5 Dariya News

ਪੰਜਾਬ ਸਰਕਾਰ ਨੇ ਨਹੀਂ ਦਿੱਤਾ ਕੇਂਦਰੀ ਫੰਡਾਂ ਦਾ ਹਿਸਾਬ - ਡਾ ਸੁਭਾਸ਼ ਸ਼ਰਮਾ

ਹਲਕੇ ਦੇ ਵਿਕਾਸ ਲਈ ਪਾਓ ਭਾਜਪਾ ਨੂੰ ਵੋਟ - ਸ਼ਰਮਾ

5 Dariya News

ਖਰੜ/ ਨਵਾਂਗਾਓਂ 26-May-2024

ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਡਾਕਟਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਕੇਂਦਰੀ ਫੰਡਾਂ ਦਾ ਹਿਸਾਬ ਨਹੀਂ ਦਿੱਤਾ। ਅੱਜ ਹਲਕੇ ਦੇ ਵੱਖ ਵੱਖ ਪਿੰਡਾਂ ਵਿੱਚ ਆਪਣੀਆਂ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਝੂਠ ਬੋਲ ਰਹੇ ਹਨ ਕਿ ਕੇਂਦਰ ਸਰਕਾਰ ਨੇ ਪੰਜਾਬ ਦੇ ਫੰਡ ਰੋਕ ਰੱਖੇ ਹਨ ਜਦਕਿ ਸੱਚਾਈ ਇਹ ਹੈ ਕਿ ਪੁਰਾਣਾ ਹਿਸਾਬ ਨਾ ਪਹੁੰਚਣ ਕਾਰਨ ਉਹ ਫੰਡ ਰੁਕੇ ਹੋਏ ਹਨ।

ਉਨ੍ਹਾਂ ਕਿਹਾ ਕਿ ਹਲਕੇ ਦੇ ਬਹੁ ਪੱਖੀ ਵਿਕਾਸ ਲਈ ਭਾਜਪਾ ਨੂੰ ਵੋਟ ਪਾਉਣਾ ਲਾਜ਼ਮੀ ਹੈ। ਉਨ੍ਹਾਂ ਕਿਹਾ ਕਿ ਉਹ ਹਲਕੇ ਦੇ ਵਿਕਾਸ ਲਈ ਪੂਰੀ ਤਰ੍ਹਾਂ ਨਾਲ ਸਮਰਪਿਤ ਹੋ ਕੇ ਕੰਮ ਕਰਨਗੇ। ਸ੍ਰੀ ਸ਼ਰਮਾ ਨੇ ਕਿਹਾ ਕਿ ਕਾਂਗਰਸ ਪਾਰਟੀ ਹਰ ਵਾਰ ਨਵੇਂ ਉਮੀਦਵਾਰ ਉਤਾਰ ਦਿੰਦੀ ਹੈ ਕਿਉਂਕਿ ਉਸ ਨੂੰ ਪਤਾ ਹੈ ਕਿ ਉਸ ਦੇ ਪਹਿਲੇ ਸੰਸਦ ਮੈਂਬਰਾਂ ਨੇ ਹਲਕੇ ਦੇ ਵਿਕਾਸ ਲਈ ਕੁੱਝ ਨਹੀਂ ਕੀਤਾ ਹੁੰਦਾ ਜਿਸ ਕਾਰਨ ਲੋਕ ਉਸ ਨੂੰ ਮੂੰਹ ਨਹੀਂ ਲਗਾਉਣਗੇ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਿਲ ਦੀ ਇੱਛਾ ਹੈ ਕਿ ਸ੍ਰੀ ਆਨੰਦਪੁਰ ਸਾਹਿਬ ਲੋਕ ਸਭਾ ਹਲਕਾ ਪੰਜਾਬ ਦੇ ਸਭ ਤੋਂ ਵਿਕਸਿਤ ਹਲਕਿਆਂ ਵਿੱਚ ਸ਼ਾਮਲ ਹੋਵੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਦਿਮਾਗ ਵਿੱਚ ਵੱਡੀਆਂ ਯੋਜਨਾਵਾਂ ਹਨ ਜਿਨ੍ਹਾਂ ਨੂੰ ਜਿੱਤਣ ਉਪਰੰਤ ਪੂਰੀ ਤਰ੍ਹਾਂ ਲਾਗੂ ਕੀਤਾ ਜਾਵੇਗਾ।