5 Dariya News

ਜਨਰਲ ਅਬਜ਼ਰਵਰ ਨੇ ਕੀਤੀ ਮਾਈਕਰੋ ਅਬਜ਼ਰਵਰਾਂ ਨਾਲ ਬੈਠਕ

1 ਜੂਨ ਨੂੰ ਚੋਣਾਂ ਵਾਲੇ ਦਿਨ ਮਾਈਕਰੋ ਅਬਜ਼ਰਵਰ ਕਰਨਗੇ ਸਿੱਧੇ ਜਨਰਲ ਅਬਜ਼ਰਵਰ ਨੂੰ ਰਿਪੋਰਟ

5 Dariya News

ਬਰਨਾਲਾ 25-May-2024

ਲੋਕ ਸਭਾ ਚੋਣਾਂ 2024 ਲਈ ਭਾਰਤੀ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਜਨਰਲ ਅਬਜ਼ਰਵਰ ਸ਼੍ਰੀ ਦੀਨੇਸ਼ਨ ਐਚ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਜ਼ਿਲ੍ਹਾ ਬਰਨਾਲਾ ‘ਚ ਤਾਇਨਾਤ ਮਾਈਕਰੋ ਅਬਜ਼ਰਵਰਾਂ  ਨਾਲ ਬੈਠਕ ਕੀਤੀ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਚੋਣ ਅਫ਼ਸਰ - ਕਮ- ਡਿਪਟੀ ਕਮਿਸ਼ਨਰ ਸ਼੍ਰੀਮਤੀ ਪੂਨਮਦੀਪ ਕੌਰ ਵੀ ਮੌਜੂਦ ਸਨ।

ਇਸ ਮੌਕੇ ਮਾਈਕਰੋ ਅਬਜ਼ਰਵਰਾਂ ਨੂੰ ਚੋਣ ਦੌਰਾਨ ਕੀਤੇ ਜਾਣ ਵਾਲੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਜਨਰਲ ਅਬਜ਼ਰਵਰ ਸ਼੍ਰੀ ਦੀਨੇਸ਼ਨ ਐਚ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਦੇ ਕੰਮ ਵਿਚ ਦਖ਼ਲ ਅੰਦਾਜ਼ੀ ਨਾ ਕੀਤੀ ਜਾਵੇ । ਨਾਲ ਹੀ ਉਨ੍ਹਾਂ ਦੱਸਿਆ ਕਿ ਪੋਲਿੰਗ ਸ਼ੁਰੂ ਹੋਣ ਤੋਂ ਪਹਿਲਾਂ ਇਸ ਗੱਲ ਨੂੰ ਯਕੀਨੀ ਬਣਾ ਲਿਆ ਜਾਵੇ ਕਿ ਸਬੰਧਿਤ ਪੋਲਿੰਗ ਬੂਥ ਉੱਤੇ ਮੌਕ ਪੋਲ ਕਰਵਾ ਦਿੱਤੀ ਗਈ ਹੋਵੇ। 

ਨਾਲ ਹੀ ਇਸ ਗੱਲ ਨੂੰ ਵੀ ਧਿਆਨ ਰੱਖਿਆ ਜਾਵੇ ਕਿ ਕਿਹੜੀ ਸਿਆਸੀ ਪਾਰਟੀ ਦਾ ਕਿਹੜਾ ਨੁੰਮਾਇੰਦਾ ਮੌਕ ਪੋਲ ਦੌਰਾਨ ਹਾਜ਼ਰ ਜਾਂ ਗੈਰ ਹਾਜ਼ਰ ਹੈ। ਇਸ ਤੋਂ ਇਲਾਵਾ ਉਨ੍ਹਾਂ ਨਿਰਦੇਸ਼ ਦਿੱਤੇ ਕਿ ਚੋਣ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ ਦੀ ਇੰਨ ਬਿੰਨ ਪਾਲਣਾ ਕੀਤੀ ਜਾਵੇ । ਜੇ ਕਰ ਕੋਈ ਸਮੱਸਿਆ ਆਉਂਦੀ ਹੈ ਤਾਂ ਮਾਈਕਰੋ ਅਬਜ਼ਰਵਰਾਂ ਦਾ ਸਿੱਧੇ ਜਨਰਲ ਅਬਜ਼ਰਵਰ  ਨਾਲ ਤਾਲਮੇਲ ਕਰਨਾ ਜ਼ਰੂਰੀ ਹੈ।

ਇੱਥੇ ਦੱਸਣਯੋਗ ਹੈ ਕਿ ਜ਼ਿਲ੍ਹਾ ਬਰਨਾਲਾ ‘ਚ ਕੁੱਲ 73 - 73 ਸੰਵੇਦਨਸ਼ੀਲ ਅਤੇ ਅਤਿ - ਸੰਵੇਦਨਸ਼ੀਲ ਪੋਲਿੰਗ ਬੂਥ ਹਨ। ਅਤੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਈਕਰੋ ਅਬਜ਼ਰਵਰਾਂ ਨੂੰ ਇਨ੍ਹਾਂ ਬੂਥਾਂ ਉੱਤੇ ਲਗਾਇਆ ਗਿਆ ਹੈ ।  ਇਨ੍ਹਾਂ 73 ਚੋਂ 32 ਪੋਲਿੰਗ ਬੂਥ ਭਦੌੜ ਦੇ, 22 ਬਰਨਾਲਾ ਦੇ ਅਤੇ 19 ਮਹਿਲ ਕਲਾਂ ਵਿਧਾਨ ਸਭ ਹਲਕੇ ‘ਚ ਹਨ।