5 Dariya News

ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਕੀਤਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਕੰਟੀਨ ਦਾ ਉਦਘਟਾਨ

ਆਪਣਾ ਚਾਹ ਵਾਲਾ ਨਾਂ ‘ਤੇ ਖੋਲੀ ਗਈ ਕੰਟੀਨ

5 Dariya News

ਬਰਨਾਲਾ 28-May-2024

ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ‘ਚ ਸੇਵਾ ਕੇਂਦਰ ਦੇ ਸਾਹਮਣੇ ਰੈੱਡ ਕਰਾਸ ਸੁਸਾਇਟੀ ਵੱਲੋਂ ਠੇਕੇ ਉੱਤੇ ਦਿੱਤੀ ਗਈ ਨਵੀਂ ਕੰਟੀਨ ਦਾ ਉਦਘਟਾਨ ਕੀਤਾ। ਉਨ੍ਹਾਂ ਦੱਸਿਆ ਕਿ ਅਪਣਾ ਚਾਏ ਵਾਲਾ ਨਾਂ ਤੋ ਇਹ ਕੰਟੀਨ ਸ਼ੁਰੂ ਕੀਤੀ ਗਈ ਹੈ ਜਿੱਥੇ ਆਮ ਲੋਕਾਂ ਲਈ ਚਾਹ ਪਾਣੀ ਅਤੇ ਖਾਣ ਵਾਲੀਆਂ ਚੀਜ਼ਾਂ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਉਣ ਵਾਲੇ ਵੱਖ ਵੱਖ ਲੋਕ ਇਸ ਕੰਟੀਨ ਦਾ ਲਾਹਾ ਲੈ ਸਕਦੇ ਹਨ।

ਇਸ ਮੌਕੇ ਉੱਪ ਮੰਡਲ ਮੈਜਿਸਟ੍ਰੇਟ ਡਾ. ਨਰਿੰਦਰ ਸਿੰਘ ਧਾਲੀਵਾਲ, ਉੱਪ ਮੰਡਲ ਮਜਿਸਟ੍ਰੇਟ ਮਹਿਲ ਕਲਾਂ ਸ. ਸਤਵੰਤ ਸਿੰਘ, ਉੱਪ ਮੰਡਲ ਮਜਿਸਟ੍ਰੇਟ ਬਰਨਾਲਾ ਸ੍ਰੀ ਵਰਿੰਦਰ ਸਿੰਘ, ਰੈੱਡ ਕਰਾਸ ਸੁਸਾਇਟੀ ਦੇ ਸਕੱਤਰ ਸ. ਸਰਵਣ ਸਿੰਘ, ਬੀ.ਡੀ.ਪੀ.ਓ. ਬਰਨਾਲਾ ਸੁਖਵਿੰਦਰ ਸਿੰਘ ਅਤੇ ਹੋਰ ਲੋਕ ਹਾਜ਼ਰ ਸਨ।