5 Dariya News

ਜ਼ਿਲ੍ਹਾ ਚੋਣ ਅਫ਼ਸਰ ਪੂਨਮਦੀਪ ਕੌਰ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਕੀਤਾ ਦੌਰਾ

ਨੌਜਵਾਨ ਵੋਟਰਾਂ ਨੂੰ ਵੰਡੇ ਸਰਟੀਫਿਕੇਟ; ਵੈੱਬ ਕਾਸਟਿੰਗ ਕੰਟਰੋਲ ਰੂਮ ਦਾ ਕੀਤਾ ਦੌਰਾ

5 Dariya News

ਬਰਨਾਲਾ 01-Jun-2024

ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀਮਤੀ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਬਰਨਾਲਾ ਦੇ ਵੱਖ ਵੱਖ ਪੋਲਿੰਗ ਸਟੇਸ਼ਨਾਂ 'ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਚੋਣਾਂ ਦਾ ਅਮਲ ਸ਼ਾਂਤੀਪੂਰਵਕ ਨੇਪਰੇ ਚਾੜਨ ਲਈ ਸਾਰੇ ਪੋਲਿੰਗ ਸਟੇਸ਼ਨਾਂ 'ਤੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਵਧੀਕ ਜ਼ਿਲਾ ਚੋਣ ਅਫ਼ਸਰ ਮੈਡਮ ਅਨੁਪ੍ਰਿਤਾ ਜੌਹਲ ਵੀ ਹਾਜ਼ਰ ਰਹੇ।

ਇਸ ਮੌਕੇ ਉਨ੍ਹਾਂ ਬਰਨਾਲਾ, ਹੰਡਿਆਇਆ, ਠੀਕਰੀਵਾਲ, ਘੁੰਨਸ ਸਣੇ ਹੋਰ ਵੱਖ ਵੱਖ ਥਾਵਾਂ ਦੇ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਨੌਜਵਾਨ ਵੋਟਰਾਂ ਨੂੰ ਸਰਟੀਫਿਕੇਟ ਵੀ ਵੰਡੇ ਜਿਨ੍ਹਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਪਹਿਲੀ ਵਾਰ ਵਰਤੋਂ ਕੀਤੀ। ਉਨ੍ਹਾਂ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਤਹਿਤ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ, ਪੀ.ਡਬਲਿਊ.ਡੀ ਵੋਟਰਾਂ, 80 ਸਾਲ ਤੋਂ ਵੱਧ ਉਮਰ ਵਾਲੇ ਵੋਟਰਾਂ ਨੂੰ ਸਰਟੀਫਿਕੇਟ ਵੰਡੇ ਗਏ ਹਨ ਤਾਂ ਕਿ ਚੋਣਾਂ ਦੇ ਇਸ ਪਰਵ ਵਿੱਚ ਉਨ੍ਹਾਂ ਦਾ ਉਤਸ਼ਾਹ ਵਧਾਇਆ ਜਾ ਸਕੇ। 

ਉਨ੍ਹਾਂ ਵੋਟਰਾਂ ਨਾਲ ਗੱਲਬਾਤ ਕੀਤੀ ਅਤੇ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਵੋਟਿੰਗ ਦਾ ਕੰਮ ਨਿਰੰਤਰ ਅਤੇ ਬਿਨਾਂ ਕਿਸੇ ਰੁਕਾਵਟ ਤੋਂ ਨੇਪਰੇ ਚਾੜ੍ਹਿਆ ਜਾਵੇ। ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਠੀਕਰੀਵਾਲ ਵਿਖੇ ਉਨ੍ਹਾਂ ਔਰਤਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਵੱਲੋਂ ਚੋਣ ਅਮਲੇ ਲਈ ਖਾਣਾ ਤਿਆਰ ਕੀਤਾ ਗਿਆ।

ਉਨ੍ਹਾਂ ਚੋਣ ਅਮਲੇ ਅਤੇ ਵਲੰਟੀਅਰਾਂ ਨੂੰ ਹੱਲਾਸ਼ੇਰੀ ਦਿੱਤੀ ਜਿਨ੍ਹਾਂ ਵੱਲੋਂ ਗਰਮੀ ਦੀ ਰੂਟ 'ਚ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਕੀਤੀ ਗਈ। ਇਸ ਮੌਕੇ ਉਨ੍ਹਾਂ ਵੱਖ ਵੱਖ ਬੂਥਾਂ 'ਤੇ ਦਿਵਿਆਂਗ, ਬਜ਼ੁਰਗ ਵੋਟਰਾਂ ਨਾਲ ਗੱਲਬਾਤ ਵੀ ਕੀਤੀ ਤੇ ਪੋਲਿੰਗ ਸਟਾਫ ਲਈ ਬਣ ਰਹੇ ਖਾਣੇ ਦਾ ਵੀ ਨਿਰੀਖਣ ਕੀਤਾ। ਉਨ੍ਹਾਂ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਵਾਰ ਗਰੀਨ ਬੂਥ ਬਣਾਉਣ ਦੀ ਪਹਿਲ ਕੀਤੀ ਗਈ ਹੈ ਤੇ ਜ਼ਿਲ੍ਹੇ ਵਿੱਚ 4 ਪੋਲਿੰਗ ਬੂਥਾਂ ਨੂੰ ਹਰਿਆਵਲ ਨਾਲ ਸਜਾਇਆ ਗਿਆ ਹੈ।

ਇਸ ਦੌਰਾਨ ਉਨ੍ਹਾਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਬਣੇ ਵੈੱਬ ਕਾਸਟਿੰਗ ਕੰਟਰੋਲ ਰੂਮ ਦਾ ਵੀ ਦੌਰਾ ਕੀਤਾ ਜਿਥੇ ਵਿਸ਼ੇਸ਼ ਜ਼ਿਲ੍ਹਾ ਪੱਧਰੀ ਟੀਮ ਵੱਲੋਂ ਜ਼ਿਲ੍ਹੇ ਭਰ ਵਿਚ 606 ਮੁੱਖ ਥਾਵਾਂ ਉੱਤੇ ਲਗਾਏ ਗਏ ਕੈਮਰਿਆਂ ਦੀ ਮਦਦ ਨਾਲ ਨਜ਼ਰਸਾਨੀ ਕੀਤੀ ਗਈ। ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਮਨਜੀਤ ਸਿੰਘ ਚੀਮਾ ਵੀ ਹਾਜ਼ਰ ਸਨ।