5 Dariya News

ਸਰਵਜੀਤ ਕੌਰ ਮਾਣੂੰਕੇ ਗਿੱਦੜਵਿੰਡੀ 'ਚ ਅਕਾਲੀਆਂ ਤੇ ਕਾਂਗਰਸੀਆਂ ਦੀਆਂ ਜੜ੍ਹਾਂ ਹਿਲਾਈਆਂ

ਵੱਡੀ ਗਿਣਤੀ ਵਿੱਚ ਨੌਜੁਆਨ ਆਮ ਆਦਮੀ ਪਾਰਟੀ ਵਿੱਚ ਸ਼ਾਮਲ

5 Dariya News

ਜਗਰਾਉਂ 26-May-2024

ਵਿਧਾਨ ਸਭਾ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਪ੍ਰੋਫੈਸਰ ਸੁਖਵਿੰਦਰ ਸਿੰਘ ਵੱਲੋਂ ਹਲਕੇ ਅੰਦਰ ਪੂਰੀ ਮਿਹਨਤ ਅਤੇ ਲਗਨ ਨਾਲ ਕਰਵਾਏ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਡੀ ਗਿਣਤੀ ਵਿੱਚ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ ਅਤੇ ਅੱਜ ਹਲਕੇ ਦੇ ਪਿੰਡ ਗਿੱਦੜਵਿੰਡੀ ਵਿੱਚ ਇਕਬਾਲ ਸਿੰਘ ਪਾਲੀ, ਜਸਵਿੰਦਰ ਸਿੰਘ, ਨਿਰਭੈ ਸਿੰਘ ਨੰਬਰਦਾਰ, ਜਸਪਾਲ ਸਿੰਘ ਬੱਗੜ, ਹਰਦੀਪ ਸਿੰਘ ਗੋਗੀ, ਅਮਨ ਖਹਿਰਾ, ਹਰਜੋਤ ਸਿੰਘ, ਅਵਤਾਰ ਸਿੰਘ, ਸੁਖਮਨ ਸਿੰਘ, ਬਲਜੀਤ ਸਿੰਘ, ਰਮਨਦੀਪ ਸਿੰਘ, ਸਵਰਨ ਸਿੰਘ ਸੈਕਟਰੀ, ਗੋਲਡੀ ਕਬੱਡੀ ਪਲੇਅਰ, ਮਲਕੀਤ ਸਿੰਘ ਨੰਬਰਦਾਰ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਗਿੱਦੜਵਿੰਡੀ ਵਾਸੀਆਂ ਨੇ ਕਾਂਗਰਸ ਅਤੇ ਅਕਾਲੀ ਦਲ ਨੂੰ ਅਲਵਿਦਾ ਆਖਦੇ ਹੋਏ ਆਮ ਆਦਮੀ ਪਾਰਟੀ ਦਾ ਪੱਲ੍ਹਾ ਫੜ ਲਿਆ। 

ਇਸ ਨਾਲ ਜਿੱਥੇ ਆਮ ਆਦਮੀ ਪਾਰਟੀ ਨੂੰ ਵੱਡਾ ਬਲ ਮਿਲਿਆ ਹੈ, ਉਥੇ ਹੀ ਪਿੰਡ ਵਿੱਚ ਅਕਾਲੀਆਂ ਤੇ ਕਾਂਗਰਸੀਆਂ ਦੀ ਜੜ੍ਹਾਂ ਹਿੱਲ ਗਈਆਂ ਹਨ। ਇਸ ਮੌਕੇ ਬੋਲਦੇ ਹੋਏ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਆਖਿਆ ਕਿ ਨੌਜੁਆਨਾਂ ਨੂੰ ਪਾਰਟੀ ਅੰਦਰ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ। ਉਹਨਾਂ ਆਖਿਆ ਕਿ ਅਸੀਂ ਹਲਕੇ ਨੂੰ ਸੁੰਦਰ ਬਨਾਉਣ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਹਲਕੇ ਅੰਦਰ ਅਖਾੜਾ ਨਹਿਰ ਉਪਰ ਨਵੇਂ ਪੁਲ ਦੇ ਨਿਰਮਾਣ ਕਾਰਜ ਸ਼ੁਰੂ ਹੋ ਚੁੱਕੇ ਹਨ, ਪਿੰਡ ਗਿੱਦੜਵਿੰਡੀ ਵਿਖੇ ਨਵੇਂ 66 ਕੇਵੀ ਗਰਿੱਡ ਦਾ ਕੰਮ ਸ਼ੁਰੂ ਹੋਣ ਲੱਗਾ ਹੈ, ਜਗਰਾਉਂ ਦੇ ਕਮਲ ਚੌਂਕ ਤੇ ਪੁਰਾਣੀ ਮੰਡੀ ਵਿੱਚ ਖੜਦੇ ਬਰਸਾਤੀ ਪਾਣੀ ਨੂੰ ਬਾਹਰ ਕੱਢਣ ਲਈ ਬੀਬੀ ਮਾਣੂੰਕੇ ਵੱਲੋਂ ਲਗਭਗ ਪੌਣੇ ਗਿਆਰਾਂ ਕਰੋੜ ਦਾ ਪ੍ਰੋਜੈਕਟ ਪਾਸ ਕਰਵਾ ਦਿੱਤਾ ਹੈ, ਮਲਕ ਤੋਂ ਬੋਦਲਵਾਲਾ ਡਰੇਨ ਉਪਰ 1.82 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪੁਲ ਬਣਾ ਦਿੱਤਾ ਗਿਆ ਹੈ।

ਲਗਭਗ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਜਗਰਾਉਂ ਸ਼ਹਿਰ ਵਿੱਚ ਲਾਲਾ ਲਾਜਪਤ ਰਾਏ ਭਵਨ ਬਣਾ ਦਿੱਤਾ ਗਿਆ ਹੈ, 6 ਕਰੋੜ ਰੁਪਏ ਤੋਂ ਵੱਧ ਦੀ ਰਕਮ ਨਾਲ ਬੀਬੀ ਮਾਣੂੰਕੇ ਵੱਲੋਂ ਜਗਰਾਉਂ ਵਿਖੇ ਜੱਚਾ-ਬੱਚਾ ਹਸਪਤਾਲ ਬਣਾ ਦਿੱਤਾ ਗਿਆ ਹੈ, ਚਾਰ ਕਰੋੜ ਰੁਪਏ ਦੀ ਲਾਗਤ ਨਾਲ ਸਕੂਲ ਆਫ਼ ਐਮੀਨੈਂਸ ਤਿਆਰ ਹੋ ਰਿਹਾ ਹੈ, ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦਾ ਬੁੱਤ ਸਥਾਪਿਤ ਕਰਵਾ ਦਿੱਤਾ ਗਿਆ ਹੈ, ਗੁਰੂ ਗੋਬਿੰਦ ਸਿੰਘ ਮਾਰਗ, ਗਾਲਿਬ, ਕੋਕਰੀ ਰੋਡ ਤੋਂ ਇਲਾਵਾ ਲੱਖਾ ਤੋਂ ਵਾਇਆ ਹਠੂਰ, ਬੁਰਜ ਕੁਲਾਰਾ ਤੱਕ ਸੜਕਾਂ ਦੇ ਨਿਰਮਾਣ ਕਰਵਾ ਦਿੱਤੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋਫੈਸਰ ਸੁਖਵਿੰਦਰ ਸਿੰਘ, ਕਮਲਜੀਤ ਸਿੰਘ ਕਮਾਲਪੁਰਾ, ਜਗਰੂਪ ਸਿੰਘ ਜੱਗਾ, ਸੁਖਵਿੰਦਰ ਸਿੰਘ ਕਾਕਾ, ਨਿੱਕਾ ਗਾਲਿਬ, ਛਿੰਦਰਪਾਲ ਸਿੰਘ ਮੀਨੀਆਂ, ਸਰਪੰਚ ਸੁਰਜੀਤ ਸਿੰਘ ਜਨੇਤਪੁਰਾ ਆਦਿ ਵੀ ਹਾਜ਼ਰ ਸਨ।