5 Dariya News

ਵੈਬ ਕਾਸਟਿੰਗ ਰਾਹੀਂ ਪੋਲਿੰਗ ਬੂਥਾਂ ਤੇ ਰੱਖੀ ਜਾ ਰਹਿ ਨਜ਼ਰ : ਨਵਜੋਤ ਪਾਲ ਸਿੰਘ ਰੰਧਾਵਾ

5 Dariya News

ਨਵਾਂਸ਼ਹਿਰ 01-Jun-2024

ਜ਼ਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਨਵਾਂਸ਼ਹਿਰ ਵਿਖੇ ਵੈੱਬ ਕਾਸਟਿੰਗ ਕੰਟਰੋਲ ਰੂਮ ਤੋਂ ਜ਼ਿਲ੍ਹੇ ਦੇ ਸਾਰੇ ਪੋਲਿੰਗ ਬੂਥਾਂ ਤੇ ਨਜ਼ਰ ਰੱਖ ਰਹੇ ਹਨ ਅਤੇ ਜਿਨ੍ਹਾਂ ਬੂਥਾਂ ਤੇ ਪੋਲਿੰਗ ਘੱਟਦੀ ਹੈ ਤਾਂ ਤਰੁੰਤ ਸੈਕਟਰ ਅਫਸਰ ਨੂੰ ਫੋਨ ਕਰਕੇ ਪੋਲਿੰਗ ਵਧਾਉਣ ਲਈ ਲੋਕਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ। ਉਹਨਾਂ ਨੇ ਕਿਹਾ ਕਿ ਜਿਨਾਂ ਪੋਲਿੰਗ ਬੂਥਾਂ ਤੇ ਲੰਬੀਆਂ ਕਤਾਰਾਂ ਲੱਗ ਰਹੀਆਂ ਨੇ ਉਥੇ ਉਨ੍ਹਾਂ ਨੂੰ ਵੋਟਿੰਗ ਦੀ ਸਪੀਡ ਵਧਾਉਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ ਤਾਂ ਜੋ ਲੰਬੀਆਂ ਕਤਾਰਾਂ ਨਾ ਲੱਗਣ।  

ਵੋਟਰਾਂ ਦੀ ਸਹੂਲਤ ਲਈ ਵੋਟਰ ਕਿਉ ਮੈਨਜਮੈਂਟ ਐਪ ਰਾਹੀਂ ਵੋਟਰ ਜਾਣਕਾਰੀ ਲੈ ਸਕਦੇ ਹਨ। ਜਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਵੋਟਰਾਂ ਦੀ ਸਹੂਲਤ ਲਈ ਪੋਲਿੰਗ ਬੂਥਾਂ ਤੇ ਕੂਲਰ, ਪੱਖੇ, ਛਬੀਲ ਆਦਿ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਆਪ ਵੀ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਗਿਆ ਹੈ ਅਤੇ ਸਾਰੇ ਪੋਲਿੰਗ ਬੂਥਾਂ ਤੇ ਬਹੁਤ ਵਧੀਆ, ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤਮਈ ਢੰਗ ਨਾਲ ਵੋਟਿੰਗ ਪ੍ਰੋਸੈੱਸ ਚੱਲ ਰਾਹੀਂ ਹੈ।

ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਲੋਕਾਂ ਵਿੱਚ ਵੋਟ ਪਾਉਣ ਦਾ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ, ਉਸ ਅਨੁਸਾਰ ਵੋਟਿੰਗ ਪ੍ਰਤੀਸ਼ਤ 75 ਤੋਂ ਪਾਸ ਹੋ ਜਾਵੇਗੀ। ਇਸ ਮੌਕੇ ਤੇ ਸਹਾਇਕ ਕਮਿਸ਼ਨਰ ਜਨਰਲ ਗੁਰਲੀਨ ਕੌਰ, ਗੁੱਡ ਗੋਵਰਨਸ ਫੈਲੋ ਅਸ਼ਮੀਤਾ, ਨੋਡਲ ਅਫਸਰ ਵੈੱਬ ਕਾਸਟਿੰਗ ਰਾਜ ਕੁਮਾਰ ਵੀ ਹਾਜ਼ਰ ਸਨ।