफ्त बिजली देने का वायदा करने वाली आम आदमी पार्टी आज बिजली की मांग पूरा करने में पूरी तरह से असफल है। उन्होंने कहा कि इस समय पंजाब में बिजली की मांग और सप्लाई में अंतर बढ़ता जा रहा है और पंजाब सरकार बिजली कटों से अपनी गलत नीतियों को छिपाने का प्रयास कर रही है। 

परनीत कौर ने कहा कि बिजली कटों से जहां लोगों का घरों में रहना दूभर हो चुका है, वहीं जिले भर में छोटे-बड़े सभी उद्योग भारी वित्तीय घाटा सहन करने को मजबूर हैं। गर्मी को लेकर पंजाब सरकार को जो तैयारी पहले से की जानी चाहिए थी, उसे वह नहीं कर पाए और आज मौजूदा सरकार बिजली कटों से अपनी गलतियां छिपाने का प्रयास कर रही है। 

उन्होंने कहा कि जिले का कोई इलाका आज बिजली कटों से अछूता नहीं है और पंजाब सरकार को इस संबंध में तुरंत अपनी स्थिति स्पष्ट करनी चाहिए। भाजपा नेता परनीत कौर ने कहा कि तापमान बढ़ने से इस समय पंजाब में बिजली की मांग 14 हजार मेगावाट के पार हो चुकी है। बिजली की मांर पूरा करने में असफल पंजाब सरकार अब बिजली कटों से आपूर्ति का नाटक कर रही हैं। 

अघोषित कटों की संख्या दिन में दो से तीन गुणा तक बढ़ा दी गई है, जिसे मेंटीनेंस का नाम देकर लोगों को अंधेरे में रखने का प्रयास किया जा रहा है। उन्होंने कहा कि पी.एस.पी.सी.एल. के इतिहास में पहली बार है कि बिजली की मांग को पंजाब सरकार मई महीने में ही पूरा करने में असफल हो गई। आगामी दिनों में धान सीजन के लिए कृषि क्षेत्र से बिजली की मांग बढ़ने वाली है और इस मांग के बढ़ते ही पंजाब में बिजली सप्लाई की समस्या और अधिक बड़ी हो जाएगी, जिसका खामियाजा हरेक पंजाबी को भुगतना होगा।

नाभा इलाकों में चुनावी जनसभा को संबोधित करते हुए भाजपा नेता परनीत कौर ने कहा कि पीएसपीसीएल का रिकार्ड गवाह है कि बीते तीन महीनों से बिजली की मांग का ग्राफ लगातार बढ़ रहा है, लेकिन इसके बावजूद पंजाब सरकार ने बिजली की बढ़ती मांग को देखते हुए उसका कोई उचित प्रबंध करना जरूरी नहीं समझा। पंजाब सरकार की नालायकी आगामी दिनों में इँडस्ट्री सैक्टर को बिजली कटों के लिए मजबूर करेगी, जिसकी संभावना को देखते हुए पंजाब के उद्योगपतियों में बड़े वित्तीय घाटे का डर अभी से बढ़ना शुरू हो चुका है।